ਅਮਾਨਤੁੱਲਾ ਨੇ ਗ਼ੈਰ-ਕਾਨੂੰਨੀ ਪੈਸੇ ਦਾ ਕੀਤਾ ਲੈਣ-ਦੇਣ, ਜਾਂਚ ’ਚ ਨਹੀਂ ਕਰ ਰਿਹਾ ਸਹਿਯੋਗ : ਈ. ਡੀ.
Wednesday, Sep 04, 2024 - 09:49 AM (IST)
ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ ਗ਼ੈਰ-ਕਾਨੂੰਨੀ ਢੰਗ ਨਾਲ ਕਮਾਏ ਪੈਸੇ ਦਾ ਲੈਣ-ਦੇਣ ਕਰਨ ਦੇ ਨਾਲ-ਨਾਲ ਦਿੱਲੀ ’ਚ ਇਕ ਅਚੱਲ ਜਾਇਦਾਦ ਦੀ ਖਰੀਦ ਲਈ ਉਕਤ ਨਕਦੀ ਦੀ ਵਰਤੋਂ ’ਚ ਸ਼ਾਮਲ ਸਨ। ਸੰਘੀ ਏਜੰਸੀ ਨੇ ਓਖਲਾ ਤੋਂ ਵਿਧਾਇਕ ਖਾਨ (50) ਨੂੰ ਸੋਮਵਾਰ ਨੂੰ ਉਨ੍ਹਾਂ ਦੇ ਘਰ ਦੀ ਤਲਾਸ਼ੀ ਲੈਣ ਤੋਂ ਬਾਅਦ ਗ੍ਰਿਫਤਾਰ ਕੀਤਾ। ਉਨ੍ਹਾਂ ਨੂੰ ਉਸੇ ਦਿਨ ਇਕ ਸਥਾਨਕ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਸ ਨੇ ਉਨ੍ਹਾਂ ਨੂੰ 4 ਦਿਨ ਦੀ ਈ. ਡੀ. ਹਿਰਾਸਤ ’ਚ ਭੇਜ ਦਿੱਤਾ।
ਇਹ ਵੀ ਪੜ੍ਹੋ- 'ਆਪ' ਵਿਧਾਇਕ ਅਮਾਨਤੁੱਲਾ ਖ਼ਾਨ ਨੂੰ ED ਨੇ ਕੀਤਾ ਗ੍ਰਿਫ਼ਤਾਰ
ਈ. ਡੀ. ਅਤੇ ਸੀ. ਬੀ. ਆਈ. ਨੇ ਉਨ੍ਹਾਂ ’ਤੇ ਦਿੱਲੀ ਵਕਫ ਬੋਰਡ (ਡੀ. ਡਬਲਿਊ. ਬੀ.) ’ਚ ਗਰੁੱਪ ਸੀ ਅਤੇ ਡੀ. ਕਰਮਚਾਰੀਆਂ ਦੀ ਨਿਯੁਕਤੀ ’ਚ ਹੇਰਾ-ਫੇਰੀ ’ਚ ਸ਼ਾਮਲ ਹੋਣ, ਸਰਕਾਰ ਨੂੰ ਗਲਤ ਤਰੀਕੇ ਨਾਲ ਨੁਕਸਾਨ ਪਹੁੰਚਾਉਣ ਤੋਂ ਇਲਾਵਾ ਡੀ. ਡਬਲਿਊ. ਬੀ. ਦੀਆਂ ਜਾਇਦਾਦਾਂ ਦੇ ਕਿਰਾਏਦਾਰੀ ਦੀ ਅਲਾਟਮੈਂਟ ’ਚ ਉਚਿਤ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਵਕਫ ਬੋਰਡ ਦੇ ਚੇਅਰਮੈਨ ਵਜੋਂ ਆਪਣੇ ਅਧਿਕਾਰਕ ਅਹੁਦੇ ਦੀ ਕਥਿਤ ਦੁਰਵਰਤੋਂ ਕਰਨ ਦਾ ਦੋਸ਼ ਲਾਇਆ ਹੈ। ਖਾਨ ਦੀ ਪਾਰਟੀ ਨੇ ਉਨ੍ਹਾਂ ਦਾ ਪੁਰਜ਼ੋਰ ਬਚਾਅ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਭਾਜਪਾ ਖਿਲਾਫ ਆਵਾਜ਼ ਉਠਾਉਣ ਲਈ ਉਨ੍ਹਾਂ ਦੇ ਹੋਰ ਨੇਤਾਵਾਂ ਵਾਂਗ ਉਨ੍ਹਾਂ ਨੂੰ ਵੀ ਝੂਠੇ ਮਾਮਲੇ ’ਚ ਫਸਾਇਆ ਗਿਆ ਹੈ।
ਇਹ ਵੀ ਪੜ੍ਹੋ- 'ਆਪ' ਵਿਧਾਇਕ ਅਮਾਨਤੁੱਲਾ ਨੂੰ 4 ਦਿਨਾਂ ਲਈ ਈਡੀ ਦੀ ਹਿਰਾਸਤ 'ਚ ਭੇਜਿਆ
ਕੀ ਹੈ ਦਿੱਲੀ ਵਕਫ਼ ਬੋਰਡ ਘਪਲਾ?
ਆਮ ਆਦਮੀ ਪਾਰਟੀ ਦੇ ਵਿਧਾਇਕ ਖ਼ਾਨ ਦਿੱਲੀ ਵਕਫ਼ ਬੋਰਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਵਲੋਂ ਗ੍ਰਿਫ਼ਤਾਰ ਕੀਤੇ ਗਏ ਹਨ। 'ਆਪ' ਵਿਧਾਇਕ 'ਤੇ ਦਿੱਲੀ ਵਕਫ਼ ਬੋਰਡ ਦੇ ਚੇਅਰਮੈਨ ਹੁੰਦਿਆਂ 32 ਲੋਕਾਂ ਦੀ ਗ਼ੈਰ-ਕਾਨੂੰਨੀ ਭਰਤੀ ਕਰਨ ਅਤੇ ਫੰਡਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਹੈ। ਇਸ ਦੇ ਨਾਲ ਹੀ ਉਨ੍ਹਾਂ ਦਿੱਲੀ ਵਕਫ਼ ਬੋਰਡ ਦੀਆਂ ਕਈ ਜਾਇਦਾਦਾਂ ਨੂੰ ਗੈਰ-ਕਾਨੂੰਨੀ ਤੌਰ 'ਤੇ ਕਿਰਾਏ 'ਤੇ ਦਿੱਤਾ ਸੀ। ਖ਼ਾਨ 'ਤੇ ਦਿੱਲੀ ਵਕਫ਼ ਬੋਰਡ ਦੇ ਫੰਡਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਸੀ। ਦਿੱਲੀ ਵਕਫ਼ ਬੋਰਡ ਦੇ ਤਤਕਾਲੀ ਸੀ. ਈ. ਓ ਨੇ ਅਜਿਹੀ ਗ਼ੈਰ-ਕਾਨੂੰਨੀ ਭਰਤੀ ਖ਼ਿਲਾਫ਼ ਬਿਆਨ ਜਾਰੀ ਕੀਤਾ ਸੀ। ਜਾਂਚ ਦੌਰਾਨ ਅਮਾਨਤੁੱਲਾ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ ਤੋਂ ਨਕਦੀ ਬਰਾਮਦ ਹੋਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8