ਖਰਾਬ ਮੌਸਮ ਕਾਰਨ ਰੋਕੀ ਗਈ ਅਮਰਨਾਥ ਯਾਤਰਾ
Sunday, Jul 28, 2019 - 03:45 PM (IST)

ਜੰਮੂ— ਜੰਮੂ-ਕਸ਼ਮੀਰ ਵਿਚ ਖਰਾਬ ਮੌਸਮ ਕਾਰਨ ਐਤਵਾਰ ਨੂੰ ਅਮਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਸ਼੍ਰੀਨਗਰ ਸਮੇਤ ਕਸ਼ਮੀਰ ਘਾਟੀ ਦੇ ਕੁਝ ਹਿੱਸਿਆਂ ਵਿਚ ਸਵੇਰੇ ਤੋਂ ਹੀ ਮੌਸਮ ਖਰਾਬ ਹੈ। ਇਸ ਵਜ੍ਹਾ ਕਰ ਕੇ ਅਮਰਨਾਥ ਯਾਤਰਾ ਰੋਕਣ ਦਾ ਫੈਸਲਾ ਕੀਤਾ ਗਿਆ। ਕਰੀਬ 300 ਕਿਲੋਮੀਟਰ ਲੰਬੇ ਜੰਮੂ-ਕਸ਼ਮੀਰ ਹਾਈਵੇਅ 'ਤੇ ਸ਼ਨੀਵਾਰ ਤੋਂ ਰੁੱਕ-ਰੁੱਕ ਕੇ ਬਾਰਿਸ਼ ਹੋ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਾਲ 1 ਜੁਲਾਈ ਤੋਂ ਯਾਤਰਾ ਸ਼ੁਰੂ ਹੋਣ ਤੋਂ ਬਾਅਦ 3,17,726 ਤੀਰਥ ਯਾਤਰੀ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ।
ਤੀਰਥ ਯਾਤਰੀਆਂ ਮੁਤਾਬਕ ਕਸ਼ਮੀਰ 'ਚ ਸਮੁੰਦਰ ਤਲ ਤੋਂ 3,888 ਮੀਟਰ ਉੱਪਰ ਸਥਿਤ ਅਮਰਨਾਥ ਗੁਫਾ 'ਚ ਬਰਫ ਦੇ ਵਿਸ਼ਾਲ ਸ਼ਿਵਲਿੰਗ ਬਣਦੇ ਹਨ, ਜੋ ਭਗਵਾਨ ਸ਼ਿਵ ਦੀ ਪੌਰਾਣਿਕ ਸ਼ਕਤੀਆਂ ਦਾ ਪ੍ਰਤੀਕ ਹੈ। 1 ਜੁਲਾਈ ਨੂੰ ਸ਼ੁਰੂ ਹੋਈ 45 ਦਿਨਾਂ ਅਮਰਨਾਥ ਯਾਤਰਾ ਦੀ ਸਮਾਪਤੀ 15 ਅਗਸਤ ਨੂੰ ਰੱਖੜੀ ਵਾਲੇ ਦਿਨ ਹੋਵੇਗੀ।