ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ ਰਜਿਸਟਰੇਸ਼ਨ ਪਹੁੰਚਣ 'ਤੇ ਵਧ ਸਕਦੀ ਹੈ ਮੁਸ਼ਕਲ
Saturday, Jul 04, 2026 - 05:09 PM (IST)
ਜੰਮੂ- ਸ਼੍ਰੀ ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਨੂੰ ਲੈ ਕੇ ਜੰਮੂ-ਕਸ਼ਮੀਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਮੁੱਖ ਰੱਖਦੇ ਹੋਏ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਸਾਰੇ ਸ਼ਰਧਾਲੂਆਂ ਦਾ ਸਹਿਯੋਗ ਹੀ ਯਾਤਰਾ ਨੂੰ ਸੁਰੱਖਿਅਤ ਅਤੇ ਸੁਖਾਵਾਂ ਬਣਾ ਸਕਦਾ ਹੈ। ਇਸ ਦੌਰਾਨ ਪ੍ਰਸ਼ਾਸਨ ਨੇ ਸ਼ਰਧਾਲੂਆਂ ਲਈ ਯਾਤਰਾ ਨੂੰ ਲੈ ਕੇ ਅਹਿਮ ਐਡਵਾਈਜ਼ਰੀ ਜਾਰੀ ਕੀਤੀ ਹੈ-
ਰਜਿਸਟ੍ਰੇਸ਼ਨ ਲਾਜ਼ਮੀ
ਜੰਮੂ-ਕਸ਼ਮੀਰ ਦੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਐਡਵਾਂਸ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਕਰਨੀ ਲਾਜ਼ਮੀ ਹੈ।
ਯਾਤਰੀਆਂ ਦੀ ਗਿਣਤੀ ਤੈਅ
ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ, ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਗਿਣਤੀ ਤੈਅ ਕੀਤੀ ਗਈ ਹੈ ਤੇ ਤੈਅ ਗਿਣਤੀ 'ਚ ਹੀ ਸ਼ਰਧਾਲੂਆਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।
ਤਤਕਾਲ ਰਜਿਸਟ੍ਰੇਸ਼ਨ
ਮੌਕੇ 'ਤੇ (Tatkal) ਰਜਿਸਟ੍ਰੇਸ਼ਨ ਬਹੁਤ ਹੀ ਸੀਮਿਤ ਹੈ ਅਤੇ ਇਹ ਸਿਰਫ਼ ਉਪਲਬਧਤਾ ਦੇ ਆਧਾਰ 'ਤੇ ਹੀ ਮਿਲੇਗੀ।
ਤੈਅ ਤਰੀਕ 'ਤੇ ਯਾਤਰਾ
ਰਜਿਸਟਰਡ ਯਾਤਰੀਆਂ ਨੂੰ ਸਿਰਫ਼ ਉਨ੍ਹਾਂ ਦੀ ਤੈਅ ਤਰੀਕ 'ਤੇ ਹੀ ਯਾਤਰਾ ਕਰਨ ਦੀ ਇਜਾਜ਼ਤ ਹੋਵੇਗੀ। ਜੇਕਰ ਕੋਈ ਸ਼ਰਧਾਲੂ ਤੈਅ ਸਮੇਂ ਤੋਂ ਪਹਿਲਾਂ ਪਹੁੰਚਦਾ ਹੈ, ਤਾਂ ਉਸ ਨੂੰ ਯਾਤਰਾ ਮਾਰਗ 'ਤੇ ਜਾਣ ਦੀ ਇਜਾਜ਼ਤ ਨਹੀਂ ਮਿਲੇਗੀ।
ਬਿਨਾਂ ਰਜਿਸਟ੍ਰੇਸ਼ਨ ਵਾਲੇ ਯਾਤਰੀ
ਜਿਹੜੇ ਯਾਤਰੀ ਬਿਨਾਂ ਰਜਿਸਟ੍ਰੇਸ਼ਨ ਦੇ ਜੰਮੂ-ਕਸ਼ਮੀਰ ਪਹੁੰਚ ਚੁੱਕੇ ਹਨ, ਉਨ੍ਹਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਬਰ ਰੱਖਣ ਅਤੇ ਆਪਣੀ ਵਾਰੀ ਦੀ ਉਡੀਕ ਕਰਨ।
ਪ੍ਰਸ਼ਾਸਨ ਨਾਲ ਸਹਿਯੋਗ
ਹਰੇਕ ਯਾਤਰੀ ਨੂੰ ਤੈਅ ਪ੍ਰਕਿਰਿਆ ਅਤੇ ਸਮਰੱਥਾ ਅਨੁਸਾਰ ਯਾਤਰਾ ਦਾ ਮੌਕਾ ਮਿਲੇਗਾ। ਸਾਰਿਆਂ ਦੀ ਸੁਰੱਖਿਆ ਲਈ ਅਨੁਸ਼ਾਸਨ ਬਣਾਈ ਰੱਖਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।
ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਇਕ ਅਧਿਆਤਮਿਕ ਅਨੁਭਵ ਪ੍ਰਦਾਨ ਕਰਨਾ ਹੀ ਉਨ੍ਹਾਂ ਦੀ ਪਹਿਲ ਹੈ। "ਹਰ ਹਰ ਮਹਾਦੇਵ, ਜੈ ਬਾਬਾ ਅਮਰਨਾਥ" ਦੇ ਜੈਕਾਰਿਆਂ ਨਾਲ ਸ਼ਰਧਾਲੂਆਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਗਈ ਹੈ। 3 ਜੁਲਾਈ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ 28 ਅਗਸਤ ਯਾਨੀ ਰੱਖੜੀ ਵਾਲੇ ਦਿਨ ਸਮਾਪਤ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

