CM ਸੁੱਖੂ ਨੇ ''ਮੁੱਖ ਮੰਤਰੀ ਸੁੱਖ ਸਿੱਖਿਆ ਯੋਜਨਾ'' ਦੀ ਕੀਤੀ ਪਹਿਲ, ਹਰ ਮਹੀਨੇ ਮਿਲਣਗੇ 1,000 ਰੁਪਏ

Monday, Aug 26, 2024 - 05:17 PM (IST)

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੋਮਵਾਰ ਨੂੰ ਕਿਹਾ ਕਿ ਪ੍ਰਦੇਸ਼ ਸਰਕਾਰ ਨੇ ਇਕ ਨਵੀਂ ਪਹਿਲ ਕੀਤੀ ਹੈ। ਮੁੱਖ ਮੰਤਰੀ ਨੇ 'ਮੁੱਖ ਮੰਤਰੀ ਸੁੱਖ ਸਿੱਖਿਆ ਯੋਜਨਾ' ਸ਼ੁਰੂ ਕੀਤੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਵਿਧਵਾ, ਬੇਸਹਾਰਾ, ਤਲਾਕਸ਼ੁਦਾ ਔਰਤਾਂ ਅਤੇ ਦਿਵਿਯਾਂਗ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ ਅਤੇ ਕਲਿਆਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਦੇਸ਼ ਸਰਕਾਰ ਇਸ ਯੋਜਨਾ ਲਈ ਸਲਾਨਾ 53.21 ਕਰੋੜ ਰੁਪਏ ਦੀ ਰਾਸ਼ੀ ਅਲਾਟ ਕਰੇਗੀ।

ਮੁੱਖ ਮੰਤਰੀ ਸੁੱਖੂ ਨੇ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਦੋ ਵਿਸ਼ੇਸ਼ ਉਮਰ ਵਰਗਾਂ ਨੂੰ ਸਹਾਇਤਾ ਪ੍ਰਦਾਨ ਕਰਨਾ ਹੈ। ਯੋਜਨਾ ਤਹਿਤ ਔਰਤਾਂ ਅਤੇ ਦਿਵਿਯਾਂਗ ਮਾਪਿਆਂ ਨੂੰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿੱਖਿਆ, ਸਿਹਤ ਅਤੇ ਪੋਸ਼ਣ ਦੇ ਖਰਚਿਆਂ ਨੂੰ ਪੂਰਾ ਕਰਨ ਲਈ 1000 ਰੁਪਏ ਦੀ ਮਹੀਨੇਵਾਰ ਗ੍ਰਾਂਟ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਰਕਾਰ ਟਿਊਸ਼ਨ ਅਤੇ ਹੋਸਟਲ ਦੇ ਖਰਚਿਆਂ ਨੂੰ ਪੂਰਾ ਕਰਨ ਲਈ ਅੰਡਰਗਰੈਜੂਏਟ, ਪੋਸਟ ਗ੍ਰੈਜੂਏਟ, ਡਿਪਲੋਮਾ ਜਾਂ ਪੇਸ਼ੇਵਰ ਕੋਰਸਾਂ ਵਿਚ ਦਾਖਲਾ ਲੈਣ ਵਾਲੇ ਬੱਚਿਆਂ ਨੂੰ ਵਿੱਤੀ ਸਹਾਇਤਾ ਵੀ ਪ੍ਰਦਾਨ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਵਿਦਿਅਕ ਅਤੇ ਵਿੱਤੀ ਸਾਧਨਾਂ ਦੀ ਘਾਟ ਕਾਰਨ ਵਿਧਵਾ ਅਤੇ ਛੱਡੀਆਂ ਔਰਤਾਂ ਨੂੰ ਆਪਣੇ ਬੱਚਿਆਂ ਦੇ ਪਾਲਣ-ਪੋਸ਼ਣ ਕਰਨ ਵਿਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਔਰਤਾਂ ਖਾਸ ਤੌਰ 'ਤੇ ਕਮਜ਼ੋਰ ਹਨ ਅਤੇ ਉਨ੍ਹਾਂ ਨੂੰ ਖ਼ੁਦ ਦਾ ਅਕਸ ਬਣਾ ਕੇ ਰੱਖਣ ਅਤੇ ਆਪਣੇ ਬੱਚਿਆਂ ਦੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਨੈਤਿਕ ਅਤੇ ਵਿੱਤੀ ਸਹਾਇਤਾ ਦੀ ਕਮੀ ਹੈ। ਇਸ ਯੋਜਨਾ ਦਾ ਉਦੇਸ਼ ਪਰਿਵਾਰਕ ਪੱਧਰ 'ਤੇ ਬਾਲ ਸੁਰੱਖਿਆ ਨੂੰ ਮਜ਼ਬੂਤ ​​ਕਰਕੇ ਬਾਲ ਸ਼ੋਸ਼ਣ, ਤਸਕਰੀ, ਬਾਲ ਵਿਆਹ ਅਤੇ ਨਸ਼ਿਆਂ ਦੀ ਦੁਰਵਰਤੋਂ ਵਰਗੇ ਮੁੱਦਿਆਂ ਨੂੰ ਰੋਕਣਾ ਹੈ।


Tanu

Content Editor

Related News