ਆਜ਼ਾਦ ਸਮਾਜ ਪਾਰਟੀ ਤੇ ਜੇਜੇਪੀ ਦਾ ਹੋਇਆ ਗਠਜੋੜ, ਸੀਟਾਂ ਦੀ ਹੋਈ ਵੰਡ

Tuesday, Aug 27, 2024 - 03:52 PM (IST)

ਹਰਿਆਣਾ ਡੈਸਕ : ਹਰਿਆਣਾ ਵਿੱਚ ਜੇਜੇਪੀ ਅਤੇ ਆਜ਼ਾਦ ਸਮਾਜ ਪਾਰਟੀ ਵਿਚਾਲੇ ਗਠਜੋੜ ਹੋ ਗਿਆ ਹੈ। ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਸਮਝੌਤਾ ਹੋ ਗਿਆ ਹੈ। ਆਜ਼ਾਦ ਸਮਾਜ ਪਾਰਟੀ ਦੇ ਸੁਪਰੀਮੋ ਚੰਦਰ ਸ਼ੇਖਰ ਰਾਵਣ ਅਤੇ ਸਾਬਕਾ ਡਿਪਟੀ ਸੀਐੱਮ ਦੁਸ਼ਯੰਤ ਚੌਟਾਲਾ ਨੇ ਦਿੱਲੀ ਵਿੱਚ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ ਗਠਜੋੜ ਦਾ ਰਸਮੀ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ ਢਿੱਡ ਦਰਦ ਹੋਣ 'ਤੇ ਹਸਪਤਾਲ ਪੁੱਜੀ 13 ਸਾਲਾ ਕੁੜੀ, ਟਾਇਲਟ 'ਚ ਦਿੱਤਾ ਬੱਚੀ ਨੂੰ ਜਨਮ, ਸਭ ਦੇ ਉੱਡੇ ਹੋਸ਼

ਹਰਿਆਣਾ 'ਚ ਜੇਜੇਪੀ ਨੂੰ 70 ਸੀਟਾਂ ਮਿਲੀਆਂ ਹਨ, ਜਦਕਿ ਆਜ਼ਾਦ ਸਮਾਜ ਪਾਰਟੀ 20 ਸੀਟਾਂ 'ਤੇ ਚੋਣ ਲੜੇਗੀ। ਹਾਲਾਂਕਿ ਕਿਹੜੀ ਪਾਰਟੀ ਕਿਹੜੀ ਸੀਟ 'ਤੇ ਚੋਣ ਲੜੇਗੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪ੍ਰੈਸ ਕਾਨਫਰੰਸ ਦੌਰਾਨ ਦੋਵਾਂ ਆਗੂਆਂ ਨੇ ਕਿਹਾ ਕਿ ਉਮੀਦਵਾਰਾਂ ਦੀ ਸੂਚੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ। ਹਾਲਾਂਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵੀ ਇਸ ਗਠਜੋੜ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਆ ਰਹੀਆਂ ਸਨ ਪਰ ਅਜੇ ਤੱਕ ਅਜਿਹਾ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ ਇਸ ਪਿੰਡ 'ਚ ਗੋਲੀਆਂ ਚਲਾ ਕੇ ਤੋੜੀ ਜਾਂਦੀ ਹੈ ਮਟਕੀ, ਦੇਖੋ ਹੈਰਾਨ ਕਰ ਦੇਣ ਵਾਲਾ ਵੀਡੀਓ

ਵਰਣਨਯੋਗ ਹੈ ਕਿ ਆਜ਼ਾਦ ਸਮਾਜ ਪਾਰਟੀ ਦੇ ਪ੍ਰਧਾਨ ਚੰਦਰ ਸ਼ੇਖਰ ਆਜ਼ਾਦ (ਰਾਣਵ) ਦਲਿਤ ਨੌਜਵਾਨਾਂ ਵਿਚ ਕਾਫੀ ਮਸ਼ਹੂਰ ਹਨ। ਇਸ ਸਮੇਂ ਉਹ ਨਗੀਨਾ ਤੋਂ ਸੰਸਦ ਮੈਂਬਰ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪਾਰਟੀ ਉੱਤਰ ਪ੍ਰਦੇਸ਼ ਤੋਂ ਇਲਾਵਾ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਲੜ ਚੁੱਕੀ ਹੈ। ਹਾਲਾਂਕਿ ਲੋਕ ਸਭਾ ਚੋਣਾਂ 'ਚ ਸਿਰਫ਼ ਚੰਦਰ ਸ਼ੇਖਰ ਹੀ ਮੈਦਾਨ 'ਚ ਸਨ।

ਇਹ ਵੀ ਪੜ੍ਹੋ ਹੁਣ ਮੋਬਾਈਲ ਰਾਹੀਂ ਕੱਟੀ ਜਾਵੇਗੀ ਬੱਸਾਂ ਦੀ ਟਿਕਟ, ਜਾਣੋ ਕਿਵੇਂ ਮਿਲੇਗੀ ਇਹ ਸਹੂਲਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News