ਅਮਰਨਾਥ ਯਾਤਰਾ ਲਈ ਕਰੀਬ 5000 ਸ਼ਰਧਾਲੂਆਂ ਦਾ ਤੀਜਾ ਜੱਥਾ ਜੰਮੂ ਤੋਂ ਕਸ਼ਮੀਰ ਲਈ ਰਵਾਨਾ

Saturday, Jul 04, 2026 - 08:57 AM (IST)

ਅਮਰਨਾਥ ਯਾਤਰਾ ਲਈ ਕਰੀਬ 5000 ਸ਼ਰਧਾਲੂਆਂ ਦਾ ਤੀਜਾ ਜੱਥਾ ਜੰਮੂ ਤੋਂ ਕਸ਼ਮੀਰ ਲਈ ਰਵਾਨਾ

ਜੰਮੂ : ਅਮਰਨਾਥ ਦੀ ਸਾਲਾਨਾ ਯਾਤਰਾ ਵਿੱਚ ਸ਼ਾਮਲ ਹੋਣ ਲਈ 4,812 ਸ਼ਰਧਾਲੂਆਂ ਦਾ ਤੀਜਾ ਜੱਥਾ ਸ਼ਨੀਵਾਰ ਨੂੰ ਭਗਵਤੀ ਨਗਰ ਬੇਸ ਕੈਂਪ ਤੋਂ ਦੋ ਵੱਖ-ਵੱਖ ਕਾਫਲਿਆਂ ਵਿੱਚ ਕਸ਼ਮੀਰ ਲਈ ਰਵਾਨਾ ਹੋਇਆ। ਇਸ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਤੀਜੇ ਜਥੇ ਵਿੱਚ 244 ਸਾਧੂ ਅਤੇ 157 ਸਾਧਵੀਆਂ, 966 ਔਰਤਾਂ ਸ਼ਾਮਲ ਹਨ। ਇਹ ਜੱਥਾ ਸਵੇਰੇ 3 ਵਜੇ ਤੋਂ 3:30 ਵਜੇ ਦੇ ਵਿਚਕਾਰ 126 ਵਾਹਨਾਂ ਵਿੱਚ ਭਗਵਤੀ ਨਗਰ ਬੇਸ ਕੈਂਪ ਤੋਂ ਸਖਤ ਸੁਰੱਖਿਆ ਵਿਚਕਾਰ ਰਵਾਨਾ ਹੋਇਆ।

ਪੜ੍ਹੋ ਇਹ ਵੀ - Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ IMD ਦਾ ਅਲਰਟ ਜਾਰੀ

ਜਾਣਕਾਰੀ ਮੁਤਾਬਕ ਕੁੱਲ 2,771 ਸ਼ਰਧਾਲੂ ਪਹਿਲਗਾਮ ਬੇਸ ਕੈਂਪ ਲਈ ਰਵਾਨਾ ਹੋਏ, ਜਿਨ੍ਹਾਂ ਵਿੱਚ 542 ਔਰਤਾਂ ਅਤੇ ਛੇ ਬੱਚੇ ਸ਼ਾਮਲ ਹਨ। ਬਾਕੀ ਸ਼ਰਧਾਲੂ, ਜਿਨ੍ਹਾਂ ਵਿੱਚ 424 ਔਰਤਾਂ ਅਤੇ ਪੰਜ ਬੱਚੇ ਸ਼ਾਮਲ ਹਨ, ਬਾਲਟਾਲ ਰੂਟ ਰਾਹੀਂ ਰਵਾਨਾ ਹੋਏ। ਅਧਿਕਾਰੀਆਂ ਦੇ ਅਨੁਸਾਰ, 3880 ਮੀਟਰ ਦੀ ਉਚਾਈ 'ਤੇ ਸਥਿਤ ਪਵਿੱਤਰ ਗੁਫਾ ਤੀਰਥ ਸਥਾਨ 'ਤੇ 12,000 ਤੋਂ ਵੱਧ ਸ਼ਰਧਾਲੂਆਂ ਨੇ ਦਰਸ਼ਨ ਕੀਤੇ ਅਤੇ 57 ਦਿਨਾਂ ਦੀ ਸਾਲਾਨਾ ਯਾਤਰਾ ਦੇ ਪਹਿਲੇ ਦਿਨ ਪ੍ਰਾਰਥਨਾ ਕੀਤੀ, ਜੋ ਕਿ ਸ਼ੁੱਕਰਵਾਰ ਨੂੰ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਅਤੇ ਗੰਦਰਬਲ ਜ਼ਿਲ੍ਹੇ ਦੇ ਬਾਲਟਾਲ ਤੋਂ ਸ਼ੁਰੂ ਹੋਈ ਸੀ। ਇਸ ਦੇ ਨਾਲ ਹੀ 2 ਜੁਲਾਈ ਤੋਂ ਹੁਣ ਤੱਕ 13,499 ਸ਼ਰਧਾਲੂ ਜੰਮੂ ਤੋਂ ਅਮਰਨਾਥ ਯਾਤਰਾ ਲਈ ਰਵਾਨਾ ਹੋ ਚੁੱਕੇ ਹਨ। ਉਪ ਰਾਜਪਾਲ ਮਨੋਜ ਸਿਨਹਾ ਨੇ 2 ਜੁਲਾਈ ਨੂੰ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਪੜ੍ਹੋ ਇਹ ਵੀ - 183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ ਪਹਿਲੇ ਦਿਨ ਵੱਡੀ ਰਾਹਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News