ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਵਾਹਨ ਹਾਦਸੇ ਦਾ ਸ਼ਿਕਾਰ, ਚਾਰ ਯਾਤਰੀ ਜ਼ਖਮੀ

Friday, Jul 10, 2026 - 08:56 AM (IST)

ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਵਾਹਨ ਹਾਦਸੇ ਦਾ ਸ਼ਿਕਾਰ, ਚਾਰ ਯਾਤਰੀ ਜ਼ਖਮੀ

ਜੰਮੂ : ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸ਼ੁੱਕਰਵਾਰ ਨੂੰ ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਇੱਕ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਘਟਨਾ ਦੌਰਾਨ 4 ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਊਧਮਪੁਰ ਨੇੜੇ ਟੋਲਡੀ ਨਾਲਾ ਖੇਤਰ ਵਿੱਚ ਵਾਪਰਿਆ ਹੈ, ਜਿਸ ਵਿਚ ਜ਼ਖਮੀ ਹੋਏ ਸ਼ਰਧਾਲੂਆਂ ਦੀ ਪਛਾਣ ਵਰੇਸ਼ ਯਾਦਵ (44) ਅਤੇ ਊਸ਼ਾ ਦੇਵੀ (55) ਵਾਸੀ ਫਰੀਦਾਬਾਦ, ਹਰਿਆਣਾ ਅਤੇ ਨਤਾਸ਼ਾ ਸ਼ਰਮਾ (28) ਅਤੇ ਨੇਹਾਰਕਾ (20) ਵਾਸੀ ਉਤਰਾਖੰਡ ਵਜੋਂ ਹੋਈ ਹੈ।

ਪੜ੍ਹੋ ਇਹ ਵੀ - Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ IMD ਦਾ ਅਲਰਟ ਜਾਰੀ

ਮਿਲੀ ਜਾਣਕਾਰੀ ਮੁਤਾਬਕ ਅਮਰਨਾਥ ਯਾਤਰਾ ਲਈ ਬਾਲਟਾਲ ਬੇਸ ਕੈਂਪ ਵੱਲ ਜਾ ਰਹੀ ਸ਼ਰਧਾਲੂਆਂ ਦੀ ਇਕ ਟੈਕਸੀ ਬਨੀਹਾਲ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੌਰਾਨ ਅੰਦਰ ਬੈਠੇ ਸ਼ਰਧਾਲੂ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਅਤੇ ਐਮਰਜੈਂਸੀ ਰਿਸਪਾਂਸ ਟੀਮਾਂ ਨੇ ਸਾਰੇ ਜ਼ਖਮੀਆਂ ਨੂੰ ਬਨਿਹਾਲ ਦੇ ਸਬ-ਜ਼ਿਲ੍ਹਾ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। ਹਸਪਤਾਲ ਅਧਿਕਾਰੀਆਂ ਦੇ ਅਨੁਸਾਰ, ਸਾਰੇ ਸ਼ਰਧਾਲੂਆਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ - ਭਾਰੀ ਮੀਂਹ ਨੇ ਮਚਾ 'ਤੀ ਤਬਾਹੀ, ਹੜ੍ਹ ਕਾਰਨ ਪਤਾਲਗੰਗਾ ਨਦੀ 'ਚ ਰੁੜ੍ਹੇ 3000 ਗੈਸ ਸਿਲੰਡਰ, ਵੀਡੀਓ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

rajwinder kaur

Content Editor

Related News