ਅਮਰਨਾਥ ਯਾਤਰਾ ''ਤੇ ਕੋਈ ਖ਼ਤਰਾ ਨਹੀਂ, ਸੁਰੱਖਿਆ ਲਈ ਸਾਰੇ ਕਦਮ ਚੁੱਕੇ ਜਾ ਰਹੇ ਹਨ : DGP
Saturday, Mar 20, 2021 - 10:37 AM (IST)
ਜੰਮੂ- ਜੰਮੂ-ਕਸ਼ਮੀਰ ਦੇ ਪੁਲਸ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਉਣ ਵਾਲੀ ਅਮਰਨਾਥ ਯਾਤਰਾ 'ਤੇ ਕੋਈ ਖ਼ਤਰਾ ਨਹੀਂ ਹੈ ਅਤੇ ਸੁਰੱਖਿਆ ਲਈ ਸਾਰੇ ਕਦਮ ਚੁੱਕੇ ਜਾ ਰਹੇ ਹਨ।
ਇਹ ਵੀ ਪੜ੍ਹੋ : ਭੋਲੇਨਾਥ ਦੇ ਭਗਤਾਂ ਲਈ ਵੱਡੀ ਖ਼ੁਸ਼ਖਬਰੀ, 28 ਜੂਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ
ਦੱਖਣੀ ਕਸ਼ਮੀਰ ਦੇ ਹਿਮਾਲਿਆ ਇਲਾਕੇ 'ਚ 3,880 ਮੀਟਰ ਦੀ ਉੱਚਾਈ 'ਤੇ ਸਥਿਤ ਪ੍ਰਸਿੱਧ ਗੁਫ਼ਾ ਮੰਦਰ ਦੀ 56 ਦਿਨਾਂ ਤੱਕ ਚੱਲਣ ਵਾਲੀ ਅਮਰਨਾਥ ਯਾਤਰਾ ਇਸ ਸਾਲ 28 ਜੂਨ ਨੂੰ ਸ਼ੁਰੂ ਹੋਵੇਗੀ ਅਤੇ ਪਰੰਪਰਾ ਅਨੁਸਾਰ 22 ਅਗਸਤ ਨੂੰ ਰੱਖੜੀ ਵਾਲੇ ਦਿਨ ਸੰਪੰਨ ਹੋਵੇਗੀ। ਸਿੰਘ ਨੇ ਇੱਥੇ ਇਕ ਪ੍ਰੋਗਰਾਮ 'ਚ ਕਿਹਾ,''ਅਮਰਨਾਥ ਯਾਤਰਾ 'ਤੇ ਕੋਈ ਖ਼ਤਰਾ ਨਹੀਂ ਹੈ। ਯਾਤਰਾ ਲਈ ਸਾਰੇ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ।''
ਇਹ ਵੀ ਪੜ੍ਹੋ : ਕਸ਼ਮੀਰ ਦੇ ਕਈ ਹਿੱਸਿਆਂ 'ਚ ਮੁੜ ਹੋਈ ਬਰਫ਼ਬਾਰੀ, ਦੇਖੋ ਤਸਵੀਰਾਂ