ਘਰੇਲੂ ਝਗੜੇ ''ਚ ਪਤਨੀ ਨੇ ਜੰਮ ਕੇ ਪਤੀ ਦੀ ਕੀਤੀ ਕੁੱਟਮਾਰ, 3 ਸਾਲ ਪਹਿਲਾਂ ਕਰਵਾਈ ਸੀ ਲਵ ਮੈਰਿਜ
Sunday, Mar 31, 2024 - 04:59 PM (IST)
ਅੰਬਾਲਾ- ਆਏ ਦਿਨ ਪਤੀ-ਪਤਨੀ ਵਿਚਾਲੇ ਝਗੜੇ ਦੀਆਂ ਕਈ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿੱਥੇ ਪਤੀ ਵੱਲੋਂ ਪਤਨੀ 'ਤੇ ਤਸ਼ੱਦਦ ਕੀਤਾ ਜਾਂਦਾ ਹੈ, ਉੱਥੇ ਹੀ ਉਲਟਾ ਮਾਮਲਾ ਅੰਬਾਲਾ ਤੋਂ ਸਾਹਮਣੇ ਆਇਆ ਹੈ, ਇੱਥੇ ਪਤਨੀ ਵੱਲੋਂ ਆਪਣੇ ਪਤੀ ਨੂੰ ਕੁੱਟਣ ਦਾ ਵੀਡੀਓ ਸਾਹਮਣੇ ਆਇਆ ਹੈ। ਜਿਸ 'ਚ ਪਤਨੀ ਆਪਣੇ ਪਤੀ ਨੂੰ ਲੋਹੇ ਦੇ ਪਾਈਪ ਨਾਲ ਕੁੱਟਦੀ ਨਜ਼ਰ ਆ ਰਹੀ ਹੈ। ਇੰਨਾ ਹੀ ਨਹੀਂ ਵੀਡੀਓ 'ਚ ਪਤਨੀ ਆਪਣੇ ਪਤੀ ਦੇ ਕੱਪੜੇ ਬਾਹਰ ਸੁੱਟਦੀ ਨਜ਼ਰ ਆ ਰਹੀ ਹੈ। ਪਤੀ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ ਹੈ, ਜਿਸ 'ਤੇ ਪੁਲਸ ਨੇ FIR ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਿੰਨ ਸਾਲ ਪਹਿਲਾਂ ਕਰਵਾਈ ਸੀ ਲਵ ਮੈਰਿਜ
ਪਤੀ ਨੇ ਦੱਸਿਆ ਕਿ ਉਸ ਦੀ ਪਤਨੀ ਨੇ ਉਸ ਨੂੰ ਕੁੱਟਿਆ ਅਤੇ ਘਰੋਂ ਬਾਹਰ ਕੱਢ ਦਿੱਤਾ। ਪੀੜਤਾ ਦੇ ਪਤੀ ਨੇ ਦੱਸਿਆ ਕਿ ਉਸ ਦਾ ਕਰੀਬ 3 ਸਾਲ ਪਹਿਲਾਂ ਲਵ ਮੈਰਿਜ ਹੋਈ ਸੀ ਅਤੇ ਉਦੋਂ ਤੋਂ ਹੀ ਉਨ੍ਹਾਂ ਦਾ ਲੜਾਈ-ਝਗੜਾ ਸ਼ੁਰੂ ਹੋ ਗਿਆ ਸੀ। ਕਈ ਵਾਰ ਇਹ ਝਗੜਾ ਪੁਲਸ ਤੱਕ ਵੀ ਪਹੁੰਚਿਆ ਪਰ ਹਰ ਵਾਰ ਉਸ ਦੀ ਪਤਨੀ ਨੇ ਆਪਣੀ ਗਲਤੀ ਮੰਨ ਲਈ ਅਤੇ ਇਸ ਵਾਰ ਉਸ ਨੇ ਸਾਰੀਆਂ ਹੱਦਾਂ ਪਾਰ ਕਰਦਿਆਂ ਉਸ ਨੂੰ ਵਾਈਪਰ ਨਾਲ ਕੁੱਟਿਆ ਅਤੇ ਕੱਪੜਿਆਂ ਸਮੇਤ ਘਰੋਂ ਬਾਹਰ ਕੱਢ ਦਿੱਤਾ।
ਪੁਲਸ ਨੇ ਇਸ ਘਰੇਲੂ ਝਗੜੇ ਦੇ ਮਾਮਲੇ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਕੋਲ 25 ਮਾਰਚ ਨੂੰ ਆਇਆ ਸੀ। ਜਿਸ ਤੋਂ ਬਾਅਦ ਉਸ ਨੇ ਇਨਸਾਨੀਅਤ ਦੇ ਤੌਰ 'ਤੇ ਦੋਵਾਂ ਧਿਰਾਂ ਨੂੰ ਬੁਲਾ ਕੇ ਸੁਲ੍ਹਾ ਕਰਨ ਦੀ ਕੋਸ਼ਿਸ਼ ਕੀਤੀ ਪਰ ਗੱਲ ਸਿਰੇ ਨਾ ਚੜ੍ਹਨ 'ਤੇ ਪਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਪਤਨੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।