ਹਾਈ ਕੋਰਟ ਦੇ ਸਾਰੇ ਜੱਜ ਪੂਰੀ ਪੈਨਸ਼ਨ ਦੇ ਹੱਕਦਾਰ: ਸੁਪਰੀਮ ਕੋਰਟ
Monday, May 19, 2025 - 01:53 PM (IST)

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇੱਕ ਮਹੱਤਵਪੂਰਨ ਫ਼ੈਸਲੇ ਵਿੱਚ ਕਿਹਾ ਕਿ ਹਾਈ ਕੋਰਟ ਦੇ ਸਾਰੇ ਜੱਜ, ਜਿਨ੍ਹਾਂ ਵਿੱਚ ਵਾਧੂ ਜੱਜ ਵੀ ਸ਼ਾਮਲ ਹਨ, ਪੂਰੀ ਪੈਨਸ਼ਨ ਅਤੇ ਸੇਵਾਮੁਕਤੀ ਲਾਭਾਂ ਦੇ ਹੱਕਦਾਰ ਹੋਣਗੇ। ਸੁਪਰੀਮ ਕੋਰਟ ਨੇ ਕਿਹਾ ਕਿ ਹਾਈ ਕੋਰਟ ਦੇ ਸਾਬਕਾ ਮੁੱਖ ਜੱਜਾਂ ਨੂੰ ਪੈਨਸ਼ਨ ਦੇ ਰੂਪ ਵਿੱਚ ਪ੍ਰਤੀ ਸਾਲ 15 ਲੱਖ ਰੁਪਏ ਮਿਲਣਗੇ। ਚੀਫ਼ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਔਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਕਿਹਾ ਕਿ ਪੈਨਸ਼ਨ ਦੇਣ ਤੋਂ ਇਨਕਾਰ ਕਰਨਾ ਸੰਵਿਧਾਨ ਦੀ ਧਾਰਾ 14 ਦੇ ਤਹਿਤ ਸਮਾਨਤਾ ਦੇ ਅਧਿਕਾਰ ਦੀ ਉਲੰਘਣਾ ਹੋਵੇਗਾ।
ਇਹ ਵੀ ਪੜ੍ਹੋ : ਸਾਵਧਾਨ! ਫ਼ੋਨ ਦੇ ਕਵਰ 'ਚ ਭੁੱਲ ਕੇ ਨਾ ਰੱਖੋ ਪੈਸੇ ਜਾਂ ਕਾਰਡ, ਹੋ ਸਕਦੈ ਧਮਾਕਾ
ਬੈਂਚ ਨੇ ਕਿਹਾ ਕਿ ਸਾਰਿਆਂ ਨੂੰ ਪੂਰੀ ਪੈਨਸ਼ਨ ਦਿੱਤੀ ਜਾਵੇਗੀ, ਭਾਵੇਂ ਉਨ੍ਹਾਂ ਦੀ ਨਿਯੁਕਤ ਜਦੋਂ ਮਰਜ਼ੀ ਹੋਈ ਹੋਵੇ, ਭਾਵੇਂ ਉਹ ਵਾਧੂ ਜੱਜਾਂ ਦੇ ਰੂਪ ਵਿਚ ਸੇਵਾਮੁਕਤ ਹੋਏ ਹੋਣ ਜਾਂ ਬਾਅਦ ਵਿੱਚ ਸਥਾਈ ਕੀਤੇ ਗਏ ਹੋਣ। ਬੈਂਚ ਨੇ ਕਿਹਾ ਕਿ ਨਿਯੁਕਤੀ ਦੇ ਸਮੇਂ ਦੇ ਆਧਾਰ 'ਤੇ ਜਾਂ ਅਹੁਦੇ ਦੇ ਆਧਾਰ 'ਤੇ ਜੱਜਾਂ ਵਿਚਕਾਰ ਵਿਤਕਰਾ ਕਰਨਾ ਇਸ ਮੌਲਿਕ ਅਧਿਕਾਰ ਦੀ ਉਲੰਘਣਾ ਹੈ। ਚੀਫ਼ ਜਸਟਿਸ ਨੇ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਹਾਈ ਕੋਰਟ ਦੇ ਅਜਿਹੇ ਵਾਧੂ ਜੱਜਾਂ ਦੇ ਪਰਿਵਾਰ ਜੋ ਹੁਣ ਜ਼ਿੰਦਾ ਨਹੀਂ ਹਨ, ਉਹ ਵੀ ਸਥਾਈ ਜੱਜਾਂ ਦੇ ਪਰਿਵਾਰਾਂ ਦੇ ਬਰਾਬਰ ਪੈਨਸ਼ਨ ਅਤੇ ਸੇਵਾਮੁਕਤੀ ਲਾਭਾਂ ਦੇ ਹੱਕਦਾਰ ਹਨ।
ਇਹ ਵੀ ਪੜ੍ਹੋ : ਮਹਿਲਾ ਅਧਿਆਪਕ ਦੀ ਸ਼ਰਮਨਾਕ ਕਰਤੂਤ, ਵਿਦਿਆਰਥੀ ਨੇ ਕਿਹਾ-'ਮੈਮ ਨੇ ਮੇਰੀ ਗੁੱਤ ਕੱਟੀ ਤੇ...'
