ਭਾਰੀ ਬਾਰਿਸ਼ ਕਾਰਨ ਅੱਜ ਬੰਦ ਰਹਿਣਗੇ ਸਾਰੇ ਸਕੂਲ, IMD ਅਲਰਟ ਤੋਂ ਬਾਅਦ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ
Monday, Aug 12, 2024 - 06:41 AM (IST)
ਜੈਪੁਰ : ਰਾਜਸਥਾਨ 'ਚ ਰਾਜਧਾਨੀ ਜੈਪੁਰ ਸਮੇਤ ਕਈ ਜ਼ਿਲਿਆਂ 'ਚ ਭਾਰੀ ਬਾਰਿਸ਼ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਅਤੇ ਬਾਰਿਸ਼ ਨਾਲ ਹੋਏ ਹਾਦਸਿਆਂ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ ਕਰੌਲੀ ਦੇ ਹਿੰਦੌਨ ਸ਼ਹਿਰ 'ਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿਚ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਵੀ ਦਿੱਤੀ ਹੈ।
ਹੁਣ ਸੋਮਵਾਰ ਨੂੰ ਭਾਰੀ ਬਾਰਿਸ਼ ਦੇ ਅਲਰਟ ਦੇ ਮੱਦੇਨਜ਼ਰ ਜੈਪੁਰ ਦੇ ਸਾਰੇ ਸਕੂਲ ਬੰਦ ਰਹਿਣਗੇ। ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਭਾਰੀ ਬਾਰਿਸ਼ ਦੇ ਅਲਰਟ ਕਾਰਨ ਸੋਮਵਾਰ ਨੂੰ ਸ਼ਹਿਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਭਾਰੀ ਬਰਸਾਤ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਕੀਤੀ ਅਤੇ ਆਫ਼ਤ ਪ੍ਰਬੰਧਨ ਨਾਲ ਸਬੰਧਤ ਸਾਰੇ ਪ੍ਰਬੰਧਾਂ ਨੂੰ ਤੁਰੰਤ ਮਜ਼ਬੂਤ ਕਰਨ ਲਈ ਜ਼ਰੂਰੀ ਨਿਰਦੇਸ਼ ਦਿੱਤੇ।
ਐਤਵਾਰ ਨੂੰ ਹੋਈ ਭਾਰੀ ਬਰਸਾਤ ਕਾਰਨ ਸਵਾਈ ਮਾਨ ਸਿੰਘ ਹਸਪਤਾਲ ਦੀਆਂ ਸੜਕਾਂ ਸਮੇਤ ਕਈ ਥਾਵਾਂ 'ਤੇ ਪਾਣੀ ਭਰ ਗਿਆ। ਭਾਰੀ ਬਾਰਿਸ਼ ਦਾ ਦੌਰ ਰਾਤ ਤੱਕ ਜਾਰੀ ਰਿਹਾ। ਇਸੇ ਤਰ੍ਹਾਂ ਕਰੌਲੀ ਵਿਚ ਦੂਜੇ ਦਿਨ ਵੀ ਤੇਜ਼ ਬਾਰਿਸ਼ ਕਾਰਨ ਕਈ ਕਾਲੋਨੀਆਂ ਵਿਚ ਪਾਣੀ ਭਰ ਗਿਆ, ਜਦੋਂਕਿ ਹਿੰਦੌਨ ਸ਼ਹਿਰ ਵਿਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਹਿੰਡੌਨ ਸ਼ਹਿਰ ਦੇ ਕਈ ਲੋਕਾਂ ਨੇ ਆਪਣੇ ਘਰਾਂ ਦੀਆਂ ਛੱਤਾਂ 'ਤੇ ਸ਼ਰਨ ਲਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8