ਰੋਕੀ ਗਈ ਅਮਰਨਾਥ ਯਾਤਰਾ, ਭਾਰੀ ਮੀਂਹ ਕਾਰਨ ਲਿਆ ਗਿਆ ਫ਼ੈਸਲਾ
Wednesday, Jul 30, 2025 - 10:33 AM (IST)

ਸ਼੍ਰੀਨਗਰ- ਕਸ਼ਮੀਰ 'ਚ ਭਾਰੀ ਬਾਰਿਸ਼ ਕਾਰਨ ਅਧਿਕਾਰੀਆਂ ਨੇ ਬੁੱਧਵਾਰ ਨੂੰ ਪਹਿਲਗਾਮ ਅਤੇ ਬਾਲਟਾਲ ਦੋਵਾਂ ਰੂਟਾਂ 'ਤੇ ਅਮਰਨਾਥ ਯਾਤਰਾ ਰੋਕ ਦਿੱਤੀ ਹੈ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜੰਮੂ ਅਤੇ ਕਸ਼ਮੀਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ 'ਪੋਸਟ' ਸਾਂਝੀ ਕੀਤੀ,"ਪਹਿਲਗਾਮ ਅਤੇ ਬਾਲਟਾਲ ਦੋਵਾਂ ਬੇਸ ਕੈਂਪਾਂ ਤੋਂ ਸ਼੍ਰੀ ਅਮਰਨਾਥ ਜੀ ਯਾਤਰਾ 30 ਜੁਲਾਈ, 2025 ਤੱਕ ਮੁਲਤਵੀ ਕਰ ਦਿੱਤੀ ਗਈ ਹੈ।"
ਕਸ਼ਮੀਰ ਦੇ ਡਿਵੀਜ਼ਨਲ ਕਮਿਸ਼ਨਰ ਵਿਜੇ ਕੁਮਾਰ ਬਿਧੂਰੀ ਨੇ ਕਿਹਾ ਕਿ ਬੁੱਧਵਾਰ ਸਵੇਰ ਤੋਂ ਭਾਰੀ ਬਾਰਿਸ਼ ਕਾਰਨ ਬਾਲਟਾਲ ਅਤੇ ਨੂਨਵਾਨ/ਚੰਦਨਵਾੜੀ ਬੇਸ ਕੈਂਪਾਂ ਤੋਂ ਯਾਤਰਾ ਦੀ ਆਗਿਆ ਨਹੀਂ ਹੈ। ਹੁਣ ਤੱਕ 3.93 ਲੱਖ ਤੋਂ ਵੱਧ ਸ਼ਰਧਾਲੂ ਪਵਿੱਤਰ ਗੁਫਾ ਮੰਦਰ ਦੇ ਦਰਸ਼ਨ ਕਰ ਚੁੱਕੇ ਹਨ। ਵੀਰਵਾਰ ਨੂੰ ਭਗਵਤੀ ਨਗਰ ਬੇਸ ਕੈਂਪ ਤੋਂ ਯਾਤਰਾ ਮੁਅੱਤਲ ਰਹੇਗੀ। ਵਿਭਾਗ ਨੇ ਕਿਹਾ,"ਯਾਤਰਾ ਖੇਤਰ 'ਚ ਭਾਰੀ ਬਾਰਿਸ਼ ਕਾਰਨ ਬੇਸ ਕੈਂਪਾਂ ਤੋਂ ਸ਼ਰਧਾਲੂਆਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ। ਇਸ ਲਈ ਇਹ ਫੈਸਲਾ ਲਿਆ ਗਿਆ ਹੈ ਕਿ 31 ਜੁਲਾਈ 2025 ਨੂੰ ਭਗਵਤੀ ਨਗਰ ਜੰਮੂ ਤੋਂ ਬਾਲਟਾਲ ਅਤੇ ਨੂਨਵਾਨ ਬੇਸ ਕੈਂਪਾਂ ਵੱਲ ਕਿਸੇ ਵੀ ਜੱਥੇ ਦੀ ਆਵਾਜਾਈ ਦੀ ਆਗਿਆ ਨਹੀਂ ਹੋਵੇਗੀ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8