ਸ਼ਤਾਬਦੀ ਸਮਾਗਮਾਂ ਮੌਕੇ ਕੈਪਟਨ ਨੇ PM ਮੋਦੀ ਨੂੰ 937 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਦੀ ਕੀਤੀ ਅਪੀਲ

04/08/2021 4:37:41 PM

ਨਵੀਂ ਦਿੱਲੀ/ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ 9ਵੇਂ ਸਿੱਖ ਗੁਰੂ ਤੇਗ ਬਹਾਦਰ ਨੂੰ ਸ਼ਰਧਾਂਜਲੀ ਦੇਣ ਲਈ 937 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਦੇ ਸੂਬਾ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ। ਇਸ ਸਾਲ ਗੁਰੂ ਤੇਗ ਬਹਾਦਰ ਦਾ 400ਵਾਂ 'ਪ੍ਰਕਾਸ਼ ਪੁਰਬ' ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਭੇਜੇ ਪ੍ਰਸਤਾਵ 'ਚ ਸ੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਦੇ ਰੂਪ 'ਚ ਵਿਕਸਿਤ ਕਰਨਾ ਵੀ ਸ਼ਾਮਲ ਹੈ। 400ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਲਈ ਯੋਜਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਪ੍ਰਧਾਨ ਮੰਤਰੀ ਵਲੋਂ ਬੁਲਾਈ ਇਕ ਉੱਚ ਪੱਧਰੀ ਰਾਸ਼ਟਰੀ ਬੈਠਕ 'ਚ ਹਿੱਸਾ ਲੈਂਦੇ ਹੋਏ ਕੈਪਟਨ ਨੇ ਕਿਹਾ,''ਅਸੀਂ ਕਿਸਮਤ ਵਾਲੇ ਹਾਂ ਕਿ ਸਾਨੂੰ ਆਪਣੀ ਜ਼ਿੰਦਗੀ 'ਚ ਇਸ ਮਹਾਨ ਸਮਾਰੋਹ ਦਾ ਜਸ਼ਨ ਮਨਾਉਣ ਦਾ ਮੌਕਾ ਮਿਲ ਰਿਹਾ ਹੈ ਅਤੇ ਮੈਂ ਮੋਦੀ ਜੀ ਤੋਂ ਇਹ ਯਕੀਨੀ ਕਰਨ ਦੀ ਅਪੀਲ ਕਰਦਾ ਹਾਂ ਕਿ ਇਹ ਇਤਿਹਾਸਕ ਪ੍ਰੋਗਰਾਮ ਨਾ ਸਿਰਫ਼ ਰਾਸ਼ਟਰੀ ਪੱਧਰ 'ਤੇ ਸਗੋਂ ਵਿਸ਼ਵ ਪੱਧਰ 'ਤੇ ਵੀ ਮਨਾਇਆ ਜਾਵੇ।'' ਕੈਪਟਨ ਨੇ ਕਿਹਾ 'ਹਿੰਦ ਦੀ ਚਾਦਰ' ਦੇ ਨਾਮ ਨਾਲ ਪ੍ਰਸਿੱਧ ਗੁਰੂ ਤੇਗ ਬਹਾਦਰ ਦੇਸ਼ ਦੀ ਮਹਾਨ ਬਹੁਲਵਾਦੀ ਪਰੰਪਰਾ ਅਤੇ ਧਰਮ ਨਿਰਪੱਖਤਾ ਦੇ ਚਮਕਦੇ ਪ੍ਰਤੀਕ ਹਨ ਅਤੇ ਉਨ੍ਹਾਂ ਦਾ ਸਰਵਉੱਚ ਬਲੀਦਾਨ 'ਸ਼ੀਸ਼ ਦੀਆ ਪਰ ਸਿਰ ਨਾ ਦੀਆ', ਭਾਰਤ ਦੇ ਇਤਿਹਾਸ ਦਾ ਇਕ ਮਹੱਤਵਪੂਰਨ ਹਿੱਸਾ ਹੈ।

