ਸਾਰੇ ਦਲਾਂ ਦੀ ਬੈਠਕ ''ਚ ਹਿੱਸਾ ਨਹੀਂ ਲੈਣਗੇ ਮਮਤਾ, ਕੇਜਰੀਵਾਲ ਤੇ ਮਾਇਆਵਤੀ

06/19/2019 3:06:39 PM

ਨਵੀਂ ਦਿੱਲੀ (ਭਾਸ਼ਾ)— 'ਇਕ ਦੇਸ਼, ਇਕ ਚੋਣ' ਸਮੇਤ ਹੋਰ ਮੁੱਦਿਆਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੁੱਧਵਾਰ ਨੂੰ ਬੁਲਾਈ ਗਈ ਸਾਰੇ ਦਲਾਂ ਦੀ ਬੈਠਕ 'ਚ ਵਿਰੋਧੀ ਧਿਰ ਦੇ ਨੇਤਾਵਾਂ ਨੇ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਵਿਰੋਧੀ ਧਿਰ ਦੇ ਪ੍ਰਮੁੱਖ ਨੇਤਾਵਾਂ ਵਿਚ ਬਸਪਾ ਮੁਖੀ ਮਾਇਆਵਤੀ, ਤ੍ਰਿਣਮੂਲ ਕਾਂਗਰਸ ਪ੍ਰਧਾਨ ਮਮਤਾ ਬੈਨਰਜੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਹਿੱਸਾ ਨਹੀਂ ਲੈਣਗੇ। ਹਾਲਾਂਕਿ ਖੱਬੇ ਪੱਖੀ ਦਲਾਂ ਵਲੋਂ ਮਾਕਪਾ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਅਤੇ ਹੋਰ ਨੇਤਾ ਇਸ ਬੈਠਕ ਵਿਚ ਮੌਜੂਦ ਰਹਿਣਗੇ। ਸੂਤਰਾਂ ਮੁਤਾਬਕ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਵ ਅਤੇ ਦਰਮੁਕ ਪ੍ਰਧਾਨ ਐੱਮ. ਕੇ. ਸਟਾਲਿਨ ਵੀ ਬੈਠਕ ਵਿਚ ਸ਼ਾਮਲ ਨਹੀਂ ਹੋਣਗੇ। ਸਮਝਿਆ ਜਾਂਦਾ ਹੈ ਕਿ ਰਾਕਾਂਪਾ ਦੇ ਪ੍ਰਧਾਨ ਸ਼ਰਦ ਪਵਾਰ ਅਤੇ ਤੇਦੇਪਾ ਪ੍ਰਧਾਨ ਚੰਦਰਬਾਬੂ ਨਾਇਡੂ ਦੇ ਵੀ ਇਸ ਬੈਠਕ ਵਿਚ ਹਿੱਸਾ ਨਾ ਲੈਣ ਦੀ ਸੰਭਾਵਨਾ ਹੈ।

PunjabKesari
ਕਾਂਗਰਸ ਨੇ ਵੀ ਅਜੇ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ। ਓਧਰ ਮਾਇਆਵਤੀ ਨੇ ਟਵੀਟ ਕਰ ਕੇ ਕਿਹਾ ਕਿ ਈ. ਵੀ. ਐੱਮ. ਦੇ ਮੁੱਦੇ 'ਤੇ ਸਾਰੇ ਦਲਾਂ ਦੀ ਬੈਠਕ ਹੁੰਦੀ ਤਾਂ ਉਹ ਇਸ ਵਿਚ ਜ਼ਰੂਰ ਸ਼ਾਮਲ ਹੁੰਦੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਨੇਤਾ ਰਾਘਵ ਚੱਢਾ ਨੂੰ ਪਾਰਟੀ ਦੇ ਪ੍ਰਤੀਨਿਧੀ ਦੇ ਰੂਪ ਵਿਚ ਬੈਠਕ ਵਿਚ ਭੇਜਣ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਮੋਦੀ ਨੇ ਲੋਕ ਸਭਾ ਅਤੇ ਸਾਰੀਆਂ ਵਿਧਾਨ ਸਭਾ ਚੋਣਾਂ ਇਕੱਠੇ ਕਰਾਉਣ ਅਤੇ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਦੇ ਆਯੋਜਨ ਸਮੇਤ ਹੋਰ ਮੁੱਦਿਆਂ 'ਤੇ ਸਾਰੇ ਦਲਾਂ ਦੀ ਬੈਠਕ ਬੁਲਾਈ ਹੈ।


Tanu

Content Editor

Related News