ਅਮਰਨਾਥ ਯਾਤਰਾ ਲਈ 964 ਸ਼ਰਧਾਲੂਆਂ ਦਾ ਇੱਕ ਹੋਰ ਨਵਾਂ ਜੱਥਾ ਜੰਮੂ ਤੋਂ ਰਵਾਨਾ
Tuesday, Aug 04, 2026 - 01:57 PM (IST)
ਜੰਮੂ : ਕਸ਼ਮੀਰ ਸਥਿਤ ਪਵਿੱਤਰ ਅਮਰਨਾਥ ਗੁਫਾ ਤੀਰਥ ਸਥਾਨ ਦੀ 57 ਦਿਨਾਂ ਦੀ ਸਾਲਾਨਾ ਯਾਤਰਾ ਲਈ ਮੰਗਲਵਾਰ ਸਵੇਰੇ 964 ਸ਼ਰਧਾਲੂਆਂ ਦਾ ਇੱਕ ਨਵਾਂ ਜੱਥਾ ਜੰਮੂ ਬੇਸ ਕੈਂਪ ਤੋਂ ਰਵਾਨਾ ਹੋਇਆ। ਅਧਿਕਾਰੀਆਂ ਅਨੁਸਾਰ ਇਸ ਸਾਲ ਹੁਣ ਤੱਕ ਰਵਾਨਾ ਹੋਣ ਵਾਲਾ ਇਹ ਸਭ ਤੋਂ ਛੋਟਾ ਜੱਥਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਫਿਸਲਣ ਵਾਲੀਆਂ ਸੜਕਾਂ ਅਤੇ ਮਲਬਾ ਹਟਾਉਣ ਦੇ ਕਾਰਜਾਂ ਕਾਰਨ ਕਈ ਘੰਟਿਆਂ ਤੱਕ ਬੰਦ ਰਹਿਣ ਤੋਂ ਬਾਅਦ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਆਵਾਜਾਈ ਬਹਾਲ ਕਰ ਦਿੱਤੀ ਗਈ, ਜਿਸ ਨਾਲ ਯਾਤਰਾ ਸੁਚਾਰੂ ਢੰਗ ਨਾਲ ਜਾਰੀ ਰਹੀ।
ਪੜ੍ਹੋ ਇਹ ਵੀ - Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ
ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦਾ ਇਹ ਜੱਥਾ ਮੰਗਲਵਾਰ ਸਵੇਰੇ 3 ਵਜੇ ਦੇ ਕਰੀਬ ਭਗਵਤੀ ਨਗਰ ਬੇਸ ਕੈਂਪ ਤੋਂ 39 ਵਾਹਨਾਂ ਵਿੱਚ ਬਾਲਟਾਲ ਰੂਟ ਲਈ ਰਵਾਨਾ ਹੋਇਆ। ਇਸ ਜਥੇ ਦੇ ਜਾਣ ਨਾਲ ਇਸ ਸਾਲ ਅਮਰਨਾਥ ਯਾਤਰਾ ਲਈ ਜੰਮੂ ਬੇਸ ਕੈਂਪ ਤੋਂ ਰਵਾਨਾ ਹੋਣ ਵਾਲੇ ਸ਼ਰਧਾਲੂਆਂ ਦੀ ਕੁੱਲ ਗਿਣਤੀ 1,41,712 ਹੋ ਗਈ ਹੈ। ਅਧਿਕਾਰੀਆਂ ਅਨੁਸਾਰ, ਸੋਮਵਾਰ ਨੂੰ 1,056 ਸ਼ਰਧਾਲੂ ਤੀਰਥ ਯਾਤਰਾ ਲਈ ਰਵਾਨਾ ਹੋਏ, ਜਦੋਂ ਕਿ ਐਤਵਾਰ ਨੂੰ 3,886 ਸ਼ਰਧਾਲੂਆਂ ਦਾ ਇੱਕ ਜੱਥਾ ਜੰਮੂ ਤੋਂ ਰਵਾਨਾ ਹੋਇਆ। ਸਾਲਾਨਾ ਅਮਰਨਾਥ ਯਾਤਰਾ, ਜੋ ਕੁੱਲ 57 ਦਿਨਾਂ ਤੱਕ ਚੱਲਦੀ ਹੈ, 28 ਅਗਸਤ ਨੂੰ ਸਮਾਪਤ ਹੋਵੇਗੀ।
ਪੜ੍ਹੋ ਇਹ ਵੀ - ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, ਅੱਜ ਤੋਂ ਰਜਿਸਟ੍ਰੇਸ਼ਨ ਹੋਈ ਸ਼ੁਰੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
