'ਦਿੱਲੀ ਦੇ ਸਾਰੇ ਸਕੂਲ ਭਲਕੇ ਰਹਿਣਗੇ ਬੰਦ’, ਭਾਰੀ ਮੀਂਹ ਦੀ ਚਿਤਾਵਨੀ ਮਗਰੋਂ CM ਕੇਜਰੀਵਾਲ ਨੇ ਕੀਤਾ ਐਲਾਨ

07/09/2023 8:02:57 PM

ਨੈਸ਼ਨਲ ਡੈਸਕ—ਦਿੱਲੀ ’ਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਜਨਜੀਵਨ ਉਥਲ ਪੁਥਲ ਹੋ ਗਿਆ ਹੈ। ਸੜਕਾਂ ’ਤੇ ਪਾਣੀ ਜਮ੍ਹਾ ਹੋ ਗਿਆ ਹੈ। ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਦਿੱਲੀ ਦੇ ਸਭ ਤੋਂ ਪੁਰਾਣੇ ਪੁਲ ਮਿੰਟੋ ਬ੍ਰਿਜ ਨੂੰ ਸਾਵਧਾਨੀ ਦੇ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਸਾਰੇ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਟਵੀਟ ਕੀਤਾ ਕਿ ਦਿੱਲੀ 'ਚ ਪਿਛਲੇ 2 ਦਿਨਾਂ ਤੋਂ ਹੋ ਰਹੀ ਤੇਜ਼ ਬਾਰਿਸ਼ ਦੇ ਮੱਦੇਨਜ਼ਰ ਅਤੇ ਮੌਸਮ ਵਿਭਾਗ ਦੀ ਚਿਤਾਵਨੀ ਨੂੰ ਦੇਖਦੇ ਹੋਏ ਦਿੱਲੀ ਦੇ ਸਾਰੇ ਸਕੂਲ ਕੱਲ੍ਹ ਇਕ ਦਿਨ ਲਈ ਬੰਦ ਰੱਖੇ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਪਾਣੀ ਦੇ ਤੇਜ਼ ਵਹਾਅ ਦੀ ਲਪੇਟ ’ਚ ਆਇਆ ਥਾਣੇਦਾਰ, ਰੁੜ੍ਹ ਗਿਆ ਮੋਟਰਸਾਈਕਲ

PunjabKesari

ਇਸ ਤੋਂ ਪਹਿਲਾਂ ਦਿੱਲੀ ’ਚ ਭਾਰੀ ਮੀਂਹ ਦੇ ਮੱਦੇਨਜ਼ਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਰੇ ਸਰਕਾਰੀ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਸਨ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਇਲਾਕਿਆਂ 'ਚ ਜਾਣ ਦੇ ਨਿਰਦੇਸ਼ ਦਿੱਤੇ ਸਨ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਦਿੱਲੀ ਦੇ ਕੈਬਨਿਟ ਮੰਤਰੀ ਅਤੇ ਮੇਅਰ ਸ਼ੈਲੀ ਓਬਰਾਏ ਵੀ ਰਾਸ਼ਟਰੀ ਰਾਜਧਾਨੀ ਵਿਚ "ਸਮੱਸਿਆ ਵਾਲੇ ਖੇਤਰਾਂ" ਦਾ ਦੌਰਾ ਕਰਨਗੇ। ਮੁੱਖ ਮੰਤਰੀ ਨੇ ਟਵੀਟ ਕੀਤਾ, “ਦਿੱਲੀ ਵਿਚ ਕੱਲ੍ਹ 126 ਮਿਲੀਮੀਟਰ ਮੀਂਹ ਪਿਆ। ਮਾਨਸੂਨ ਸੀਜ਼ਨ ਦੌਰਾਨ ਕੁੱਲ ਬਾਰਿਸ਼ ਦਾ 15 ਫੀਸਦੀ 12 ਘੰਟਿਆਂ ਵਿਚ ਦਰਜ ਕੀਤਾ ਗਿਆ। ਪਾਣੀ ਭਰਨ ਕਾਰਨ ਲੋਕ ਕਾਫੀ ਪ੍ਰੇਸ਼ਾਨ ਹਨ। ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਐਤਵਾਰ ਦੀ ਛੁੱਟੀ ਰੱਦ ਕਰਦਿਆਂ ਉਨ੍ਹਾਂ ਨੂੰ ਇਲਾਕੇ ਵਿਚ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਭਾਰੀ ਬਰਸਾਤ ਦੌਰਾਨ ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ, ਪੈ ਗਿਆ ਚੀਕ-ਚਿਹਾੜਾ

ਭਾਰਤੀ ਮੌਸਮ ਵਿਭਾਗ (ਆਈ.ਐੱਮ.ਡੀ.) ਨੇ ਕਿਹਾ ਹੈ ਕਿ ਐਤਵਾਰ ਸਵੇਰੇ 8.30 ਵਜੇ ਤੱਕ  ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ 153 ਮਿਲੀਮੀਟਰ ਮੀਂਹ ਪਿਆ, ਜੋ 1982 ਤੋਂ ਬਾਅਦ ਜੁਲਾਈ ਮਹੀਨੇ ਵਿਚ ਇਕ ਦਿਨ ਵਿਚ ਸਭ ਤੋਂ ਵੱਧ ਹੈ। ਪੱਛਮੀ ਗੜਬੜੀ ਅਤੇ ਮਾਨਸੂਨ ਹਵਾਵਾਂ ਦੇ ਆਪਸੀ ਤਾਲਮੇਲ ਕਾਰਨ ਦਿੱਲੀ ਸਮੇਤ ਉੱਤਰ-ਪੱਛਮੀ ਭਾਰਤ ਵਿਚ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਦਿੱਲੀ ਵਿਚ ਇਸ ਸੀਜ਼ਨ ਦੀ ਪਹਿਲੀ "ਬਹੁਤ ਭਾਰੀ" ਬਾਰਿਸ਼ ਹੋਈ। ਆਈ.ਐੱਮ.ਡੀ. ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੌਸਮ ਵਿਗਿਆਨ ਕੇਂਦਰ ਸਫਦਰਜੰਗ ਆਬਜ਼ਰਵੇਟਰੀ ਨੇ ਐਤਵਾਰ ਸਵੇਰੇ 8.30 ਵਜੇ ਖ਼ਤਮ ਹੋਏ 24 ਘੰਟਿਆਂ ਵਿਚ 153 ਮਿਲੀਮੀਟਰ ਬਾਰਿਸ਼ ਦਰਜ ਕੀਤੀ। ਇਸ ਤੋਂ ਪਹਿਲਾਂ 25 ਜੁਲਾਈ 1982 ਨੂੰ ਦਿੱਲੀ ਵਿਚ 24 ਘੰਟਿਆਂ ’ਚ ਸਭ ਤੋਂ ਵੱਧ 169.9 ਮਿਲੀਮੀਟਰ ਮੀਂਹ ਪਿਆ ਸੀ।
 


Manoj

Content Editor

Related News