ਅਹਿਮ ਖ਼ਬਰ : 1 ਜੁਲਾਈ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ, ਇਸ ਤਾਰੀਖ਼ ਤੋਂ ਕਰਵਾ ਸਕਦੇ ਹੋ ਰਜਿਸਟ੍ਰੇਸ਼ਨ

Friday, Apr 14, 2023 - 10:13 PM (IST)

ਨੈਸ਼ਨਲ ਡੈਸਕ : ਅਮਰਨਾਥ ਯਾਤਰਾ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਇਸ ਯਾਤਰਾ ਲਈ ਸਰਕਾਰ ਵੱਲੋਂ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਹ ਯਾਤਰਾ ਇਸ ਸਾਲ 1 ਜੁਲਾਈ ਤੋਂ ਸ਼ੁਰੂ ਹੋਵੇਗੀ ਅਤੇ 62 ਦਿਨ ਤਕ ਚੱਲੇਗੀ। ਯਾਤਰਾ ਲਈ ਰਜਿਸਟ੍ਰੇਸ਼ਨ 17 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਹੀ ਜੰਮੂ-ਕਸ਼ਮੀਰ ਨੂੰ ਲੈ ਕੇ ਸੁਰੱਖਿਆ ਦੀ ਸਮੀਖਿਆ ਕੀਤੀ ਸੀ। ਇਸ ਮੀਟਿੰਗ ’ਚ ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ, ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਦਿਲਬਾਗ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਖੁਰਾਲਗੜ੍ਹ ਨੇੜੇ ਹਾਦਸਿਆਂ ’ਚ ਮਾਰੇ ਗਏ ਸ਼ਰਧਾਲੂਆਂ ਦੇ ਵਾਰਿਸਾਂ ਲਈ ਕੀਤਾ ਇਹ ਐਲਾਨ

ਪਵਿੱਤਰ ਤੀਰਥ ਯਾਤਰਾ ਅਤੇ ਰਜਿਸਟ੍ਰੇਸ਼ਨ ਦੀਆਂ ਤਾਰੀਖ਼ਾਂ ਦਾ ਐਲਾਨ ਕਰਦੇ ਹੋਏ ਉਪ ਰਾਜਪਾਲ ਮਨੋਜ ਸਿਨਹਾ ਨੇ ਕਿਹਾ ਕਿ ਪ੍ਰਸ਼ਾਸਨ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਤੀਰਥ ਯਾਤਰਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਪ੍ਰਸ਼ਾਸਨ ਵੱਲੋਂ ਆਉਣ ਵਾਲੇ ਸਾਰੇ ਸ਼ਰਧਾਲੂਆਂ ਅਤੇ ਸੇਵਾ ਪ੍ਰਦਾਤਾਵਾਂ ਨੂੰ ਚੰਗੀ ਸਿਹਤ ਸੇਵਾ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਏਗਾ। ਤੀਰਥ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਦੂਰਸੰਚਾਰ ਸੇਵਾਵਾਂ ਨੂੰ ਚਾਲੂ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਵਿਜੀਲੈਂਸ ਦੀ ਪੁੱਛਗਿੱਛ ਖ਼ਤਮ, ਦਫ਼ਤਰ ’ਚੋਂ ਬਾਹਰ ਨਿਕਲਦਿਆਂ ਹੀ ਸਾਬਕਾ CM ਚੰਨੀ ਨੇ ਦਿੱਤਾ ਵੱਡਾ ਬਿਆਨ


Manoj

Content Editor

Related News