ਅਮਰਨਾਥ ਯਾਤਰਾ ਤੋਂ ਵਾਪਸ ਆ ਰਹੇ ਇੱਕ ਹੋਰ ਸ਼ਰਧਾਲੂ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ
Friday, Jul 10, 2026 - 08:13 AM (IST)
ਨੈਸ਼ਨਲ ਡੈਸਕ : ਅਮਰਨਾਥ ਯਾਤਰਾ ਤੋਂ ਵਾਪਸ ਆ ਰਹੇ ਇਕ 61 ਸਾਲਾ ਸ਼ਰਧਾਲੂ ਦੀ ਸਿਹਤ ਵਿਗੜਨ ਅਤੇ ਦਿਲ ਦਾ ਦੌਰਾ ਪੈਣ ਕਾਰਨ ਵੀਰਵਾਰ ਨੂੰ ਬਨਿਹਾਲ ਵਿੱਚ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਕ੍ਰਿਸ਼ਨਾ ਦੇਵ ਠਾਕੁਰ ਵਜੋਂ ਹੋਈ ਹੈ, ਜੋ ਕਿ ਕਾਠਮੰਡੂ ਦੇ ਮੋਹਤਰੀ ਦਾ ਰਹਿਣ ਵਾਲਾ ਸੀ। ਕ੍ਰਿਸ਼ਨ ਠਾਕੁਰ ਅਮਰਨਾਥ ਗੁਫਾ ਦੀ ਯਾਤਰਾ ਲਈ ਨਿਕਲਿਆ ਸੀ।
ਪੜ੍ਹੋ ਇਹ ਵੀ - Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ IMD ਦਾ ਅਲਰਟ ਜਾਰੀ
ਇਸ ਦੌਰਾਨ ਅਨੰਤਨਾਗ ਖੇਤਰ ਨੇੜੇ ਉਸ ਨੇ ਬੇਚੈਨੀ ਅਤੇ ਛਾਤੀ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਕੀਤੀ। ਇਸ ਦੌਰਾਨ ਉਸ ਦੇ ਨਾਲ ਜਾ ਰਹੇ ਯਾਤਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਸਿਹਤ ਅਧਿਕਾਰੀਆਂ ਦੀ ਮਦਦ ਨਾਲ ਉਸਨੂੰ ਤੁਰੰਤ ਨੇੜਲੇ ਉਪ-ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਸ ਨੂੰ ਅਨੰਤਨਾਗ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ, ਜਿਥੇ ਉਸ ਦੀ ਮੌਤ ਹੋ ਗਈ।
ਪੜ੍ਹੋ ਇਹ ਵੀ - ਭਾਰੀ ਮੀਂਹ ਨੇ ਮਚਾ 'ਤੀ ਤਬਾਹੀ, ਹੜ੍ਹ ਕਾਰਨ ਪਤਾਲਗੰਗਾ ਨਦੀ 'ਚ ਰੁੜ੍ਹੇ 3000 ਗੈਸ ਸਿਲੰਡਰ, ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
