ਦਿੱਲੀ ’ਚ ਇਕ ਨਵੰਬਰ ਤੋਂ ਮੁੜ ਖੁੱਲ੍ਹਣਗੇ ਸਾਰੇ ਸਕੂਲ : ਮਨੀਸ਼ ਸਿਸੋਦੀਆ

10/27/2021 3:18:10 PM

ਨਵੀਂ ਦਿੱਲੀ- ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆਨੇ ਕਿਹਾ ਹੈ ਕਿ ਦਿੱਲੀ ’ਚ ਸਾਰੀਆਂ ਜਮਾਤਾਂ ਲਈ ਇਕ ਨਵੰਬਰ ਤੋਂ ਸਕੂਲ ਖੋਲ੍ਹੇ ਜਾਣਗੇ ਅਤੇ ਛਠ ਪੂਜਾ ਦੇ ਆਯੋਜਨ ਦੀ ਵੀ ਮਨਜ਼ੂਰੀ ਦਿੱਤੀ ਗਈ ਹੈ। ਸਿਸੋਦੀਆ ਨੇ ਡੀ.ਡੀ.ਐੱਮ.ਏ. ਦੀ ਬੈਠਕ ’ਚ ਦਿੱਲੀ ਦੇ ਨਿੱਜੀ ਅਤੇ ਸਰਕਾਰੀ ਸਕੂਲਾਂ ਨੂੰ ਸਾਰੀਆਂ ਜਮਾਤਾਂ ਲਈ ਕੁਝ ਸ਼ਰਤਾਂ ਨਾਲ ਇਕ ਨਵੰਬਰ ਤੋਂ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਮਾਤ ’ਚ ਵਿਦਿਆਰਥੀਆਂ ਦੀ ਪੜ੍ਹਾਈ ਦੀ ਵੀ ਵਿਵਸਥਾ ਯਕੀਨੀ ਕਰਨੀ ਹੋਵੇਗੀ। ਕੋਈ ਵੀ ਸਕੂਲ ਬੱਚਿਆਂ ਨੂੰ ਆਉਣ ਲਈ ਮਜ਼ਬੂਰ ਨਹੀਂ ਕਰ ਸਕਦਾ।

PunjabKesari

ਸਕੂਲ ਇਹ ਵੀ ਯਕੀਨੀ ਕਰੇਗਾ ਕਿ ਜਮਾਤ ’ਚ ਵਿਦਿਆਰਥੀਆਂ ਦੀ ਗਿਣਤੀ 50 ਫੀਸਦੀ ਤੋਂ ਵੱਧ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਸੰਕਰਮਣ ਇੱਥੇ ਕਾਬੂ ’ਚ ਹੈ, ਇਸ ਲਈ ਸਕੂਲ ਖੋਲ੍ਹਣ ਦੇ ਨਾਲ ਹੀ ਕੋਰੋਨਾ ਦਿਸ਼ਾ-ਨਿਰਦੇਸ਼ਆਂ ਦਾ ਸਖ਼ਤੀ ਨਾਲ ਪਾਲਣ ਕਰਦੇ ਹੋਏ ਛਠ ਪੂਜਾ ਵੀ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਤੈਅ ਸਥਾਨਾਂ ’ਤੇ ਕੋਰੋਨਾ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਦੇ ਹੋਏ ਛਠ ਮਨਾਈ ਜਾਵੇਗੀ। ਸੀਮਿਤ ਗਿਣਤੀ ’ਚ ਲੋਕਾਂ ਨੂੰ ਸ਼ਾਮਲ ਹੋਣ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਛਠ ਬਹੁਤ ਹੀ ਮਹੱਤਵਪੂਰਨ ਤਿਉਹਾਰ ਹੈ, ਇਸ ਲਈ ਬਹੁਤ ਚੰਗੀ ਅਤੇ ਸਾਵਧਾਨੀ ਨਾਲ ਮਨਾਓ।

ਇਹ ਵੀ ਪੜ੍ਹੋ : ਕਲਯੁੱਗੀ ਮਾਂ ਨੇ 3 ਮਹੀਨੇ ਦੀ ਧੀ ਦਾ ਬੇਰਹਿਮੀ ਨਾਲ ਕੀਤਾ ਕਤਲ, ਇੰਟਰਨੈੱਟ ’ਤੇ ਦੇਖਿਆ ਸੀ ‘ਮਾਰਨ ਦਾ ਤਰੀਕਾ’

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News