ਸ਼੍ਰੀ ਅਮਰਨਾਥ ਜਾਣ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ: ਇਸ ਵਾਰ QR ਕੋਡ ਨਾਲ ਹੋਵੇਗੀ ਪਛਾਣ, ਲਾਂਚ ਹੋਈ ਖ਼ਾਸ APP
Friday, Jun 05, 2026 - 02:14 PM (IST)
ਰਾਜੌਰੀ - ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਅਮਰਨਾਥ ਯਾਤਰਾ ਦੇ ਦੌਰਾਨ ਸੈਲਾਨੀਆਂ ਅਤੇ ਸ਼ਰਧਾਲੂਆਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਉਣ ਲਈ ਜੰਮੂ-ਕਸ਼ਮੀਰ ਦੀ ਪੁਲਸ ਵਲੋਂ ਕਈ ਠੋਸ ਕਦਮ ਚੁੱਕੇ ਜਾ ਰਹੇ ਹਨ। ਤਾਂਕਿ ਯਾਤਰਾ 'ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ। ਇਸ ਦੇ ਚੱਲਦੇ ਅਨੰਤਨਾਗ ਜ਼ਿਲ੍ਹੇ ਦੀ ਪੁਲਸ ਨੇ 'ਪਹਿਚਾਨ ਐਪ' ਲਾਂਚ ਕੀਤਾ ਹੈ। ਇਹ ਇੱਕ QR-ਅਧਾਰਤ ਮੋਬਾਈਲ ਐਪ ਹੈ, ਜੋ ਤੀਰਥ ਯਾਤਰਾ ਮਾਰਗ ਅਤੇ ਪ੍ਰਮੁੱਖ ਸੈਰ-ਸਪਾਟਾ ਸਥਾਨਾਂ 'ਤੇ ਕੰਮ ਕਰਨ ਵਾਲੇ ਸੇਵਾ ਪ੍ਰਦਾਤਾਵਾਂ ਨੂੰ ਰਜਿਸਟਰ ਕਰਨ ਅਤੇ ਨਿਯਮਤ ਕਰਨ ਲਈ ਤਿਆਰ ਕੀਤੀ ਗਈ ਹੈ।
ਪੜ੍ਹੋ ਇਹ ਵੀ - IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ ਮਿਲੀਆਂ ਅਸ਼ਲੀਲ ਵੀਡੀਓਜ਼!
ਪੁਲਸ ਦੇ ਬਿਆਨ ਅਨੁਸਾਰ ਇਹ ਐਪ ਸੇਵਾ ਪ੍ਰਦਾਤਾਵਾਂ ਦੀ ਮੌਕੇ 'ਤੇ ਤਸਦੀਕ ਕਰਨ ਵਿਚ ਮਦਦ ਕਰਦੀ ਹੈ। ਨਾਲ ਹੀ ਰਜਿਸਟਰਡ ਅਤੇ ਪ੍ਰਮਾਣਿਤ ਵਿਅਕਤੀਆਂ ਨੂੰ ਗੈਰ-ਰਜਿਸਟਰਡ ਤੋਂ ਵੱਖ ਕਰਕੇ ਇੱਕ ਸੁਰੱਖਿਅਤ ਪ੍ਰਣਾਲੀ ਸਥਾਪਤ ਕਰਦੀ ਹੈ। ਇਸ ਐਪ ਨੂੰ ਲਾਂਚ ਕਰਨ ਦਾ ਮੁੱਖ ਉਦੇਸ਼ ਯਾਤਰਾ ਦੌਰਾਨ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਸੇਵਾ ਪ੍ਰਦਾਤਾ ਵਜੋਂ ਗੈਰ-ਪ੍ਰਮਾਣਿਤ ਜਾਂ ਸਮਾਜ ਵਿਰੋਧੀ ਤੱਤਾਂ ਦੇ ਪ੍ਰਵੇਸ਼ ਨੂੰ ਰੋਕਿਆ ਜਾ ਸਕੇ। ਪੁਲਸ ਨੇ ਐਪ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਸਾਰੇ ਅਧਿਕਾਰਤ ਕਰਮਚਾਰੀਆਂ ਦਾ ਇੱਕ ਡਿਜੀਟਲ ਰਿਕਾਰਡ ਬਣਾ ਕੇ ਇਹ ਐਪ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਵਿੱਚ ਵਧੇਰੇ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਂਦਾ ਹੈ।
ਪੜ੍ਹੋ ਇਹ ਵੀ - Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ ਭਾਰੀ ਮੀਂਹ, IMD ਦਾ ਅਲਰਟ ਜਾਰੀ
ਇਸ ਨਾਲ ਭੀੜ ਨੂੰ ਆਸਾਨੀ ਨਾਲ ਕਾਬੂ ਕਰਨ ਵਿੱਚ ਵੀ ਮਦਦ ਮਿਲੇਗੀ, ਕਿਉਂਕਿ ਯੋਜਨਾਬੰਧ ਅਤੇ ਨਿਯੰਤ੍ਰਿਤ ਢੰਗ ਨਾਲ ਸੇਵਾਵਾਂ ਦੇਣ ਨਾਲ ਯਾਤਰਾ ਰੂਟਾਂ 'ਤੇ ਵਿਵਾਦ, ਜ਼ਿਆਦਾ ਪੈਸੇ ਅਤੇ ਭੀੜ-ਭੜੱਕੇ ਦੀ ਸਮੱਸਿਆ ਘੱਟ ਹੋ ਜਾਵੇਗੀ।ਇਹ ਪਹਿਲ ਯਾਤਰੀਆਂ ਅਤੇ ਸੈਲਾਨੀਆਂ ਵਿੱਚ ਵਿਸ਼ਵਾਸ ਪੈਦਾ ਕਰੇਗੀ, ਕਿਉਂਕਿ ਉਹ ਸਿਰਫ਼ ਪ੍ਰਮਾਣਿਤ ਵਿਅਕਤੀਆਂ ਨਾਲ ਹੀ ਗੱਲਬਾਤ ਕਰਨਗੇ। ਇਹ ਐਪ ਅਸਲ ਸੇਵਾ ਪ੍ਰਦਾਤਾਵਾਂ ਨੂੰ ਇੱਕ ਡਿਜੀਟਲ ਪਛਾਣ ਅਤੇ ਰਸਮੀ ਮਾਨਤਾ ਦੇ ਕੇ ਸ਼ਕਤੀ ਪ੍ਰਦਾਨ ਕਰਦੀ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਸ਼੍ਰੀ ਅਮਰਨਾਥ ਯਾਤਰਾ ਅਧਿਕਾਰਤ ਤੌਰ 'ਤੇ 3 ਜੁਲਾਈ ਨੂੰ ਸ਼ੁਰੂ ਹੋਣ ਵਾਲੀ ਹੈ ਅਤੇ 28 ਅਗਸਤ ਨੂੰ ਸਮਾਪਤ ਹੋਣ ਵਾਲੀ ਹੈ। ਯਾਤਰਾ ਦੌਰਾਨ ਸੈਲਾਨੀਆਂ ਅਤੇ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਜਾਂ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਜੰਮੂ-ਕਸ਼ਮੀਰ ਪੁਲਸ, ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਪੜ੍ਹੋ ਇਹ ਵੀ - ਮੋਹਾਲੀ 'ਚ ਵੱਡੀ ਵਾਰਦਾਤ: ਆਸ਼ਕ ਨੇ ਦਫ਼ਤਰ 'ਚ ਕਰ 'ਤਾ ਪ੍ਰੇਮਿਕਾ ਦਾ ਕਤਲ, 35 ਵਾਰ ਧੋਣ 'ਤੇ ਮਾਰਿਆ ਚਾਕੂ, ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
