ਖ਼ਤਮ ਹੋਈ ਅਮਰਨਾਥ ਯਾਤਰਾ, ਇੰਨੇ ਸ਼ਰਧਾਲੂਆਂ ਨੇ ਕੀਤੇ ਦਰਸ਼ਨ, ਜਾਣੋ ਕਿੰਨੇ ਸਾਲਾਂ ਦਾ ਟੁੱਟਿਆ ਰਿਕਾਰਡ

Thursday, Aug 22, 2024 - 11:11 AM (IST)

ਜੰਮੂ-ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕਿਹਾ ਕਿ ਅਮਰਨਾਥ ਯਾਤਰਾ ਸਫਲਤਾਪੂਰਵਕ ਸੰਪੰਨ ਹੋ ਗਈ ਹੈ। ਇਸ ਸਾਲ ਰਿਕਾਰਡ ਦੀ ਗਿਣਤੀ ਵਿਚ 5.12 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਅਮਰਨਾਥ ਗੁਫਾ ਵਿੱਚ ਬਾਬਾ ਬਰਫਾਨੀ ਦੇ ਦਰਸ਼ਨ ਕੀਤੇ ਸਨ। ਦੱਖਣੀ ਕਸ਼ਮੀਰ ਵਿੱਚ ਸਥਿਤ ਅਮਰਨਾਥ ਗੁਫਾ ਮੰਦਰ ਦੀ ਯਾਤਰਾ 29 ਜੂਨ ਨੂੰ ਸ਼ੁਰੂ ਹੋਈ ਸੀ, ਜੋ 19 ਅਗਸਤ ਨੂੰ ਸਮਾਪਤ ਹੋ ਗਈ ਹੈ। 

ਇਹ ਵੀ ਪੜ੍ਹੋ ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਬੰਦ ਕਰਨ ਦੇ ਹੁਕਮ, ਐਡਵਾਈਜ਼ਰੀ ਜਾਰੀ

ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਸ਼੍ਰੀ ਅਮਰਨਾਥ ਜੀ ਦੀ ਯਾਤਰਾ ਸਫਲਤਾਪੂਰਵਕ ਸੰਪੰਨ ਹੋਈ। ਇਸ ਵਾਰ 52 ਦਿਨਾਂ ਤੱਕ ਚੱਲੀ ਯਾਤਰਾ ਦੌਰਾਨ ਰਿਕਾਰਡ 5.12 ਲੱਖ ਸ਼ਰਧਾਲੂਆਂ ਨੇ ਬਾਬਾ ਜੀ ਦੇ ਦਰਸ਼ਨ ਕੀਤੇ, ਜੋ ਪਿਛਲੇ 12 ਸਾਲਾਂ ਵਿੱਚ ਸਭ ਤੋਂ ਵੱਧ ਗਿਣਤੀ ਹੈ। ਗ੍ਰਹਿ ਮੰਤਰੀ ਨੇ ਇਸ ਯਾਤਰਾ ਨੂੰ ਸਫਲ ਬਣਾਉਣ ਲਈ ਆਪਣੇ ਸਾਰੇ ਸੁਰੱਖਿਆ ਕਰਮਚਾਰੀਆਂ, ਸ਼੍ਰੀ ਅਮਰਨਾਥ ਜੀ ਸ਼੍ਰਾਈਨ ਬੋਰਡ, ਜੰਮੂ ਅਤੇ ਕਸ਼ਮੀਰ ਪ੍ਰਸ਼ਾਸਨ ਅਤੇ ਸਵੈ-ਸੇਵੀ ਸੰਸਥਾਵਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਰੱਖਿਅਤ ਅਤੇ ਸੁਖਾਲਾ ਬਣਾਉਣ ਵਿੱਚ ਸਾਰਿਆਂ ਨੇ ਆਪਣਾ ਵਿਲੱਖਣ ਯੋਗਦਾਨ ਪਾਇਆ ਹੈ।

ਇਹ ਵੀ ਪੜ੍ਹੋ ਯੌਨ ਸ਼ੋਸ਼ਣ ਮਾਮਲੇ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨ ਦੌਰਾਨ ਇੰਟਰਨੈੱਟ ਤੇ ਸਕੂਲ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


rajwinder kaur

Content Editor

Related News