ਆਂਧਰਾ ਪ੍ਰਦੇਸ਼ ''ਚ ਭਿਆਨਕ ਹਾਦਸਾ : ਐਂਬੂਲੈਂਸ ਦੀ ਲਾਰੀ ਨਾਲ ਟੱਕਰ, ਚਾਰ ਲੋਕਾਂ ਦੀ ਮੌਤ
Monday, May 04, 2026 - 02:18 PM (IST)
ਤਿਰੂਪਤੀ : ਆਂਧਰਾ ਪ੍ਰਦੇਸ਼ ਦੇ ਰਾਸ਼ਟਰੀ ਰਾਜਮਾਰਗ 'ਤੇ ਸ਼੍ਰੀਕਾਲਹਸਤੀ ਮੰਡਲ ਦੇ ਓਰੰਦੁਰ ਪਿੰਡ ਵਿੱਚ ਖੜ੍ਹੀ ਇੱਕ ਲਾਰੀ ਨਾਲ ਐਂਬੂਲੈਂਸ ਦੇ ਜ਼ੋਰਦਾਰ ਟਕਰਾ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਦਿੱਤੀ। ਮਾਮਲੇ ਦੀ ਜਾਂਚ ਦੌਰਾਨ ਪੁਲਸ ਨੇ ਦੱਸਿਆ ਕਿ ਇਹ ਘਟਨਾ ਅੱਜ ਵਾਪਰੀ ਹੈ। ਹਾਦਸੇ ਸਮੇਂ ਡਰਾਈਵਰ ਗੱਡੀ ਚਲਾਉਂਦੇ ਸਮੇਂ ਸੌਂ ਗਿਆ ਸੀ।
ਇਹ ਵੀ ਪੜ੍ਹੋ - ਚੋਣਾਂ 'ਚ 'ਵਿਜੇ ਹਾਰ ਜਾਣਗੇ' ਦੀ ਅਫਵਾਹ ਸੁਣ ਪ੍ਰਸ਼ੰਸਕ ਨੇ ਚੁੱਕਿਆ ਖ਼ੌਫ਼ਨਾਕ ਕਦਮ
ਐਂਬੂਲੈਂਸ ਪੱਛਮੀ ਬੰਗਾਲ ਤੋਂ ਬੰਗਲੁਰੂ ਇੱਕ ਮਰੀਜ਼ ਨੂੰ ਇਲਾਜ ਲਈ ਲੈ ਕੇ ਜਾ ਰਹੀ ਸੀ। ਐਂਬੂਲੈਂਸ ਪਿੱਛੇ ਤੋਂ ਖੜੀ ਲਾਰੀ ਨਾਲ ਟਕਰਾ ਗਈ, ਜਿਸ ਕਾਰਨ ਚਾਰਾਂ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਐਂਬੂਲੈਂਸ ਡਰਾਈਵਰ ਸਮੇਤ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਜ਼ਖਮੀਆਂ ਨੂੰ ਤਿਰੂਪਤੀ ਦੇ ਰੁਈਆ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ - 993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
