UP: 6 ਫਰਵਰੀ ਤਕ ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ, ਆਨਲਾਈਨ ਹੋਵੇਗੀ ਪੜ੍ਹਾਈ

Saturday, Jan 29, 2022 - 11:32 AM (IST)

UP: 6 ਫਰਵਰੀ ਤਕ ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ, ਆਨਲਾਈਨ ਹੋਵੇਗੀ ਪੜ੍ਹਾਈ

ਲਖਨਊ– ਕੋਰੋਨਾ ਵਾਇਰਸ ਦੇ ਵਧਦੇ ਖਤਰੇ ਨੂੰ ਵੇਖਦੇ ਹੋਏ ਉੱਤਰ-ਪ੍ਰਦੇਸ਼ ਸਰਕਾਰ ਨੇ ਸੂਬੇ ’ਚ ਸਾਰੇ ਵਿਦਿਅਕ ਅਦਾਰਿਆਂ ਨੂੰ 6 ਫਰਵਰੀ 2022 ਤਕ ਬੰਦ ਰੱਖਣ ਦਾ ਐਲਾਨ ਕੀਤਾ ਹੈ। ਵਧੀਕ ਮੁੱਖ ਸਕੱਤਰ ਅਵਨੀਸ਼ ਕੁਮਾਰ ਅਵਸਥੀ ਵਲੋਂ ਸ਼ੁੱਕਰਵਾਰ ਨੂੰ ਜਾਰੀ ਆਦੇਸ਼ ਮੁਤਾਬਕ, ਸੂਬੇ ਦੇ ਸਕੂਲਾਂ ’ਚ ਆਨਲਾਈਨ ਪੜ੍ਹਾਈ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਕੋਰੋਨਾ ਇਨਫੈਕਸ਼ਨ ਵਧਣ ਕਾਰਨ ਮੱਕਰ ਸੰਕ੍ਰਾਂਤੀ ਤੋਂ ਬਾਅਦ 16 ਜਨਵਰੀ ਤੋਂ ਹੀ ਸਕੂਲ-ਕਾਲਜ ਬੰਦ ਹਨ।

ਇਸਤੋਂ ਪਹਿਲਾਂ ਸਰਕਾਰ ਨੇ ਕੋਰੋਨਾ ਦੀ ਗੰਭੀਰ ਸਥਿਤੀ ਨੂੰ ਵੇਖਦੇ ਹੋਏ 16 ਜਨਵਰੀ ਨੂੰ ਸਕੂਲਾਂ ਅਤੇ ਕਾਲਜਾਂ ਸਮੇਤ ਸਾਰੇ ਵਿਦਿਅਕ ਅਦਾਰਿਆਂ ਨੂੰ 24 ਜਨਵਰੀ ਤਕ ਬੰਦ ਰੱਖਣ ਦਾ ਆਦੇਸ਼ ਜਾਰੀ ਕੀਤਾ ਸੀ। ਸ਼ੁੱਕਰਵਾਰ ਨੂੰ ਸੂਬੇ ’ਚ ਕੋਰੋਨਾ ਇਨਫੈਕਸ਼ਨ ਦੀ ਸਮੀਖਿਆ ਲਈ ਹੋਈ ਬੈਠਕ ’ਚ ਸਾਰੇ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਦੇ ਆਧਾਰ ’ਤੇ ਹਾਲਾਤ ਦਾ ਜਾਇਜ਼ਾ ਲੈਂਦੇ ਹੋਏ ਵਿਦਿਅਕ ਅਦਾਰਿਆਂ ਨੂੰ 6 ਫਰਵਰੀ ਤਕ ਬੰਦ ਰੱਖਣ  ਦਾ ਫੈਸਲਾ ਲਿਆ ਗਿਆ। ਅਵਸਥੀ ਨੇ ਸਪੱਸ਼ਟ ਕੀਤਾ ਕਿ ਇਸ ਦੌਰਾਨ ਵਿਦਿਅਕ ਅਦਾਰਿਆਂ ’ਚ ਆਨਲਾਈਨ ਪੜ੍ਹਾਈ ਜਾਰੀ ਰਹੇਗੀ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ।


author

Rakesh

Content Editor

Related News