ਅਮਰਨਾਥ ਯਾਤਰਾ ’ਚ ਭਾਰੀ ਭੀੜ ਇਕੱਠੀ ਹੋਣ ਦੀ ਸੰਭਾਵਨਾ, ਭਗਤ ਤੋੜ ਸਕਦੇ ਨੇ ਰਿਕਾਰਡ

03/16/2021 2:02:26 PM

ਜੰਮੂ— ਬਾਬਾ ਬਰਫ਼ਾਨੀ ਦਾ ਦਰਬਾਰ ਭਗਤਾਂ ਲਈ 28 ਜੂਨ ਨੂੰ ਖੁੱਲ੍ਹਣ ਜਾ ਰਹੇ ਹਨ। 28 ਜੂਨ ਤੋਂ ਅਮਰਨਾਥ ਯਾਤਰਾ ਦੀ ਸ਼ੁਰੂਆਤ ਹੋਵੇਗੀ, ਜੋ ਕਿ ਪਰੰਪਰਾ ਮੁਤਾਬਕ 22 ਅਗਸਤ ਨੂੰ ਰੱਖੜੀ ਦੇ ਦਿਨ ਸਮਾਪਤ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਯਾਤਰਾ ਵਿਚ ਭਾਰੀ ਗਿਣਤੀ ’ਚ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ. ਆਰ. ਪੀ. ਐੱਫ.) ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਸ ਸਾਲ ਅਮਰਨਾਥ ਯਾਤਰਾ ’ਚ ਭਾਰੀ ਗਿਣਤੀ ’ਚ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਅਜਿਹੇ ਵਿਚ ਇਸ ਯਾਤਰਾ ਦੇ ਸ਼ਾਂਤੀਪੂਰਨ ਸੰਪੰਨ ਹੋਣ ਲਈ ਸਾਰੇ ਜ਼ਰੂਰੀ ਇੰਤਜ਼ਾਮ ਕੀਤੇ ਜਾਣਗੇ।

ਦੱਖਣੀ ਕਸ਼ਮੀਰ ਦੇ ਹਿਮਾਲਿਆ ’ਚ ਪਵਿੱਤਰ ਅਮਰਨਾਥ ਗੁਫਾ ਦੀ 56 ਦਿਨਾਂ ਯਾਤਰਾ 28 ਜੂਨ ਨੂੰ ਪਹਿਲਗਾਮ ਅਤੇ ਬਾਲਟਾਲ ਦੇ ਦੋ ਮਾਰਗਾਂ ਤੋਂ ਸ਼ੁਰੂ ਹੋਵੇਗੀ ਅਤੇ ਉਸ ਦੀ ਸਮਾਪਤੀ 22 ਅਗਸਤ ਨੂੰ ਹੋਵੇਗੀ। ਅਜਿਹੀ ਸੰਭਾਵਨਾ ਹੈ ਕਿ ਇਸ ਸਾਲ ਯਾਤਰਾ ’ਚ ਭਾਰੀ ਭੀੜ ਹੋਵੇਗੀ ਅਤੇ ਇਸ ਨੂੰ ਧਿਆਨ ਵਿਚ ਰੱਖਦੇ ਹੋਏ ਅਸੀਂ ਜ਼ਰੂਰਤਾਂ ਦਾ ਅਧਿਐਨ ਕਰਾਂਗੇ ਅਤੇ ਤੀਰਥ ਯਾਤਰਾ ਨੂੰ ਸਫ਼ਲ ਬਣਾਉਣ ਲਈ ਜ਼ਰੂਰੀ ਇੰਤਜ਼ਾਮ ਕੀਤੇ ਜਾਣਗੇ। 

ਦੱਸਣਯੋਗ ਹੈ ਕਿ ਪਿਛਲੇ ਸਾਲ ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦੇ ਕੁਝ ਸਾਧੂਆਂ ਨੇ ਹੀ ਯਾਤਰਾ ਕੀਤੀ ਸੀ, ਜਦਕਿ ਸਾਲ 2019 ਵਿਚ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਏ ਜਾਣ ਤੋਂ ਤਿੰਨ ਦਿਨ ਪਹਿਲਾਂ ਯਾਨੀ ਕਿ ਦੋ ਅਗਸਤ ਨੂੰ ਅੱਤਵਾਦ ਦੇ ਖ਼ਤਰੇ ਦੇ ਮੱਦੇਨਜ਼ਰ ਯਾਤਰਾ ਨੂੰ ਵਿਚਾਲੇ ਹੀ ਰੋਕ ਦਿੱਤਾ ਗਿਆ ਸੀ। ਇਸ ਸਾਲ ਸਰਕਾਰ ਵਲੋਂ ਜਾਰੀ ਕੋਵਿਡ-19 ਮਾਪਦੰਡ ਸੰਚਾਲਣ ਪ੍ਰਕਿਰਿਆ ਤਹਿਤ ਯਾਤਰਾ ਹੋਵੇਗੀ। 13 ਸਾਲ ਤੋਂ ਘੱਟ ਉਮਰ ਅਤੇ 75 ਸਾਲ ਤੋਂ ਵਧੇਰੇ ਉਮਰ ਦੇ ਕਿਸੇ ਵਿਅਕਤੀ ਨੂੰ ਯਾਤਰਾ ਦੀ ਆਗਿਆ ਨਹੀਂ ਹੋਵੇਗੀ। 

Tanu

This news is Content Editor Tanu