ਰਾਜਸਥਾਨ ਦੇ CM ਦਾ ਐਲਾਨ, ਕਾਂਗਰਸ ਸਰਕਾਰ ਦੀਆਂ ਸਹੂਲਤਾਂ ਰਹਿਣਗੀਆਂ ਜਾਰੀ
Tuesday, Dec 26, 2023 - 01:26 PM (IST)
ਜੈਪੁਰ - ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਅੱਜ ਵੱਡਾ ਐਲਾਨ ਕੀਤਾ ਹੈ। ਇਸ ਐਲਾਨ ਨਾਲ ਰਾਜਸਥਾਨ ਦੇ ਕਰੋੜਾਂ ਲੋਕਾਂ ਨੂੰ ਯਕੀਨਨ ਰਾਹਤ ਮਿਲੇਗੀ। ਦਰਅਸਲ, ਅੱਜ ਰਾਜਸਥਾਨ ਦੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਦਫ਼ਤਰ ਵਿਚ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਵਿਚ ਕਿਸੇ ਵੀ ਸਰਕਾਰੀ ਯੋਜਨਾ ਨੂੰ ਨਹੀਂ ਰੋਕਿਆ ਜਾਵੇਗਾ। ਖ਼ਾਸ ਕਰਕੇ ਜੋ ਪਿਛਲੀ ਕਾਂਗਰਸ ਸਰਕਾਰ ਨੇ ਸ਼ੁਰੂ ਕੀਤੀਆਂ ਸਨ।
ਗਹਿਲੋਤ ਸਰਕਾਰ ਦੀ ਸਭ ਤੋਂ ਵੱਡੀ ਸਕੀਮ
ਦਰਅਸਲ ਜਦੋਂ ਤੋਂ ਗਹਿਲੋਤ ਸਰਕਾਰ ਸੱਤਾ 'ਚ ਆਈ ਹੈ, ਗਹਿਲੋਤ ਸਰਕਾਰ ਦੀ ਸਭ ਤੋਂ ਵੱਡੀ ਯੋਜਨਾ ਚਿਰੰਜੀਵੀ ਸਿਹਤ ਯੋਜਨਾ ਨੂੰ ਲੈ ਕੇ ਖ਼ਬਰਾਂ ਆ ਰਹੀਆਂ ਹਨ ਕਿ ਇਸ ਯੋਜਨਾ ਨੂੰ ਰੋਕ ਦਿੱਤਾ ਗਿਆ ਹੈ। ਇਸ ਸਬੰਧੀ ਅੱਜ ਪਹਿਲੀ ਵਾਰ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਸਪੱਸ਼ਟ ਕੀਤਾ ਹੈ ਕਿ ਰਾਜਸਥਾਨ ਵਿਚ ਚਿਰੰਜੀਵੀ ਸਿਹਤ ਯੋਜਨਾ ਦੀ ਥਾਂ ਆਯੁਸ਼ਮਾਨ ਭਾਰਤ ਸਿਹਤ ਯੋਜਨਾ ਜਾਰੀ ਰਹੇਗੀ। ਇਸ ਯੋਜਨਾ ਵਿਚ ਲੋਕਾਂ ਨੂੰ 25 ਲੱਖ ਰੁਪਏ ਤੱਕ ਦਾ ਇਲਾਜ ਅਤੇ ਬੀਮਾ ਦਿੱਤਾ ਜਾਵੇਗਾ, ਇਹ ਸਭ ਸਰਕਾਰ ਵੱਲੋਂ ਮੁਫਤ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੇ 15 ਦਿਨਾਂ ਵਿਚ 75 ਕਰੋੜ ਰੁਪਏ ਦਾ ਇਲਾਜ ਕਰਵਾਇਆ ਹੈ, ਜੋ ਕਿ ਬਿਲਕੁਲ ਮੁਫ਼ਤ ਹੈ।
ਇਹ ਖ਼ਬਰ ਵੀ ਪੜ੍ਹੋ - ਸਤਵਿੰਦਰ ਬੁੱਗਾ ਦੇ ਭਰਾ ਨੇ ਕੀਤੀ ਬਗਾਵਤ, ਕਿਹਾ- ਇਨਸਾਫ਼ ਨਾ ਮਿਲਿਆ ਤਾਂ ਨਹੀਂ ਕਰਾਂਗਾ ਪਤਨੀ ਦਾ ਸਸਕਾਰ
CM ਨੇ ਹਸਪਤਾਲ 'ਚ ਡਾਕਟਰਾਂ ਨੂੰ ਝਿੜਕਿਆ
ਅੱਜ ਸੁਸ਼ਾਸਨ ਦਿਵਸ ਮੌਕੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਸੂਬਾ ਦਫ਼ਤਰ ਪੁੱਜੇ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਹੋਰ ਵਿਧਾਇਕ ਅਤੇ ਆਗੂ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਭਜਨ ਲਾਲ ਸ਼ਰਮਾ ਨੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਹਸਪਤਾਲ ਐੱਸ. ਐੱਮ. ਐੱਸ. ਹਸਪਤਾਲ ਦਾ ਵੀ ਦੌਰਾ ਕੀਤਾ। ਜੈਪੁਰ ਦੇ ਐੱਸ. ਐੱਮ. ਐੱਸ. ਹਸਪਤਾਲ ਵਿਚ ਉਨ੍ਹਾਂ ਨੇ ਹਸਪਤਾਲ ਦੇ ਸੁਪਰਡੈਂਟ ਅਤੇ ਹੋਰ ਸੀਨੀਅਰ ਡਾਕਟਰਾਂ ਨੂੰ ਝਿੜਕਿਆ, ਸਿਰਫ਼ ਹਸਪਤਾਲ ਵਿਚ ਬੈਠਣ ਨਾਲ ਕੰਮ ਨਹੀਂ ਚੱਲੇਗਾ, ਇਸ ਦੇ ਲਈ ਫੀਲਡ ਵਿਚ ਜਾਣਾ ਪਵੇਗਾ।
ਯੋਜਨਾ ਤਹਿਤ 25 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ
ਮੁੱਖ ਮੰਤਰੀ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ 5 ਲੱਖ ਰੁਪਏ ਦੀ ਹੈ। ਅਸੀਂ ਇਸ ਨੂੰ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਹੈ। ਹੁਣ ਇਸ ਨੂੰ ਵਧਾ ਕੇ 25 ਲੱਖ ਰੁਪਏ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਅਤੇ ਜਲਦੀ ਹੀ ਇਸ ਨੂੰ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਇਸ ਬਾਰੇ ਕੇਂਦਰੀ ਸਿਹਤ ਮੰਤਰੀ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨਾਲ ਵੀ ਉਨ੍ਹਾਂ ਸਾਰੀਆਂ ਦਵਾਈਆਂ ਨੂੰ ਜਾਰੀ ਰੱਖਣ ਬਾਰੇ ਗੱਲ ਕੀਤੀ ਹੈ, ਜੋ ਵਰਤਮਾਨ ਵਿਚ ਦਿੱਤੀਆਂ ਜਾ ਰਹੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਇਮਰਾਨ ਦੀ ਪਾਰਟੀ ਲਈ ਚੋਣਾਂ ਲੜਨ ਦਾ ਰਾਹ ‘ਬੰਦ’, ਸ਼ਰੀਫ ਬਣ ਸਕਦੇ ਨੇ ਪਾਕਿ ਦੇ ਪ੍ਰਧਾਨ ਮੰਤਰੀ
ਭਜਨ ਲਾਲ ਨੇ ਕਿਹਾ- ਬੰਦ ਨਹੀਂ, ਬਦਲਾਅ ਆ ਸਕਦਾ
ਸੀ. ਐੱਮ. ਨੇ ਕਿਹਾ ਕਿ ਅਸੀਂ ਕਿਸੇ ਵੀ ਵੱਡੀ ਸਰਕਾਰੀ ਯੋਜਨਾ ਨੂੰ ਨਹੀਂ ਰੋਕਾਂਗੇ, ਇਹ ਯਕੀਨੀ ਤੌਰ 'ਤੇ ਸੰਭਵ ਹੈ ਕਿ ਇਸ ਵਿੱਚ ਕੁਝ ਬਦਲਾਅ ਕੀਤੇ ਜਾ ਸਕਦੇ ਹਨ। ਜਨਤਾ ਨਾਲ ਸਬੰਧਤ ਕਿਸੇ ਵੀ ਸਕੀਮ ਨੂੰ ਰੋਕਿਆ ਨਹੀਂ ਜਾਵੇਗਾ, ਹਾਲਾਂਕਿ ਉਨ੍ਹਾਂ ਦੀ ਇੱਕ ਵਾਰ ਸਮੀਖਿਆ ਜ਼ਰੂਰ ਕੀਤੀ ਜਾਵੇਗੀ। ਵਰਨਣਯੋਗ ਹੈ ਕਿ ਅੱਜ ਹੀ ਭਜਨ ਲਾਲ ਸ਼ਰਮਾ ਨੇ ਰਾਜਸਥਾਨ ਦੇ ਸਿੱਖਿਆ ਵਿਭਾਗ ਲਈ 100 ਦਿਨਾਂ ਦਾ ਐਕਸ਼ਨ ਪਲਾਨ ਜਾਰੀ ਕੀਤਾ ਹੈ। ਇਸ ਵਿਚ ਮੁਫ਼ਤ ਸਿੱਖਿਆ ਤੋਂ ਲੈ ਕੇ ਮੁਫ਼ਤ ਲੈਪਟਾਪ ਅਤੇ ਹੋਰ ਵੀ ਬਹੁਤ ਕੁਝ ਉਪਲਬਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।