ਬਾਬਾ ਬਰਫ਼ਾਨੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖ਼ਬਰੀ, ਇਸ ਦਿਨ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

Thursday, Apr 11, 2024 - 02:19 PM (IST)

ਬਾਬਾ ਬਰਫ਼ਾਨੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖ਼ਬਰੀ, ਇਸ ਦਿਨ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਜੰਮੂ- ਅਮਰਨਾਥ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖ਼ਬਰੀ ਹੈ। ਇਸ ਸਾਲ ਬਾਬਾ ਅਮਰਨਾਥ ਯਾਤਰਾ ਲਈ ਐਡਵਾਂਸ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਯਾਤਰਾ 29 ਜੂਨ ਤੋਂ ਸ਼ੁਰੂ ਹੋ ਰਹੀ ਹੈ, ਜੋ ਕਿ ਰੱਖੜੀ ਵਾਲੇ ਦਿਨ 19 ਅਗਸਤ ਨੂੰ ਸੰਪੰਨ ਹੋਵੇਗੀ। ਲੋਕ ਸਭਾ ਚੋਣਾਂ ਸੰਪੰਨ ਹੋਣ ਮਗਰੋਂ ਪ੍ਰਸ਼ਾਸਨ ਦਾ ਸਾਰਾ ਧਿਆਨ ਅਮਰਨਾਥ ਯਾਤਰਾ ਨੂੰ ਲੈ ਕੇ ਕੇਂਦਰਿਤ ਹੋ ਜਾਵੇਗਾ।

ਇਹ ਵੀ ਪੜ੍ਹੋ- ਦਰਦਨਾਕ ਹਾਦਸਾ; ਸਕੂਲ ਬੱਸ ਪਲਟਣ ਕਾਰਨ 5 ਬੱਚਿਆਂ ਦੀ ਮੌਤ, ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਖੁੱਲ੍ਹਿਆ ਸੀ ਸਕੂਲ

ਅਮਰਨਾਥ ਜੀ ਸ਼ਰਾਈਨ ਬੋਰਡ ਜਲਦੀ ਹੀ ਅਗਾਊਂ ਰਜਿਸਟ੍ਰੇਸ਼ਨ ਲਈ ਅਧਿਕਾਰਤ ਬੈਂਕਾਂ ਦੀਆਂ ਸ਼ਾਖਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕਰੇਗਾ, ਕਿਉਂਕਿ ਰਜਿਸਟ੍ਰੇਸ਼ਨ ਲਈ ਸਿਹਤ ਸਰਟੀਫਿਕੇਟ ਜ਼ਰੂਰੀ ਹੈ। ਇਸ ਲਈ ਦੇਸ਼ ਭਰ ਦੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਸਿਹਤ ਸਰਟੀਫਿਕੇਟ ਤਿਆਰ ਕਰਨ ਵਾਲੇ ਹਸਪਤਾਲਾਂ ਅਤੇ ਡਾਕਟਰਾਂ ਦੀਆਂ ਟੀਮਾਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਆਮ ਤੌਰ 'ਤੇ ਪੰਜਾਬ ਨੈਸ਼ਨਲ ਬੈਂਕ, ਯੈੱਸ ਬੈਂਕ ਅਤੇ ਜੰਮੂ ਕਸ਼ਮੀਰ ਬੈਂਕ ਦੀਆਂ 500 ਦੇ ਕਰੀਬ ਸ਼ਾਖਾਵਾਂ ਤੋਂ ਰਜਿਸਟ੍ਰੇਸ਼ਨ ਕਰਵਾਉਣ ਦਾ ਪ੍ਰਬੰਧ ਹੈ। ਬੋਰਡ ਜਲਦ ਹੀ ਗਰੁੱਪ ਰਜਿਸਟ੍ਰੇਸ਼ਨ ਲਈ ਦਿਸ਼ਾ-ਨਿਰਦੇਸ਼ ਜਾਰੀ ਕਰੇਗਾ।

ਇਹ ਵੀ ਪੜ੍ਹੋ-  BJP ਉਮੀਦਵਾਰ ਨੇ ਚੋਣ ਪ੍ਰਚਾਰ ਦੌਰਾਨ ਕੁੜੀ ਨੂੰ ਚੁੰਮਿਆ, ਤਸਵੀਰਾਂ ਵਾਇਰਲ ਹੋਣ 'ਤੇ ਵਧਿਆ ਵਿਵਾਦ

ਇਸ ਤੋਂ ਇਲਾਵਾ ਆਨਲਾਈਨ ਰਜਿਸਟ੍ਰੇਸ਼ਨ ਵੀ ਖੋਲ੍ਹੀ ਜਾਵੇਗੀ। ਇਸ ਸਾਲ ਵੀ ਬਾਬਾ ਅਮਰਨਾਥ ਦੀ ਪਵਿੱਤਰ ਗੁਫਾ ਤੋਂ ਆਰਤੀ ਦਾ ਸਿੱਧਾ ਪ੍ਰਸਾਰਣ ਜੁਲਾਈ ਮਹੀਨੇ ਵਿਚ ਹੋਵੇਗਾ। ਚਾਂਦੀ ਦੇ ਸਿੱਕਿਆਂ, ਪੂਜਾ ਹਵਨ ਅਤੇ ਸ਼੍ਰੀ ਬਾਬਾ ਅਮਰਨਾਥ ਦੀ ਪਵਿੱਤਰ ਗੁਫਾ ਦੇ ਪ੍ਰਸ਼ਾਦ ਦੀ ਆਨਲਾਈਨ ਸਹੂਲਤ ਵੀ ਉਪਲਬਧ ਕਰਵਾਈ ਜਾਵੇਗੀ। ਦੂਜੇ ਪਾਸੇ ਲੰਗਰ ਦਾ ਪ੍ਰਬੰਧ ਕਰਨ ਵਾਲੀਆਂ ਜਥੇਬੰਦੀਆਂ ਨੇ ਯਾਤਰਾ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਬੋਰਡ ਨੇ ਲੰਗਰ ਸੰਸਥਾਵਾਂ ਨੂੰ ਸੱਦਾ ਪੱਤਰ ਭੇਜੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News