ਸੁਰੱਖਿਆ ਕਾਰਨਾਂ ਕਰਕੇ ਹਲਦਵਾਨੀ 'ਚ ਭਲਕੇ ਬੰਦ ਰਹਿਣਗੇ ਸਾਰੇ ਸਕੂਲ
Thursday, Feb 08, 2024 - 10:34 PM (IST)
ਨੈਸ਼ਨਲ ਡੈਸਕ - ਹਲਦਵਾਨੀ ਦੇ 1 ਤੋਂ 12ਵੀਂ ਜਮਾਤ ਤੱਕ ਦੇ ਸਾਰੇ ਸਕੂਲ (ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ, ਸੀ.ਬੀ.ਐੱਸ.ਈ., ਆਂਗਣਵਾੜੀ ਕੇਂਦਰਾਂ ਸਮੇਤ) ਸੁਰੱਖਿਆ ਕਾਰਨਾਂ ਕਰਕੇ ਕੱਲ 9 ਫਰਵਰੀ ਨੂੰ ਲਾਜ਼ਮੀ ਤੌਰ 'ਤੇ ਬੰਦ ਰਹਿਣਗੇ। ਬਲਾਕ ਸਿੱਖਿਆ ਅਧਿਕਾਰੀ ਹਰਿੰਦਰ ਕੁਮਾਰ ਮਿਸ਼ਰਾ ਨੇ ਇਹ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ, ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨਾ ਯਕੀਨੀ ਬਣਾਈ ਜਾਵੇ।
ਦੱਸ ਦਈਏ ਕਿ, ਉੱਤਰਾਖੰਡ ਦੇ ਹਲਦਵਾਨੀ ਸ਼ਹਿਰ ਦੇ ਅੰਦਰ ਪ੍ਰਸ਼ਾਸਨ ਨੇ ਗੈਰ-ਕਾਨੂੰਨੀ ਮਕਬਰੇ ਅਤੇ ਮਸਜਿਦ ਨੂੰ ਢਾਹ ਦਿੱਤਾ, ਜਿਸ ਕਾਰਨ ਭਾਰੀ ਹੰਗਾਮਾ ਹੋ ਗਿਆ। ਪ੍ਰਸ਼ਾਸਨ ਅਤੇ ਸਥਾਨਕ ਲੋਕ ਆਹਮੋ-ਸਾਹਮਣੇ ਹੋ ਗਏ। ਸ਼ਰਾਰਤੀ ਅਨਸਰਾਂ ਵੱਲੋਂ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ। ਅੱਗ ਲੱਗਣ ਦੀ ਘਟਨਾ ਤੋਂ ਬਾਅਦ ਚਾਰੇ ਪਾਸੇ ਹਫੜਾ-ਦਫੜੀ ਮਚ ਗਈ।
ਘਟਨਾ ਤੋਂ ਬਾਅਦ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਦੇਖ ਕੇ ਵੱਡੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਹੰਝੂ ਗੈਸ ਦੇ ਗੋਲੇ ਦੀ ਲਗਾਤਾਰ ਵਰਤੋਂ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੀ ਪੂਰੀ ਫੋਰਸ, ਪੁਲਸ ਅਤੇ ਪ੍ਰਸ਼ਾਸਨ ਦੇ ਸਾਰੇ ਅਧਿਕਾਰੀ ਮੌਕੇ 'ਤੇ ਮੌਜੂਦ ਹਨ। ਇਸ ਘਟਨਾ ਸਬੰਧੀ ਫ਼ੋਨ 'ਤੇ ਗੱਲਬਾਤ ਕਰਦਿਆਂ ਡੀਜੀਪੀ ਅਭਿਨਵ ਕੁਮਾਰ ਨੇ ਕਿਹਾ ਕਿ ਅਸੀਂ ਸਥਿਤੀ 'ਤੇ ਕਾਬੂ ਪਾਉਣ 'ਚ ਲੱਗੇ ਹੋਏ ਹਾਂ ਅਤੇ ਸਥਿਤੀ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ |
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e