ਇਸ ''ਆਪ'' ਵਿਧਾਇਕ ਨੇ ਵਕਫ਼ ਸੋਧ ਬਿੱਲ ਖਿਲਾਫ਼ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
Saturday, Apr 05, 2025 - 04:37 PM (IST)

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ ਨੇ ਵਕਫ (ਸੋਧ) ਬਿੱਲ, 2025 ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਖਾਨ ਨੇ ਆਪਣੀ ਪਟੀਸ਼ਨ ਵਿਚ ਵਕਫ਼ (ਸੋਧ) ਬਿੱਲ ਨੂੰ "ਅਸੰਵਿਧਾਨਕ ਅਤੇ ਸੰਵਿਧਾਨ ਦੀਆਂ ਧਾਰਾਵਾਂ 14,15,21,25,26,29,30 ਅਤੇ 300-ਏ ਦਾ ਉਲੰਘਣ ਕਰਨ ਵਾਲਾ ਐਲਾਨ ਕੀਤਾ ਜਾਵੇ ਅਤੇ ਇਸ ਨੂੰ ਰੱਦ ਕਰਨ ਦਾ ਨਿਰਦੇਸ਼ ਦਿੱਤਾ ਜਾਵੇ।
ਖਾਨ ਨੇ ਆਪਣੀ ਪਟੀਸ਼ਨ ਵਿਚ ਕਿਹਾ ਕਿ ਇਹ ਬਿੱਲ ਸੰਵਿਧਾਨ ਦੀ ਧਾਰਾ 14, 15, 21, 25, 26, 29, 30 ਅਤੇ 300-ਏ ਦੇ ਤਹਿਤ ਪ੍ਰਦਾਨ ਕੀਤੇ ਗਏ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ। ਇਹ ਮੁਸਲਮਾਨਾਂ ਦੀ ਧਾਰਮਿਕ ਅਤੇ ਸੱਭਿਆਚਾਰਕ ਖੁਦਮੁਖਤਿਆਰੀ ਨੂੰ ਕਮਜ਼ੋਰ ਕਰਦਾ ਹੈ, ਇਹ ਮਨਮਾਨੇ ਢੰਗ ਨਾਲ ਕਾਰਜਕਾਰੀ ਦਖਲਅੰਦਾਜ਼ੀ ਨੂੰ ਸਮਰੱਥ ਬਣਾਉਂਦਾ ਹੈ ਅਤੇ ਉਨ੍ਹਾਂ ਦੇ ਧਾਰਮਿਕ ਸੰਸਥਾਨ ਅਤੇ ਸੰਸਦ ਮੈਂਬਰ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਦਾ ਹੈ। ਕਾਂਗਰਸ ਸੰਸਦ ਮੈਂਬਰ ਜਾਵੇਦ ਅਤੇ AIMIM ਦੇ ਪ੍ਰਧਾਨ ਅਸਦੁਦੀਨ ਓਵੈਸੀ ਨੇ ਸ਼ੁੱਕਰਵਾਰ ਨੂੰ ਵਕਫ਼ (ਸੋਧ) ਬਿੱਲ, 2025 ਦੀ ਵੈਧਤਾ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ ਅਤੇ ਕਿਹਾ ਸੀ ਕਿ ਇਹ ਸੰਵਿਧਾਨਕ ਵਿਵਸਥਾਵਾਂ ਦੇ ਵਿਰੁੱਧ ਹੈ।