ਅਲਵਰ ਮਾਬ ਲਿੰਚਿੰਗ: ਸੁਪਰੀਮ ਕੋਰਟ ਪੁੱਜਾ ਮਾਮਲਾ, 20 ਅਗਸਤ ਨੂੰ ਹੋਵੇਗੀ ਸੁਣਵਾਈ
Monday, Jul 23, 2018 - 01:06 PM (IST)

ਰਾਜਸਥਾਨ— ਰਾਜਸਥਾਨ ਦੇ ਅਲਵਰ 'ਚ ਗਊ ਰੱਖਿਅਕਾਂ ਵੱਲੋਂ 28 ਸਾਲ ਦੇ ਵਿਅਕਤੀ ਦਾ ਕੁੱਟ-ਕੁੱਟ ਕੇ ਕਤਲ ਕਰਨ ਦੇ ਮਾਮਲੇ 'ਚ ਸੁਪਰੀਮ ਕੋਰਟ 20 ਅਗਸਤ ਨੂੰ ਸੁਣਵਾਈ ਕਰੇਗਾ। ਮਾਬ ਲਿੰਚਿੰਗ ਦਾ ਇਹ ਮਾਮਲਾ ਹੁਣ ਸੁਪਰੀਮ ਕੋਰਟ ਪੁੱਜ ਗਿਆ ਹੈ। ਕੋਰਟ ਨੇ ਇਸ ਮਾਮਲੇ 'ਚ ਦਾਖ਼ਲ ਪਟੀਸ਼ਨ ਨੂੰ ਸੋਮਵਾਰ ਸਵੀਕਾਰ ਕਰ ਲਿਆ ਗਿਆ। ਇਹ ਪਟੀਸ਼ਨ ਤਹਿਸੀਨ ਪੂਨਾਵਾਲਾ ਨੇ ਦਾਖ਼ਲ ਕੀਤੀ ਸੀ। ਇਸ 'ਚ ਉਨ੍ਹਾਂ ਨੇ ਰਾਜਸਥਾਨ ਸਰਕਾਰ ਅਤੇ ਅਧਿਕਾਰੀਆਂ 'ਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਦਾ ਉਲੰਘਣ ਕਰਨ ਦਾ ਦੋਸ਼ ਲਗਾਇਆ ਗਿਆ ਸੀ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਮਾਬ ਲਿੰਚਿੰਗ ਵਰਗੀਆਂ ਘਟਨਾਵਾਂ 'ਤੇ ਫੈਸਲਾ ਸੁਣਾਉਂਦੇ ਹੋਏ ਕੇਂਦਰ ਦੇ ਨਾਲ-ਨਾਲ ਸਰਕਾਰਾਂ ਨੂੰ ਉਚਿਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਨੂੰਨ ਹੱਥ 'ਚ ਲੈਣ ਵਾਲਿਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦਾ ਆਦੇਸ਼ ਦਿੱਤਾ ਪਰ ਕੋਰਟ ਦੇ ਫੈਸਲੇ ਦੇ ਬਾਵਜੂਦ ਅਜਿਹੀਆਂ ਹਿੰਸਕ ਘਟਨਾਵਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਸ਼ੁੱਕਰਵਾਰ ਨੂੰ ਅਲਵਰ 'ਚ ਗਊ ਰੱਖਿਅਕਾਂ ਦੀ ਭੀੜ ਨੇ 28 ਸਾਲ ਦੇ ਅਕਬਰ ਖਾਨ 'ਤੇ ਗਊ ਤਸਕਰੀ ਦੇ ਸ਼ੱਕ 'ਤੇ ਹਮਲਾ ਕੀਤਾ ਸੀ। ਇਸ ਮਾਮਲੇ 'ਚ ਮੋੜ ਉਦੋਂ ਆਇਆ ਜਦੋਂ ਭਾਜਪਾ ਦੇ ਵਿਧਾਇਕ ਗਿਆਨਦੇਵ ਆਹੂਜਾ ਨੇ ਕਿਹਾ ਕਿ ਪੀੜਤਾ ਦੀ ਮੌਤ ਘਟਨਾ ਸਥਾਨ 'ਤੇ ਨਹੀਂ ਹੋਈ। ਪੁਲਸ ਹਿਰਾਸਤ 'ਚ ਉਸ ਦੀ ਮੌਤ ਹੋਈ ਹੈ। ਹੁਣ ਤੱਕ ਕੁੱਲ 3 ਦੋਸ਼ੀਆ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ।