ਅਮਰਨਾਥ ਯਾਤਰਾ: 20 ਦਿਨਾਂ ''ਚ 3.40 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਬਾਬਾ ਬਰਫ਼ਾਨੀ ਦੇ ਦਰਸ਼ਨ
Thursday, Jul 24, 2025 - 02:26 PM (IST)

ਜੰਮੂ : ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸਥਿਤ ਪਵਿੱਤਰ ਅਮਰਨਾਥ ਗੁਫਾ ਮੰਦਰ ਲਈ ਵੀਰਵਾਰ ਨੂੰ ਜੰਮੂ ਦੇ ਭਗਵਤੀ ਨਗਰ ਬੇਸ ਕੈਂਪ ਤੋਂ 3,500 ਸ਼ਰਧਾਲੂਆਂ ਦਾ ਇੱਕ ਨਵਾਂ ਜੱਥਾ ਰਵਾਨਾ ਹੋਇਆ। ਇਸ ਗੱਲ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਅਧਿਕਾਰੀਆਂ ਅਨੁਸਾਰ ਅਮਰਨਾਥ ਜਾਣ ਵਾਲੇ 22ਵੇਂ ਜਥੇ ਵਿੱਚ 2,704 ਪੁਰਸ਼, 675 ਔਰਤਾਂ, 12 ਬੱਚੇ ਅਤੇ 109 ਸਾਧੂ-ਸਾਧਵੀਆਂ ਸ਼ਾਮਲ ਹਨ। ਇਹ ਜਥਾ ਸਖ਼ਤ ਸੁਰੱਖਿਆ ਹੇਠ 140 ਵਾਹਨਾਂ ਦੇ ਦੋ ਕਾਫਲਿਆਂ ਵਿੱਚ ਪਹਿਲਗਾਮ ਅਤੇ ਬਾਲਟਾਲ ਰੂਟ ਲਈ ਰਵਾਨਾ ਹੋਇਆ।
ਇਹ ਵੀ ਪੜ੍ਹੋ - ਅਗਲੇ 2-3 ਦਿਨ ਭਾਰੀ ਮੀਂਹ ਦੀ ਸੰਭਾਵਨਾ, IMD ਵਲੋਂ Orange ਅਲਰਟ ਜਾਰੀ
ਉਹਨਾਂ ਕਿਹਾ ਕਿ ਇਨ੍ਹਾਂ ਵਿੱਚੋਂ 2,668 ਸ਼ਰਧਾਲੂ 95 ਵਾਹਨਾਂ ਦੇ ਕਾਫਲੇ ਵਿੱਚ ਪਹਿਲਗਾਮ ਰੂਟ ਲਈ ਰਵਾਨਾ ਹੋਏ, ਜਦੋਂ ਕਿ 832 ਸ਼ਰਧਾਲੂ 45 ਵਾਹਨਾਂ ਦੇ ਕਾਫਲੇ ਵਿੱਚ ਬਾਲਟਾਲ ਰੂਟ ਲਈ ਰਵਾਨਾ ਹੋਏ ਹਨ। ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਵੱਲੋਂ 2 ਜੁਲਾਈ ਨੂੰ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਤੱਕ 1,33,878 ਸ਼ਰਧਾਲੂ ਜੰਮੂ ਬੇਸ ਕੈਂਪ ਤੋਂ ਕਸ਼ਮੀਰ ਲਈ ਰਵਾਨਾ ਹੋ ਚੁੱਕੇ ਹਨ। 3 ਜੁਲਾਈ ਨੂੰ ਸ਼ੁਰੂ ਹੋਈ 38 ਦਿਨਾਂ ਦੀ ਸਾਲਾਨਾ ਅਮਰਨਾਥ ਯਾਤਰਾ ਦੌਰਾਨ ਹੁਣ ਤੱਕ 3.40 ਲੱਖ ਤੋਂ ਵੱਧ ਸ਼ਰਧਾਲੂ 3,880 ਮੀਟਰ ਦੀ ਉਚਾਈ 'ਤੇ ਸਥਿਤ ਕੁਦਰਤੀ ਬਰਫ਼ ਦੇ ਸ਼ਿਵਲਿੰਗ ਦੇ ਦਰਸ਼ਨ ਕਰ ਚੁੱਕੇ ਹਨ। ਪਿਛਲੇ ਸਾਲ 5.10 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਗੁਫਾ ਮੰਦਰ ਦੇ ਦਰਸ਼ਨ ਕੀਤੇ ਸਨ। ਇਹ ਯਾਤਰਾ 9 ਅਗਸਤ ਨੂੰ ਰੱਖੜੀ ਵਾਲੇ ਦਿਨ ਸਮਾਪਤ ਹੋਵੇਗੀ।
ਇਹ ਵੀ ਪੜ੍ਹੋ - MAYDAY...MAYDAY...! ਉਡਾਣ ਭਰਦੇ ਸਾਰ ਜਹਾਜ਼ ਨੂੰ ਲੱਗ ਗਈ ਅੱਗ, 60 ਤੋਂ ਵੱਧ ਯਾਤਰੀ ਸਨ ਸਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8