ਬਰੇਲੀ : ਐਂਬੂਲੈਂਸ ਅਤੇ ਕੈਂਟਰ ਦੀ ਭਿਆਨਕ ਟੱਕਰ, 7 ਲੋਕਾਂ ਦੀ ਮੌਤ
Tuesday, May 31, 2022 - 10:41 AM (IST)
ਬਰੇਲੀ (ਵਾਰਤਾ)- ਉੱਤਰ ਪ੍ਰਦੇਸ਼ ਦੇ ਬਰੇਲੀ 'ਚ ਮੰਗਲਵਾਰ ਨੂੰ ਇਕ ਐਂਬੂਲੈਂਸ ਅਤੇ ਛੋਟੇ ਟਰੱਕ (ਕੈਂਟਰ) ਦੀ ਟੱਕਰ 'ਚ 7 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਪੁਲਸ ਅਨੁਸਾਰ ਬਰੇਲੀ ਦੇ ਫਤਿਹਗੰਜ ਪੱਛਮੀ 'ਚ ਝੁਮਕਾ ਚੌਰਾਹੇ 'ਤੇ ਮੰਗਲਵਾਰ ਸਵੇਰੇ ਐਂਬੂਲੈਂਸ ਅਤੇ ਕੈਂਟਰ ਦੀ ਜ਼ਬਰਦਸਤ ਟੱਕਰ ਹੋ ਗਈ, ਜਿਸ ਨਾਲ ਐਂਬੂਲੈਂਸ ਸਵਾਰ 7 ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਖ਼ੌਫਨਾਕ ਵਾਰਦਾਤ! ਮਾਂ ਨੇ ਆਪਣੇ 6 ਬੱਚਿਆਂ ਨੂੰ ਖੂਹ 'ਚ ਸੁੱਟਿਆ, ਮੌਤ
ਚਸ਼ਮਦੀਦਾਂ ਅਨੁਸਾਰ ਟੱਕਰ ਇੰਨੀ ਭਿਆਨਕ ਸੀ ਕਿ ਐਂਬੂਲੈਂਸ ਦੇ ਪਰਖੱਚੇ ਉੱਡ ਗਏ। ਮ੍ਰਿਤਕਾਂ 'ਚ ਐਂਬੂਲੈਂਸ ਦਾ ਡਰਾਈਵਰ ਅਤੇ ਇਸ 'ਚ ਸਵਾਰ ਮਰੀਜ਼ ਸਮੇਤ ਸਾਰੇ 7 ਲੋਕਾਂ ਦੀ ਮੌਤ ਹੋ ਗਈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਸੜਕ ਹਾਦਸੇ 'ਤੇ ਡੂੰਘਾ ਸੋਗ ਜ਼ਾਹਰ ਕਰਦੇ ਹੋਏ ਮ੍ਰਿਤਕਾਂ ਦੇ ਸੋਗ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਜਤਾਈ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਰਾਹਤ ਅਤੇ ਬਚਾਅ ਕੰਮ ਤੇਜ਼ੀ ਨਾਲ ਕਰਨ ਦੇ ਨਿਰਦੇਸ਼ ਦਿੱਤੇ ਹਨ।