ਅਮਨ ਅਰੋੜਾ ਨੇ 24 ਘੰਟਿਆਂ ’ਚ ਮੁਆਫੀ ਨਾ ਮੰਗੀ ਤਾਂ ਕਰਾਂਗਾ ਮਾਣਹਾਨੀ ਦਾ ਮੁਕੱਦਮਾ : ਮਨਜਿੰਦਰ ਸਿਰਸਾ

Thursday, Jul 10, 2025 - 08:21 PM (IST)

ਅਮਨ ਅਰੋੜਾ ਨੇ 24 ਘੰਟਿਆਂ ’ਚ ਮੁਆਫੀ ਨਾ ਮੰਗੀ ਤਾਂ ਕਰਾਂਗਾ ਮਾਣਹਾਨੀ ਦਾ ਮੁਕੱਦਮਾ : ਮਨਜਿੰਦਰ ਸਿਰਸਾ

ਨਵੀਂ ਦਿੱਲੀ : ਦਿੱਲੀ ਦੇ ਕੈਬਨਿਟ ਮੰਤਰੀ ਤੇ ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੂੰ ਆਖਿਆ ਹੈ ਕਿ ਜੇਕਰ ਉਨ੍ਹਾਂ ਗੈਂਗਸਟਰਾਂ ਨਾਲ ਸੰਬੰਧਾਂ ਨੂੰ ਲੈ ਕੇ ਉਨ੍ਹਾਂ ਤੋਂ 24 ਘੰਟਿਆਂ ਅੰਦਰ ਮੁਆਫੀ ਨਾ ਮੰਗੀ ਤਾਂ ਉਹ ਉਨ੍ਹਾਂ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨਗੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਬੀਤੇ ਕੱਲ੍ਹ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਕੀਤੀ ਹੈ, ਉਦੋਂ ਤੋਂ ਆਪ ਲੀਡਰਸ਼ਿਪ ਬੌਖਲਾਹਟ ਵਿਚ ਹੈ। ਉਨ੍ਹਾਂ ਕਿਹਾ ਕਿ ਉਹ ਮੁੜ ਦੁਹਰਾਉਂਦੇ ਹਨ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਰਾਜ 'ਚ ਪੰਜਾਬ ਨੂੰ ਪੁਲਸ ਸਟੇਟ ਵਿਚ ਬਦਲ ਦਿੱਤਾ ਗਿਆ ਹੈ ਤੇ ਇਥੇ ਝੂਠੇ ਪੁਲਸ ਮੁਕਾਬਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਬੰਦੇ ਕੱਟ-ਕੱਟ ਕੇ ਉਨ੍ਹਾਂ ਦੇ ਵੀਡੀਓ ਸੋਸ਼ਲ ਮੀਡੀਆ ’ਤੇ ਪੋਸਟ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਅਮਨ ਅਰੋੜਾ ਨੇ ਜਨਤਕ ਤੌਰ ’ਤੇ ਮੁਆਫੀ ਨਾ ਮੰਗੀ ਤਾਂ ਉਹ ਅਮਨ ਅਰੋੜਾ ਦੇ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨਗੇ। ਉਨ੍ਹਾਂ ਕਿਹਾ ਕਿ ਵਪਾਰੀ ਸੰਜੇ ਵਰਮਾ ਦੇ ਕਤਲ ਵਿਚ ਜੋ ਲੋਕ ਸ਼ਾਮਲ ਹਨ, ਉਨ੍ਹਾਂ ਦੇ ਸਿੱਧੇ ਆਪ ਆਗੂਆਂ ਨਾਲ ਸੰਬੰਧ ਹਨ। ਉਨ੍ਹਾਂ ਨੇ ਝੂਠੇ ਪੁਲਸ ਮੁਕਾਬਲਿਆਂ ਵਿਚ ਸ਼ਾਮਲ ਅਫਸਰਾਂ ਨੂੰ ਵੀ ਚੇਤਾਵਨੀ ਦਿੱਤੀ ਕਿ ਉਹ ਉਨ੍ਹਾਂ ਦੀਆਂ ਪਰਤਾਂ ਦਰ ਪਰਤਾਂ ਖੋਲ੍ਹ ਕੇ ਰੱਖ ਦੇਣਗੇ। ਉਨ੍ਹਾਂ ਕਿਹਾ ਕਿ ਸੱਚਾਈ ਸਾਹਮਣੇ ਆਉਣ ਤੋਂ ਰੋਕਣ ਵਾਸਤੇ ਝੂਠੇ ਪੁਲਸ ਮੁਕਾਬਲੇ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੁਦ ਮੁਕਾਬਲੇ ਕਰਵਾਏ ਜਾ ਰਹੇ ਹਨ। ਜੇਕਰ ਅਮਨ ਅਰੋੜਾ ਨੇ ਜਨਤਕ ਮੁਆਫੀ ਨਾ ਮੰਗੀ ਤਾਂ ਉਨ੍ਹਾਂ ਖਿਲਾਫ ਮਾਣਹਾਨੀ ਦਾ ਕੇਸ ਵੀ ਕਰਨਗੇ ਤੇ ਫੌਜਦਾਰੀ ਕੇਸ ਦਾਇਰ ਕਰ ਕੇ ਅਜਿਹਾ ਸਬਕ ਸਿਖਾਉਣਗੇ ਕਿ ਜ਼ਿੰਦਗੀ ਵਿਚ ਦੁਬਾਰਾ ਕਦੇ ਉਹ ਅਜਿਹੀ ਫਰਾਡ ਵੀਡੀਓ ਪਾਉਣ ਦਾ ਯਤਨ ਨਹੀਂ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News