ਦਿੱਲੀ ਨਗਰ ਨਿਗਮ ਦੇ ਸਾਰੇ ਅਸਥਾਈ ਕਰਮਚਾਰੀਆਂ ਨੂੰ ਕੀਤਾ ਜਾਵੇਗਾ ਰੈਗੂਲਰ : CM ਕੇਜਰੀਵਾਲ

Monday, Aug 21, 2023 - 02:19 PM (IST)

ਦਿੱਲੀ ਨਗਰ ਨਿਗਮ ਦੇ ਸਾਰੇ ਅਸਥਾਈ ਕਰਮਚਾਰੀਆਂ ਨੂੰ ਕੀਤਾ ਜਾਵੇਗਾ ਰੈਗੂਲਰ : CM ਕੇਜਰੀਵਾਲ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਦੇ ਸਾਰੇ ਅਸਥਾਈ ਕਰਮਚਾਰੀਆਂ ਨੂੰ ਨਿਯਮਿਤ ਕੀਤਾ ਜਾਵੇਗਾ। ਉਹ ਐੱਮ.ਸੀ.ਡੀ. ਦੇ ਕਰਮਚਾਰੀਆਂ ਨੂੰ ਸਮੇਂ 'ਤੇ ਤਨਖਾਹ ਭੁਗਤਾਨ ਲਈ ਨਗਰ ਨਿਗਮ ਵਲੋਂ ਆਯੋਜਿਤ ਇਕ ਅਭਿਨੰਦਨ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਕੇਜਰੀਵਾਲ ਨੇ ਕਿਹਾ ਕਿ ਐੱਮ.ਸੀ.ਡੀ. ਦੇ ਕਰਮਚਾਰੀਆਂ ਨੂੰ ਪਿਛਲੇ 2 ਮਹੀਨੇ ਤੋਂ ਸਮੇਂ 'ਤੇ ਤਨਖਾਹ ਮਿਲ ਰਹੀ ਹੈ ਅਤੇ ਨਗਰ ਨਿਗਮ ਦਾ ਟੈਕਸ ਵੀ ਵਧਿਆ ਹੈ, ਕਿਉਂਕਿ ਇੱਥੇ ਇਕ ਇਮਾਨਦਾਰ ਵਿਵਸਥਾ ਦਾ ਸ਼ਾਸਨ ਹੈ।''

ਇਹ ਵੀ ਪੜ੍ਹੋ : ਡਿਪਟੀ ਡਾਇਰੈਕਟਰ 'ਤੇ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦਾ ਦੋਸ਼, CM ਕੇਜਰੀਵਾਲ ਨੇ ਲਿਆ ਐਕਸ਼ਨ

ਇਸ ਮੌਕੇ ਮੁੱਖ ਮੰਤਰੀ ਨੇ 370 ਨਵੇਂ ਨਿਯਮਿਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਿਆ। ਕੇਜਰੀਵਾਲ ਨੇ ਕਿਹਾ ਕਿ ਐੱਮ.ਸੀ.ਡੀ. ਦੇ ਕਰਮਚਾਰੀ ਅਤੇ ਅਧਿਕਾਰੀ ਅਗਲੇ 2-3 ਸਾਲ 'ਚ ਦਿੱਲੀ ਨੂੰ ਦੇਸ਼ ਦਾ ਸਭ ਤੋਂ ਸਵੱਛ ਸ਼ਹਿਰ ਬਣਾਉਣਗੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਨੂੰ ਰਾਸ਼ਟਰੀ ਰਾਜਧਾਨੀ 'ਚ ਜਾਰੀ ਸਵੱਛਤਾ ਮੁਹਿੰਮ ਨਾਲ ਜੋੜਿਆ ਜਾਵੇਗਾ ਅਤੇ ਇਸ ਨੂੰ ਅਗਲੇ ਕੁਝ ਮਹੀਨੇ 'ਚ ਸਾਫ਼ ਅਤੇ ਸਵੱਛ ਬਣਾਇਆ ਜਾਵੇਗਾ। ਆਮ ਆਦਮੀ ਪਾਰਟੀ (ਆਪ) ਸ਼ਾਸਿਤ ਐੱਮ.ਸੀ.ਡੀ. 'ਚ ਮਹਾਪੌਰ ਸ਼ੈਲੀ ਓਬਰਾਏ ਅਤੇ ਸ਼ਹਿਰੀ ਵਿਕਾਸ ਮੰਤਰੀ ਸੌਰਭ ਭਾਰਦਵਾਜ ਵੀ ਤਿਆਗਰਾਜ ਸਟੇਡੀਅਮ 'ਚ ਆਯੋਜਿਤ ਪ੍ਰੋਗਰਾਮ 'ਚ ਮੌਜੂਦ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News