ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਦਿੱਲੀ 'ਚ ਸਾਰੇ ਨਿੱਜੀ ਦਫ਼ਤਰ ਬੰਦ, ਘਰੋਂ ਕੰਮ ਕਰਨਗੇ ਕਰਮੀ

01/11/2022 11:32:38 AM

ਨਵੀਂ ਦਿੱਲੀ- ਦਿੱਲੀ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀ.ਡੀ.ਐੱਮ.ਏ.) ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਜਿਸ ਦੇ ਅਧੀਨ ਸਾਰੇ ਨਿੱਜੀ ਦਫ਼ਤਰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਹਾਲਾਂਕਿ ਮੈਡੀਕਲ ਸੇਵਾਵਾਂ ਅਤੇ ਕੋਰੋਨਾ ਪ੍ਰੋਟੋਕਾਲ ਤੋਂ ਜਿਨ੍ਹਾਂ ਨੂੰ ਛੋਟ ਮਿਲੀ ਹੈ, ਉਹ ਦਫ਼ਤਰ ਖੁੱਲ੍ਹੇ ਰਹਿਣਗੇ। ਸਾਰੇ ਬਾਰ ਅਤੇ ਰੈਸਟੋਰੈਂਟ ਵੀ ਬੰਦ ਕਰ ਦਿੱਤੇ ਗਏ ਹਨ। ਬਾਕੀ ਸਾਰੇ ਦਫ਼ਤਰਾਂ ਦੇ ਕਰਮੀ ਵਰਕ ਫਰਾਮ ਹੋਮ ਕਰਨਗੇ। ਡੀ.ਡੀ.ਐੱਮ.ਏ. ਵਲੋਂ ਜਾਰੀ ਗਾਈਡਲਾਈਨਜ਼ ਅਨੁਸਾਰ ਸਰਕਾਰੀ ਦਫ਼ਤਰ 'ਚ ਘਰੋਂ ਕੰਮ ਕਰਨ ਦੀ ਮਨਜ਼ੂਰੀ ਪਹਿਲਾਂ ਤੋਂ ਹੈ। ਇਸ ਤੋਂ ਪਹਿਲਾਂ 50 ਫੀਸਦੀ ਕਰਮੀਆਂ ਨਾਲ ਨਿੱਜੀ ਦਫ਼ਤਰ ਚਲਾਉਣ ਦੀ ਮਨਜ਼ੂਰੀ ਸੀ, ਜਿਸ ਨੂੰ ਅੱਜ ਤੋਂ ਬੰਦ ਕਰ ਦਿੱਤਾ ਗਿਆ ਹੈ।

ਦੂਜੇ ਪਾਸੇ ਦਿੱਲੀ ਸਰਕਾਰ ਨੇ ਇਨ੍ਹਾਂ ਆਦੇਸ਼ਾਂ ਤੋਂ ਬਾਅਦ ਲੋਕਾਂ 'ਚ ਗੁੱਸਾ ਵੱਧ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਪੰਜਾਬ 'ਚ ਖ਼ੁਦ ਰੈਲੀ ਕਰ ਰਹੀ ਹੈ ਪਰ ਦਿੱਲੀ 'ਚ ਉਨ੍ਹਾਂ ਨੂੰ ਦਫ਼ਤਰ ਖੋਲ੍ਹਣ 'ਤੇ ਵੀ ਪਰੇਸ਼ਾਨੀ ਹੈ। ਸਭ ਤੋਂ ਪਹਿਲਾਂ ਕਾਰਵਾਈ ਅਰਵਿੰਦ ਕੇਜਰੀਵਾਲ 'ਤੇ ਹੋਣੀ ਚਾਹੀਦੀ ਹੈ, ਜਿਨ੍ਹਾਂ ਨੇ ਲੱਛਣ ਹੋਣ ਤੋਂ ਬਾਅਦ ਵੀ ਟੈਸਟ ਨਹੀਂ ਕਰਵਾਇਆ ਸੀ।

ਇਹ ਵੀ ਪੜ੍ਹੋ : ਬਜਟ ਸੈਸ਼ਨ ਤੋਂ ਪਹਿਲਾਂ 400 ਤੋਂ ਵੱਧ ਸੰਸਦ ਕਰਮੀ ਨਿਕਲੇ ਕੋਰੋਨਾ ਪਾਜ਼ੇਟਿਵ, ਦਫ਼ਤਰ ਆਉਣ ’ਤੇ ਰੋਕ

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

DIsha

This news is Content Editor DIsha