AIIMS 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜੂਨੀਅਰ ਰੈਜ਼ੀਡੈਂਟ 'ਤੇ ਅਹੁਦਿਆਂ 'ਤੇ ਨਿਕਲੀ ਭਰਤੀ

06/17/2020 10:26:57 AM

ਨਵੀਂ ਦਿੱਲੀ : ਜੇਕਰ ਤੁਸੀ ਕਾਫ਼ੀ ਸਮੇਂ ਤੋਂ ਕਿਸੇ ਨੌਕਰੀ ਦੀ ਭਾਲ ਕਰ ਰਹੇ ਹੋ ਤਾਂ ਹੁਣ ਤੁਹਾਡਾ ਇੰਤਜਾਰ ਖ਼ਤਮ ਹੋ ਜਾਵੇਗਾ। ਦੱਸ ਦੇਈਏ ਕਿ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ ਪਟਨਾ ਵੱਲੋਂ ਜੂਨੀਅਰ ਰੈਜ਼ੀਡੈਂਟ ਦੇ ਕੁੱਲ 17 ਅਹੁਦਿਆਂ 'ਤੇ ਨੋਟੀਫਿਕੇਸ਼ਨ ਜਾਰੀ ਕਰਕੇ ਅਰਜ਼ੀਆਂ ਮੰਗੀਆਂ ਗਈਆਂ ਹਨ। ਚਾਹਵਾਨ ਅਤੇ ਯੋਗ ਉਮੀਦਵਾਰ ਵਿਭਾਗ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਹੁਦਿਆਂ 'ਤੇ ਨੌਕਰੀ ਪਾਉਣ ਲਈ ਉਮੀਦਵਾਰਾਂ ਨੂੰ ਕੋਈ ਲਿਖਤੀ ਪ੍ਰੀਖਿਆ ਨਹੀਂ ਦੇਣੀ ਹੋਵੇਗੀ ਸਗੋਂ ਇੰਟਰਵਿਊ ਜ਼ਰੀਏ ਚੋਣ ਹੋਵੇਗੀ।

ਅਹੁਦੇ ਦਾ ਵੇਰਵਾ
ਅਹੁਦਿਆਂ ਦੀ ਗਿਣਤੀ - 17 ਅਹੁਦੇ

ਅਹੁਦੇ ਦਾ ਨਾਮ
ਜੂਨੀਅਰ ਰੈਜ਼ੀਡੈਂਟ

ਉਮਰ ਹੱਦ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰਾਂ ਦੀ ਵੱਧ ਤੋਂ ਵੱਧ 33 ਸਾਲ ਉਮਰ ਨਿਰਧਾਰਤ ਕੀਤੀ ਗਈ ਹੈ।

ਵਿਦਿਅਕ ਯੋਗਤਾ
AIIMS ਪਟਨਾ ਵਿਚ ਜੂਨੀਅਰ ਰੈਜ਼ੀਡੈਂਟ ਦੇ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰ ਕੋਲ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਟ (MBBS) ਦੀ ਡਿਗਰੀ ਹੋਣਾ ਜ਼ਰੂਰੀ ਹੈ।

ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਮਹੱਤਵਪੂਰਣ ਤਰੀਕ
ਇੰਟਰਵਿਊ ਦੀ ਤਰੀਕ - 23 ਜੂਨ, 2020 (ਸਵੇਰੇ 10 ਵਜੇ) ਤੋਂ

ਇੰਝ ਕਰੋ ਅਪਲਾਈ
ਚਾਹਵਾਨ ਅਤੇ ਯੋਗ ਉਮੀਦਵਾਰ ਵਿਭਾਗ ਦੀ ਆਧਿਕਾਰਤ ਵੈੱਬਸਾਈਟ https://www.aiimspatna.org 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ ।

cherry

This news is Content Editor cherry