ਅਮਰਨਾਥ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ... ਯਾਤਰਾ ਹੋਵੇਗੀ ਹੋਰ ਵੀ ਆਸਾਨ

Sunday, Apr 20, 2025 - 01:56 PM (IST)

ਅਮਰਨਾਥ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ... ਯਾਤਰਾ ਹੋਵੇਗੀ ਹੋਰ ਵੀ ਆਸਾਨ

ਸ਼੍ਰੀਨਗਰ- ਅਮਰਨਾਥ ਯਾਤਰਾ ਨੂੰ ਲੈ ਕੇ ਭੋਲੇਨਾਥ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। 3 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਇਹ ਯਾਤਰਾ 9 ਅਗਸਤ ਨੂੰ ਖ਼ਤਮ ਹੋਵੇਗੀ। ਅਮਰਨਾਥ ਤੀਰਥ ਯਾਤਰਾ ਨੂੰ ਲੈ ਕੇ ਸ਼੍ਰੀਨਗਰ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪ੍ਰਸ਼ਾਸਨ ਵਲੋਂ ਸ਼੍ਰੀਨਗਰ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਜ਼ਰੂਰੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਜ਼ਿਲ੍ਹਾ ਡਿਪਟੀ ਕਮਿਸ਼ਨਰ ਡਾ. ਬਿਲਾਲ ਮੋਹੀਉਦੀਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਯਾਤਰਾ ਦੇ ਸੁਚਾਰੂ ਸੰਚਾਲਨ ਲਈ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਵੀ ਪੜ੍ਹੋ- ਅਮਰਨਾਥ ਯਾਤਰਾ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਵੱਡੀ ਅਪਡੇਟ

ਇਸ ਸਾਲ ਸ਼ਰਧਾਲੂਆਂ ਲਈ ਯਾਤਰਾ ਖਾਸ ਹੋਣ ਵਾਲੀ ਹੈ। ਇਸ ਵਾਰ ਰੇਲ ਮਾਰਗ ਦਾ ਬਦਲ ਵੀ ਉਪਲੱਬਧ ਹੋਵੇਗਾ, ਜਿਸ ਨਾਲ ਯਾਤਰਾ ਹੋਰ ਵੀ ਸੌਖਾਲੀ ਹੋ ਜਾਵੇਗੀ। ਅਮਰਨਾਥ ਯਾਤਰਾ ਲਈ ਆਉਣ ਵਾਲੇ ਬਹੁਤ ਸਾਰੇ ਸ਼ਰਧਾਲੂ ਸੜਕ ਜਾਂ ਜਹਾਜ਼ ਦੀ ਬਜਾਏ ਰੇਲਗੱਡੀ ਰਾਹੀਂ ਵੀ ਯਾਤਰਾ ਕਰ ਸਕਦੇ ਹਨ। ਊਧਮਪੁਰ-ਸ਼੍ਰੀਨਗਰ-ਬਾਰਾਮੂਲਾ ਰੇਲ ਲਿੰਕ ਪ੍ਰਾਜੈਕਟ ਪੂਰਾ ਹੋ ਚੁੱਕਾ ਹੈ ਅਤੇ ਇਸ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਵਲੋਂ ਜਲਦ ਕੀਤੀ ਜਾਵੇਗੀ। ਇਸ ਖਾਸ ਸਹੂਲਤ ਦੇ ਨਾਲ-ਨਾਲ ਯਾਤਰੀਆਂ ਲਈ ਬਿਜਲੀ, ਪਾਣੀ, ਸਫਾਈ, ਮੈਡੀਕਲ ਸਹੂਲਤਾਂ ਆਦਿ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਯਾਤਰੀਆਂ ਦੇ ਠਹਿਰਣ ਦੀ ਵਿਵਸਥਾ ਨੂੰ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਵਿਚ ਮੋਬਾਈਲ, ਪਖ਼ਾਨੇ, ਇਸ਼ਨਾਨ ਘਰ ਦੀਆਂ ਵਿਵਸਥਾ ਯਕੀਨੀ ਕਰਨ ਦਾ ਜ਼ਿਕਰ ਹੈ।  

ਇਹ ਵੀ ਪੜ੍ਹੋ- ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ; ਹੜ੍ਹ ਕਾਰਨ ਨੁਕਸਾਨੇ ਗਏ ਕਈ ਘਰ, ਵਹਿ ਗਈਆਂ ਗੱਡੀਆਂ

ਯਾਤਰਾ ਲਈ ਸੇਵਾਵਾਂ ਪ੍ਰਦਾਨ ਕਰਨ ਵਾਲਿਆਂ ਦੀ ਰਜਿਸਟ੍ਰੇਸ਼ਨ ਵੀ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਪਿੱਠੂ, ਪਾਲਕੀ ਧਾਰਕਾਂ ਅਤੇ ਘੋੜੇ ਵਾਲਿਆਂ ਨੂੰ ਪਹਿਲਾਂ ਤੋਂ ਰਜਿਸਟਰ ਕੀਤਾ ਜਾ ਸਕੇ। ਅਜਿਹੀਆਂ ਤਿਆਰੀਆਂ ਨਾਲ ਉਮੀਦ ਕੀਤੀ ਜਾਂਦੀ ਹੈ ਕਿ ਸ਼ਰਧਾਲੂਆਂ ਲਈ ਯਾਤਰਾ ਦਾ ਅਨੁਭਵ ਸ਼ਾਂਤਮਈ ਅਤੇ ਸੁਵਿਧਾਜਨਕ ਹੋਵੇਗਾ।

ਇਹ ਵੀ ਪੜ੍ਹੋ-  ਔਰਤਾਂ ਲਈ ਖੁਸ਼ਖ਼ਬਰੀ; ਅੱਜ ਖ਼ਾਤਿਆਂ 'ਚ ਆਉਣਗੇ 1250 ਰੁਪਏ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News