ਬੈਂਚ ਨੇ ਕਿਹਾ ਕਿ ਉਸ ਨੇ ਸੰਵਿਧਾਨ ਦੇ ਆਰਟੀਕਲ 200 ਨੂੰ ਨੋਟ ਕੀਤਾ, ਜੋ ਹਾਈਕੋਰਟ ਦੇ ਸੇਵਾਮੁਕਤ ਜੱਜਾਂ ਨੂੰ ਮਿਲਣ ਵਾਲੀ ਪੈਨਸ਼ਨ ਨਾਲ ਸਬੰਧਿਤ ਹੈ। ਬੈਂਚ ਨੇ ਕਿਹਾ ਸਾਡਾ ਵਿਚਾਰ ਹੈ ਕਿ ਸੇਵਾਮੁਕਤੀ ਤੋਂ ਬਾਅਦ ਸੇਵਾਮੁਕਤੀ ਲਾਭਾਂ ਲਈ (ਹਾਈ ਕੋਰਟ) ਜੱਜਾਂ ਵਿਚਕਾਰ ਕੋਈ ਵੀ ਵਿਤਕਰਾ ਧਾਰਾ 14 ਦੀ ਉਲੰਘਣਾ ਹੋਵੇਗਾ। ਇਸ ਤਰ੍ਹਾਂ ਅਸੀਂ ਹਾਈਕੋਰਟ ਦੇ ਸਾਰੇ ਜੱਜਾਂ ਨੂੰ ਭਾਵੇਂ, ਉਹ ਕਿਸੇ ਵੀ ਸਮੇਂ ਸੇਵਾ ਵਿਚ ਆਏ ਹੋਣ, ਪੂਰੀ ਪੈਨਸ਼ਨ ਦੇ ਹੱਕਦਾਰ ਹਨ। ਬੈਂਚ ਨੇ ਕਿਹਾ ਕਿ ਹਾਈ ਕੋਰਟ ਦੇ ਵਧੀਕ ਜੱਜਾਂ ਵਜੋਂ ਸੇਵਾਮੁਕਤ ਹੋਣ ਵਾਲੇ ਜੱਜਾਂ ਨੂੰ ਪੂਰੀ ਪੈਨਸ਼ਨ ਮਿਲੇਗੀ ਅਤੇ ਜੱਜਾਂ ਅਤੇ ਵਧੀਕ ਜੱਜਾਂ ਵਿਚਕਾਰ ਕੋਈ ਵੀ ਅੰਤਰ ਇਸ ਸ਼ਰਤ ਦੀ ਉਲੰਘਣਾ ਹੋਵੇਗਾ। ਬੈਂਚ ਨੇ ਕਿਹਾ ਕਿ ਯੂਨੀਅਨ (ਭਾਰਤ) ਹਾਈ ਕੋਰਟਾਂ ਦੇ ਜੱਜਾਂ, ਜਿਨ੍ਹਾਂ ਵਿੱਚ ਵਾਧੂ ਜੱਜ ਵੀ ਸ਼ਾਮਲ ਹਨ, ਨੂੰ ਪ੍ਰਤੀ ਸਾਲ 13.50 ਲੱਖ ਰੁਪਏ ਦੀ ਪੂਰੀ ਪੈਨਸ਼ਨ ਦੇਵੇਗੀ। ਵਿਸਤ੍ਰਿਤ ਫ਼ੈਸਲੇ ਦੀ ਉਡੀਕ ਹੈ।
ਇਹ ਵੀ ਪੜ੍ਹੋ : Corona Comeback: ਮੁੜ ਆ ਗਿਆ ਕੋਰੋਨਾ! 31 ਮੌਤਾਂ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ, ਅਲਰਟ ਜਾਰੀ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।