ਅਮਰਨਾਥ ਯਾਤਰਾ : ਇਕ ਵਾਰ ''ਚ 20 ਹਜ਼ਾਰ ਸ਼ਰਧਾਲੂਆਂ ਦੇ ਰਹਿਣ ਦੀ ਕੀਤੀ ਜਾ ਰਹੀ ਵਿਵਸਥਾ

03/12/2022 2:19:24 PM

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਪ੍ਰਸ਼ਾਸਨ ਦੱਖਣੀ ਕਸ਼ਮੀਰ ਸਥਿਤ ਅਮਰਨਾਥ ਧਾਮ ਦੀ ਸਾਲਾਨਾ ਯਾਤਰਾ 'ਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਲਈ 20 ਹਜ਼ਾਰ ਦੀ ਸਮਰੱਥਾ ਵਾਲਾ ਯਾਤਰੀ ਨਿਵਾਸ ਬਣਾ ਰਿਹਾ ਹੈ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜੰਮੂ ਡਿਵੀਜ਼ਨ ਦੇ ਕਮਿਸ਼ਨਰ ਰਾਘਵ ਲਾਂਗਰ ਨੇ ਦੱਸਿਆ ਕਿ ਸਾਲ 2020 ਅਤੇ 2021 'ਚ ਕੋਰੋਨਾ ਕਾਰਨ 3,880 ਮੀਟਰ ਦੀ ਉੱਚਾਈ 'ਤੇ ਸਥਿਤ ਅਮਰਨਾਥ ਗੁਫ਼ਾ ਤੱਕ ਦੀ ਯਾਤਰਾ ਸੰਕੇਤਿਕ ਤੌਰ 'ਤੇ ਆਯੋਜਿਤ ਕੀਤੀ ਗਈ ਸੀ। 

ਇਹ ਵੀ ਪੜ੍ਹੋ : ਪੂਰਬੀ ਲੱਦਾਖ 'ਚ ਤਣਾਅ ਘੱਟ ਕਰਨ ਲਈ ਭਾਰਤ-ਚੀਨ ਵਿਚਾਲੇ 12 ਘੰਟਿਆਂ ਤੱਕ ਕੀਤੀ ਗੱਲਬਾਤ

ਉਨ੍ਹਾਂ ਨੇ ਦੱਸਿਆ ਕਿ ਇਸ ਸਾਲ ਸ਼ਰਧਾਲੂਆਂ ਦੀ ਗਿਣਤੀ ਬਹੁਤ ਵਧ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ,''ਇਸ ਸਾਲ ਵੱਡੀ ਗਿਣਤੀ 'ਚ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ, ਜੋ ਪਿਛਲੇ 2 ਸਾਲਾਂ ਤੋਂ ਕੋਰੋਨਾ ਕਾਰਨ ਮੰਦ ਸੀ। ਲਾਂਗਰ ਨੇ ਇਹ ਗੱਲ ਸ਼ੁੱਕਰਵਾਰ ਨੂੰ ਸਰਕਾਰੀ ਵਿਭਾਗਾਂ ਅਤੇ ਨਾਗਰਿਕ ਸਮਾਜ ਦੇ ਮੈਂਬਰਾਂ ਨਾਲ ਬੈਠਕ ਕੀਤੀ ਅਤੇ ਸਾਲਾਨਾ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇਹ ਯਾਤਰਾ ਆਮ ਤੌਰ 'ਤੇ ਜੁਲਾਈ ਅਤੇ ਅਗਸਤ ਮਹੀਨੇ 'ਤੇ ਚੱਲਦੀ ਹੈ। ਡਿਵੀਜ਼ਨ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਇਕ ਵਾਰ 'ਚ 20 ਹਜ਼ਾਰ ਲੋਕਾਂ ਦੇ ਰਹਿਣ ਦੀ ਵਿਵਸਥਾ ਕਰ ਰਿਹਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News