ਸ਼ੁਰੂ ਹੋਈ ਅਮਰਨਾਥ ਯਾਤਰਾ, ਪੀਐੱਮ ਮੋਦੀ ਨੇ ਦਿੱਤੀ ਵਧਾਈ

Saturday, Jun 29, 2024 - 03:09 PM (IST)

ਸ਼ੁਰੂ ਹੋਈ ਅਮਰਨਾਥ ਯਾਤਰਾ, ਪੀਐੱਮ ਮੋਦੀ ਨੇ ਦਿੱਤੀ ਵਧਾਈ

ਨਵੀਂ ਦਿੱਲੀ (ਭਾਸ਼ਾ) - ਅੱਜ ਦੇ ਦਿਨ ਯਾਨੀ 29 ਜੂਨ ਨੂੰ ਅਮਰਨਾਥ ਦੀ ਯਾਤਰਾ ਸ਼ੁਰੂ ਹੋ ਗਈ ਹੈ। ਇਸ ਖ਼ਾਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰਨਾਥ ਯਾਤਰਾ ਦੀ ਸ਼ੁਰੂਆਤ 'ਤੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਨੇ ਕਿਹਾ ਕਿ ਬਾਬਾ ਬਰਫਾਨੀ ਦੇ ਦਰਸ਼ਨਾਂ ਨਾਲ ਸ਼ਿਵ ਦੇ ਭਗਤਾਂ 'ਚ ਅਥਾਹ ਊਰਜਾ ਦਾ ਸੰਚਾਰ ਹੁੰਦਾ ਹੈ। ਅਧਿਕਾਰੀਆਂ ਨੇ ਦੱਸਿਆ ਕਿ 52 ਦਿਨਾਂ ਦੀ ਸਾਲਾਨਾ ਅਮਰਨਾਥ ਯਾਤਰਾ ਸ਼ਨੀਵਾਰ ਤੜਕੇ ਸ਼ੁਰੂ ਹੋਈ। 

ਇਹ ਵੀ ਪੜ੍ਹੋ - ਵਸੰਤ ਵਿਹਾਰ 'ਚ ਕਹਿਰ ਬਣਕੇ ਵਰ੍ਹਿਆ ਮੀਂਹ, ਕੰਧ ਡਿੱਗਣ ਨਾਲ 8 ਲੋਕਾਂ ਦੀ ਮੌਤ, 3 ਲਾਸ਼ਾਂ ਬਰਾਮਦ

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦਾ ਪਹਿਲਾ ਜੱਥਾ ਬਾਲਟਾਲ ਅਤੇ ਨੁਨਵਾਨ ਸਥਿਤ ਦੋ ਬੇਸ ਕੈਂਪਾਂ ਤੋਂ ਦੱਖਣੀ ਕਸ਼ਮੀਰ ਹਿਮਾਲਿਆ ਦੇ ਗੁਫਾ ਮੰਦਰ ਲਈ ਰਵਾਨਾ ਹੋ ਗਿਆ ਹੈ।  ਪ੍ਰਧਾਨ ਮੰਤਰੀ ਨੇ ਐਕਸ 'ਤੇ ਇੱਕ ਪੋਸਟ ਸਾਂਝੀ ਕਰਦੇ ਕਿਹਾ,''ਪਵਿੱਤਰ ਅਮਰਨਾਥ ਯਾਤਰਾ ਦੀ ਸ਼ੁਰੂਆਤ ਹੋਣ 'ਤੇ ਸਾਰੇ ਸ਼ਰਧਾਲੂਆਂ ਨੂੰ ਮੇਰੀਆਂ ਦਿਲੋਂ ਸ਼ੁਭਕਾਮਨਾਵਾਂ। ਬਾਬਾ ਬਰਫਾਨੀ ਦੇ ਦਰਸ਼ਨ ਅਤੇ ਪੂਜਾ ਨਾਲ ਜੁੜੀ ਇਹ ਯਾਤਰਾ ਸ਼ਿਵ ਦੇ ਭਗਤਾਂ ਵਿੱਚ ਅਥਾਹ ਊਰਜਾ ਦਾ ਸੰਚਾਰ ਕਰਨ ਵਾਲੀ ਹੁੰਦੀ ਹੈ। ਮੇਰੀ ਕਾਮਨਾ ਹੈ ਕਿ ਉਹਨਾਂ ਦੀ ਕਿਰਪਾ ਨਾਲ ਸਾਰੇ ਸ਼ਰਧਾਲੂਆਂ ਦਾ ਕਲਿਆਣ ਹੋਵੇ। ਜੈ ਬਾਬਾ ਬਰਫਾਨੀ!”

ਇਹ ਵੀ ਪੜ੍ਹੋ - Delhi Airport Accident: ਚਸ਼ਮਦੀਦ ਨੇ ਦੱਸਿਆ ਕਿਵੇਂ ਕਾਰਾਂ 'ਤੇ ਲੋਹੇ ਦੇ ਪਿੱਲਰ ਡਿੱਗਣ ਨਾਲ ਮਚੀ ਹਫ਼ੜਾ-ਦਫ਼ੜੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News