ਅਲਵਰ: ਧੁੰਦ ਕਾਰਨ ਟਕਰਾਈਆਂ ਦਰਜਨਾਂ ਗੱਡੀਆਂ, ਕਈ ਲੋਕ ਜ਼ਖਮੀ
Thursday, Jan 02, 2020 - 10:39 AM (IST)

ਅਲਵਰ—ਰਾਜਸਥਾਨ ਦੇ ਅਲਵਰ 'ਚ ਧੁੰਦ ਕਾਰਨ ਇੱਕ ਦਰਜਨ ਤੋਂ ਜ਼ਿਆਦਾ ਗੱਡੀਆਂ ਟਕਰਾ ਗਈਆਂ, ਜਿਸ ਕਾਰਨ ਕਈ ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇਅ-8 'ਤੇ ਦੁਘੇੜਾ ਕੋਲ ਅੱਜ ਭਾਵ ਵੀਰਵਾਰ ਸਵੇਰਸਾਰ ਇਹ ਹਾਦਸਾ ਵਾਪਰਿਆ। ਹਾਦਸੇ ਦੌਰਾਨ ਡੇਢ ਦਰਜਨ ਤੋਂ ਜ਼ਿਆਦਾ ਲੋਕ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ।
ਸਾਰੇ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਫਿਲਹਾਲ ਗੱਡੀਆਂ ਟਕਰਾਉਣ ਕਾਰਨ ਨੈਸ਼ਨਲ ਹਾਈਵੇਅ 'ਤੇ ਲੰਬਾ ਜਾਮ ਲੱਗ ਗਿਆ। ਮੌਕੇ 'ਤੇ ਬਹਰੋਡ ਪੁਲਸ ਪ੍ਰਸ਼ਾਸਨ ਦੇ ਅਧਿਕਾਰੀ ਪਹੁੰਚੇ । ਹੁਣ ਹਾਦਸਾਗ੍ਰਸਤ ਵਾਹਨਾਂ ਨੂੰ ਹਟਾਉਣ ਦਾ ਕੰਮ ਜਾਰੀ ਹੈ।