ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਆ ਰਹੇ ਸ਼ਰਧਾਲੂਆਂ ''ਚ ਭਾਰੀ ਉਤਸ਼ਾਹ ! ਪ੍ਰਬੰਧ ਦੇਖ ਪ੍ਰਸ਼ਾਸਨ ਤੇ ਫ਼ੌਜ ਦਾ ਕੀਤਾ ਧੰਨਵਾਦ

Tuesday, Jul 07, 2026 - 01:51 PM (IST)

ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਆ ਰਹੇ ਸ਼ਰਧਾਲੂਆਂ ''ਚ ਭਾਰੀ ਉਤਸ਼ਾਹ ! ਪ੍ਰਬੰਧ ਦੇਖ ਪ੍ਰਸ਼ਾਸਨ ਤੇ ਫ਼ੌਜ ਦਾ ਕੀਤਾ ਧੰਨਵਾਦ

ਸ਼੍ਰੀਨਗਰ- ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਆ ਰਹੇ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਯਾਤਰਾ ਮਾਰਗ 'ਤੇ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਤੋਂ ਖੁਸ਼ ਹੋ ਕੇ ਯਾਤਰੀਆਂ ਨੇ ਪ੍ਰਸ਼ਾਸਨ ਅਤੇ ਸੁਰੱਖਿਆ ਫ਼ੋਰਸਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ। ਉੱਤਰ ਪ੍ਰਦੇਸ਼ ਦੇ ਦੇ ਬੁਲੰਦਸ਼ਹਿਰ ਤੋਂ ਆਏ ਇਕ ਸ਼ਰਧਾਲੂ ਮਨੋਜ ਗੁਪਤਾ ਨੇ ਆਪਣਾ ਅਨੁਭਵ ਸਾਂਝਾ ਕਰਦਿਆਂ ਕਿਹਾ ਕਿ ਇੱਥੇ ਕੀਤੇ ਗਏ ਪ੍ਰਬੰਧ ਕਲਪਨਾ ਤੋਂ ਬਾਹਰ ਹਨ। ਉਨ੍ਹਾਂ ਨੇ ਸੁਰੱਖਿਆ ਫ਼ੋਰਸਾਂ ਦੀ ਤਾਰੀਫ ਕਰਦੇ ਹੋਏ ਸਮੂਹ ਸਨਾਤਨੀ ਭਾਈਚਾਰੇ ਨੂੰ ਜੀਵਨ 'ਚ ਇਕ ਵਾਰ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਆਉਣ ਦੀ ਅਪੀਲ ਕੀਤੀ।

ਗੁਜਰਾਤ ਦੇ ਸੂਰਤ ਤੋਂ ਆਈ ਸ਼ਰਧਾਲੂ ਧਰੁਵੀ ਆਂਗਣ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯਾਤਰੀਆਂ ਨੂੰ ਕਸ਼ਮੀਰ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਸਥਾਨਕ ਵਿਕਰੇਤਾਵਾਂ ਤੋਂ ਹੀ ਖਰੀਦਦਾਰੀ ਕਰਨ ਦਾ ਸੰਦੇਸ਼ ਦਿੱਤਾ ਹੈ। ਯਾਤਰੀ ਇਸ ਅਪੀਲ ਦਾ ਸਮਰਥਨ ਕਰ ਰਹੇ ਹਨ ਤਾਂ ਜੋ ਕਸ਼ਮੀਰ ਦਾ ਪੈਸਾ ਕਸ਼ਮੀਰ 'ਚ ਹੀ ਰਹੇ ਅਤੇ ਉੱਥੋਂ ਦੇ ਲੋਕਾਂ ਦੀ ਮਦਦ ਹੋ ਸਕੇ।

ਯਾਤਰੀਆਂ ਨੇ ਪ੍ਰਧਾਨ ਮੰਤਰੀ ਦੀ ਸਵੱਛਤਾ ਦੀ ਅਪੀਲ ਨੂੰ ਵੀ ਗੰਭੀਰਤਾ ਨਾਲ ਲਿਆ ਹੈ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਕਸ਼ਮੀਰ ਦੀ ਖੂਬਸੂਰਤੀ ਨੂੰ ਬਰਕਰਾਰ ਰੱਖਣ ਲਈ ਸਵੱਛਤਾ ਬਹੁਤ ਜ਼ਰੂਰੀ ਹੈ। ਇਸ ਦੇ ਨਾਲ ਹੀ, ਪ੍ਰਧਾਨ ਮੰਤਰੀ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਸ਼ਰਧਾਲੂਆਂ ਨੂੰ ਘਰ ਜਾ ਕੇ 'ਏਕ ਪੇੜ ਮਾਂ ਕੇ ਨਾਮ' ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 3 ਜੁਲਾਈ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ 28 ਅਗਸਤ ਯਾਨੀ ਰੱਖੜੀ ਵਾਲੇ ਦਿਨ ਸਮਾਪਤ ਹੋਵੇਗੀ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ 2 ਜੁਲਾਈ ਨੂੰ ਜੰਮੂ ਤੋਂ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News