PunjabKesariਕੈਪਟਨ ਨੇ ਡਾਕ ਟਿਕਟ ਜਾਰੀ ਕਰਨ ਦਾ ਵੀ ਅਪੀਲ ਕੀਤੀ
ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਦੀ 350ਵੀਂ ਜਯੰਤੀ ਅਤੇ ਗੁਰੂ ਨਾਨਕ ਦੇਵ ਜੀ ਦੀ 400ਵੀਂ ਵਰ੍ਹੇਗੰਢ ਦਾ ਜਸ਼ਨ ਮਨਾਉਣ ਦੀ ਮੌਕਾ ਮਿਲਿਆ ਸੀ।'' ਇਸ ਸੰਬੰਧ 'ਚ ਕੇਂਦਰ ਨੂੰ ਭੇਜੇ ਮੰਗ ਪੱਤਰ 'ਤੇ ਮੋਦੀ ਨੂੰ ਜਾਣਕਾਰੀ ਦਿੰਦੇ ਹੋਏ ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਯੋਜਨਾ ਸੂਬੇ ਦੇ ਉਨ੍ਹਾਂ ਸ਼ਹਿਰਾਂ ਅਤੇ ਪਿੰਡਾਂ ਨੂੰ ਪਛਾਣ ਦਿਵਾਉਣ ਦੀ ਹੈ, ਜੋ ਗੁਰੂ ਸਾਹਿਬ ਦੇ ਜੀਵਨ ਨਾਲ ਜੁੜੇ। ਉਨ੍ਹਾਂ ਨੇ ਕਿਹਾ ਕਿ ਇਸ ਸੰਬੰਧ 'ਚ ਅੰਮ੍ਰਿਤਸਰ ਤੋਂ ਇਲਾਵਾ ਸ੍ਰੀ ਆਨੰਦਪੁਰ ਸਹਿਬ ਅਤੇ ਬਾਬਾ ਬਕਾਲਾ ਸ਼ਹਿਰ ਮਹੱਤਵਪੂਰਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਭੇਜੇ ਪ੍ਰਸਤਾਵ 'ਚ ਸ੍ਰੀ ਆਨੰਦਪੁਰ ਸਾਹਿਬ, ਅੰਮ੍ਰਿਤਸਰ ਅਤੇ ਬਾਬਾ ਬਕਾਲਾ 'ਚ ਅਤੇ ਉਸ ਦੇ ਨੇੜੇ-ਤੇੜੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਪ੍ਰਾਜੈਕਟਾਂ, ਪੰਜਾਬ ਦੇ ਉਨ੍ਹਾਂ 78 ਪਿੰਡਾਂ 'ਚ ਪਾਣੀ ਦੀ ਸੁਰੱਖਿਆ ਲਈ ਤਾਲਾਬਾਂ ਅਤੇ ਰਵਾਇਤੀ ਜਲ ਸਰੋਤਾਂ ਦਾ ਕਾਇਆਕਲਪ ਕਰਨਾ ਸ਼ਾਮਲ ਹੈ, ਜਿੱਥੇ ਗੁਰੂ ਗਏ ਸਨ। ਨਾਲ ਹੀ ਅੰਮ੍ਰਿਤਸਰ ਅਤੇ ਬਾਬਾ ਬਕਾਲਾ 'ਚ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਆਫ਼ ਟੈਕਸਟਾਈਲ ਟੈਕਨਾਲੋਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਹੈਂਡੀਕ੍ਰਾਫ਼ਟਸ ਖੋਲ੍ਹਣ ਦੀ ਯੋਜਨਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਸ ਮੌਕੇ ਵਿਸ਼ੇਸ਼ ਸਮਾਰਕ ਡਾਕ ਟਿਕਟ ਜਾਰੀ ਕਰਨ ਦਾ ਵੀ ਅਪੀਲ ਕੀਤੀ। 

PunjabKesari

ਇਹ ਵੀ ਪੜ੍ਹੋ : ਨੌਵੇਂ ਪਾਤਸ਼ਾਹ ਨੇ ਸਾਨੂੰ ‘ਤਿਆਗ ਦਾ ਮੰਤਰ’ ਦਿੱਤਾ, ਨਵੀਂ ਪੀੜ੍ਹੀ ਲਈ ਸਮਝਣਾ ਜ਼ਰੂਰੀ: PM ਮੋਦੀ

ਪੀ.ਐੱਮ. ਮੋਦੀ ਨੇ ਕੀਤੀ ਸੀ ਵਰਚੁਅਲ ਬੈਠਕ
ਉਨ੍ਹਾਂ ਨੇ ਮੋਦੀ ਨੂੰ ਦੱਸਿਆ ਕਿ ਇਕ ਮਈ ਨੂੰ ਹੋਣ ਵਾਲੇ ਮੁੱਖ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਕੋਵਿਡ-19 ਦੀ ਸਥਿਤੀ ਨੂੰ ਦੇਖਦੇ ਹੋਏ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦੇਸ਼ ਭਰ 'ਚ ਇਸ ਇਤਿਹਾਸਕ ਸਮਾਰੋਹ ਦੇ ਜਸ਼ਨ ਦੀ ਯੋਜਨਾਵਾਂ ਬਣਾਉਣ ਲਈ ਆਭਾਰ ਜਤਾਇਆ। ਮੋਦੀ ਅਤੇ ਸ਼ਾਹ ਤੋਂ ਇਲਾਵਾ ਇਸ ਵਰਚੁਅਲ ਬੈਠਕ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਵੀ ਸ਼ਾਮਲ ਹੋਏ। ਕੇਂਦਰ ਸਰਕਾਰ ਨੇ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਨਾਲ ਸੰਬੰਧਤ ਨੀਤੀਆਂ, ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਮਨਜ਼ੂਰੀ ਦੇਣ ਲਈ ਪਿਛਲੇ ਸਾਲ 24 ਅਕਤੂਬਰ ਨੂੰ ਇਕ ਉੱਚ ਪੱਧਰੀ ਰਾਸ਼ਟਰੀ ਕਮੇਟੀ ਗਠਿਤ ਕੀਤੀ ਸੀ। ਕਮੇਟੀ 'ਚ 70 ਮੈਂਬਰ ਸ਼ਾਮਲ ਹਨ ਅਤੇ ਪ੍ਰਧਾਨ ਮੰਤਰੀ ਇਸ ਦੇ ਪ੍ਰਧਾਨ ਹਨ।

ਇਹ ਵੀ ਪੜ੍ਹੋ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ PM ਮੋਦੀ ਭਲਕੇ ਕਰਨਗੇ ਉੱਚ ਪੱਧਰੀ ਬੈਠਕ


DIsha

Content Editor

Related News