ਆਲ ਪਾਰਟੀ ਮੀਟਿੰਗ ਖ਼ਤਮ, ਰਿਜਿਜੂ ਬੋਲੇ- ''ਆਪ੍ਰੇਸ਼ਨ ਸਿੰਦੂਰ'' ਅਜੇ ਵੀ ਜਾਰੀ
Thursday, May 08, 2025 - 01:10 PM (IST)

ਨਵੀਂ ਦਿੱਲੀ- ਕੇਂਦਰ ਸਰਕਾਰ ਨੇ 'ਆਪ੍ਰੇਸ਼ਨ ਸਿੰਦੂਰ' ਦੀ ਸਫ਼ਲਤਾ ਅਤੇ ਉਸ ਤੋਂ ਬਾਅਦ ਦੀ ਸਥਿਤੀ ਨੂੰ ਲੈ ਕੇ ਵੀਰਵਾਰ ਯਾਨੀ ਕਿ ਅੱਜ ਆਲ ਪਾਰਟੀ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਆਪ੍ਰੇਸ਼ਨ ਸਿੰਦੂਰ ਦੀ ਜਾਣਕਾਰੀ ਦਿੱਤੀ ਗਈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 'ਆਪ੍ਰੇਸ਼ਨ ਸਿੰਦੂਰ' ਦੀ ਜਾਣਕਾਰੀ ਦਿੱਤੀ।
ਇਸ ਮੀਟਿੰਗ ਵਿਚ ਰਾਜਨਾਥ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਐਸ. ਜੈਸ਼ੰਕਰ, ਜੇ.ਪੀ ਨੱਡਾ ਅਤੇ ਨਿਰਮਲਾ ਸੀਤਾਰਮਨ ਅਤੇ ਸੰਸਦੀ ਕਾਰਜ ਮੰਤਰੀ ਕਿਰੇਨ ਰਿਜਿਜੂ ਵੀ ਮੌਜੂਦ ਰਹੇ। ਉੱਥੇ ਹੀ ਵਿਰੋਧੀ ਧਿਰ ਵਲੋਂ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ, ਅਸਦੁਦੀਨ ਓਵੈਸੀ ਆਦਿ ਨੇਤਾ ਮੀਟਿੰਗ ਵਿਚ ਸ਼ਾਮਲ ਹੋਏ। ਮੀਟਿੰਗ ਵਿਚ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਸਰਕਾਰ ਨਾਲ ਹਾਂ। ਕਿਰੇਨ ਰਿਜਿਜੂ ਨੇ ਕਿਹਾ ਕਿ 'ਆਪ੍ਰੇਸ਼ਨ ਸਿੰਦੂਰ' ਅਜੇ ਵੀ ਜਾਰੀ ਹੈ। ਸਾਰੀਆਂ ਪਾਰਟੀਆਂ ਨੇ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ। ਇਹ ਮੀਟਿੰਗ ਸਕਾਰਾਤਮਕ ਰਹੀ। ਪੂਰਾ ਵਿਰੋਧੀ ਧਿਰ ਇਕਜੁੱਟ ਹੈ। ਇਸ ਲਈ ਸਾਰੀਆਂ ਪਾਰਟੀਆਂ ਦਾ ਧੰਨਵਾਦ ਕੀਤਾ ਹੈ। ਓਧਰ ਮੀਟਿੰਗ ਮਗਰੋਂ ਓਵੈਸੀ ਨੇ ਕਿਹਾ ਕਿ ਟੀ. ਆਰ. ਐੱਫ. ਨੂੰ ਬੈਨ ਕੀਤਾ ਜਾਵੇ। ਪੁੰਛ, ਉੜੀ ਦੇ ਪੀੜਤਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।