ਪਹਿਲਗਾਮ ਅੱਤਵਾਦੀ ਹਮਲਾ : ਰੱਖਿਆ ਮੰਤਰੀ ਰਾਜਨਾਥ ਦੀ ਅਗਵਾਈ ''ਚ ਸੱਦੀ ਸਰਬਪਾਰਟੀ ਮੀਟਿੰਗ

Thursday, Apr 24, 2025 - 06:14 PM (IST)

ਪਹਿਲਗਾਮ ਅੱਤਵਾਦੀ ਹਮਲਾ : ਰੱਖਿਆ ਮੰਤਰੀ ਰਾਜਨਾਥ ਦੀ ਅਗਵਾਈ ''ਚ ਸੱਦੀ ਸਰਬਪਾਰਟੀ ਮੀਟਿੰਗ

ਨਵੀਂ ਦਿੱਲੀ : ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਨੂੰ ਆਪਣੇ ਸਖਤ ਤੇਵਰ ਦਿਖਾ ਦਿੱਤੇ ਹਨ। ਇਸ ਤੋਂ ਬਾਅਦ ਹੁਣ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਿਚ ਪਾਰਲੀਮੈਂਟ ਵਿਚ ਸਰਬਦਲੀ ਮੀਟਿੰਗ ਸੱਦੀ ਗਈ ਹੈ। ਇਸ ਦੌਰਾਨ ਜਲਦੀ ਹੀ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

ਦੱਸ ਦਈਏ ਕਿ ਇਸ ਮੀਟਿੰਗ ਵਿਚ ਰੱਖਿਆ ਮੰਤਰੀ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਗ੍ਰਹਿ ਸਕੱਤਰ ਤੇ ਆਈਬੀ ਚੀਫ ਵੀ ਪਹੁੰਚ ਚੁੱਕੇ ਹਨ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਕੇਂਦਰੀ ਮੰਤਰੀ ਕਿਰੇਨ ਰਿਜੀਜੂ, ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਹੋਰ ਨੇਤਾ ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੰਸਦ ਅਨੈਕਸੀ ਇਮਾਰਤ ਪਹੁੰਚ ਗਏ ਹਨ।

ਦੱਸ ਦਈਏ ਕਿ ਮੋਦੀ ਸਰਕਾਰ ਨੇ ਇਸ ਦੌਰਾਨ ਸਾਰੀਆਂ ਪਾਰਟੀਆਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਭਾਰਤ ਪਾਕਿਸਤਾਨ ਦੇ ਖਿਲਾਫ ਜਲਦ ਕੋਈ ਹੋਰ ਵੱਡਾ ਕਦਮ ਚੁੱਕ ਸਕਦਾ ਹੈ। ਜਿਸ ਲਈ ਸਾਰੀਆਂ ਪਾਰਟੀਆਂ ਦਾ ਸਮਰਥਨ ਲਿਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Baljit Singh

Content Editor

Related News