ਜੰਮੂ : ਅਨੰਤਨਾਗ ਕੋਲ IED ਮਿਲਣ ਦੀ ਖਬਰ, ਰੋਕੀ ਗਈ ਅਮਰਨਾਥ ਯਾਤਰਾ

07/23/2019 10:49:52 AM

ਜੰਮੂ- ਜੰਮੂ-ਕਸ਼ਮੀਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਦੇ ਅਨੰਤਨਾਗ ਹਾਈਵੇਅ ਕੋਲ ਆਈ. ਈ. ਡੀ. ਮਿਲਣ ਦੀ ਸੂਚਨਾ ਮਿਲੀ ਹੈ, ਜਿਸ ਕਾਰਨ ਅਮਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਇਸ ਸੂਚਨਾ ਤੋਂ ਬਾਅਦ ਸੁਰੱਖਿਆ ਫੋਰਸਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇੱਥੇ ਦੱਸ ਦੇਈਏ ਕਿ ਜੰਮੂ-ਕਸ਼ਮੀਰ 'ਚ ਇਸ ਵਾਰ ਵੱਡੀ ਗਿਣਤੀ ਵਿਚ ਸ਼ਰਧਾਲੂ ਅਮਰਨਾਥ ਯਾਤਰਾ 'ਤੇ ਪੁੱਜ ਰਹੇ ਹਨ। ਇਕ ਜੁਲਾਈ ਤੋਂ ਸ਼ੁਰੂ ਹੋਈ ਯਾਤਰਾ ਤੋਂ ਬਾਅਦ ਹੁਣ ਤਕ 2 ਲੱਖ ਤੋਂ ਵਧੇਰੇ ਸ਼ਰਧਾਲੂ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ। ਇਹ ਯਾਤਰਾ 15 ਅਗਸਤ ਨੂੰ ਰੱਖੜੀ ਵਾਲੇ ਦਿਨ ਸਮਾਪਤ ਹੋਵੇਗੀ। ਸ਼ਰਧਾਲੂਆਂ ਦੀ ਸੁਰੱਖਿਆ ਲਈ ਸੁਰੱਖਿਆ ਫੋਰਸ ਦੇ ਜਵਾਨ ਚੌਕਸ ਰਹਿੰਦੇ ਹਨ ਤਾਂ ਕਿ ਕੋਈ ਮੁਸ਼ਕਲ ਪੇਸ਼ ਨਾ ਆਵੇ।

Tanu

This news is Content Editor Tanu