ਅਮਿਤ ਸ਼ਾਹ ਦਾ ਵੱਡਾ ਬਿਆਨ, ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਕਰਾਂਗੇ CAA

Saturday, Feb 10, 2024 - 06:40 PM (IST)

ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ 370 ਸੀਟਾਂ ਮਿਲਣਗੀਆਂ ਅਤੇ ਉਸ ਦੀ ਅਗਵਾਈ ਵਾਲੇ ਰਾਸ਼ਟਰੀ ਜਨਤਾਂਤਰਿਕ ਗਠਜੋੜ (ਐੱਨ.ਡੀ.ਏ.) ਨੂੰ 400 ਤੋਂ ਵੱਧ ਸੀਟਾਂ ਮਿਲਣਗੀਆਂ ਅਤੇ ਕੇਂਦਰ ਵਿਚ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਸਰਕਾਰ ਬਣੇਗੀ। ਸ਼ਾਹ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ 'ਤੇ ਕੋਈ ਸ਼ੱਕ ਨਹੀਂ ਹੈ ਅਤੇ ਇੱਥੋਂ ਤੱਕ ਕਿ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਨੂੰ ਇਹ ਅਹਿਸਾਸ ਹੋ ਗਿਆ ਹੈ ਕਿ ਉਨ੍ਹਾਂ ਨੂੰ ਦੁਬਾਰਾ ਵਿਰੋਧੀ ਧਿਰ 'ਚ ਬੈਠਣਾ ਪਵੇਗਾ। ਉਨ੍ਹਾਂ ਨੇ 'ਈਟੀ ਨਾਓ ਗਲੋਬਲ ਬਿਜ਼ਨੈੱਸ ਸਮਿਟ 2024' 'ਚ ਕਿਹਾ,"ਅਸੀਂ  (ਜਿਸ ਨੇ ਜੰਮੂ ਅਤੇ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਸੰਵਿਧਾਨ ਦੇ) ਧਾਰਾ 370 ਨੂੰ ਰੱਦ ਕਰ ਦਿੱਤਾ ਹੈ, ਇਸ ਲਈ ਸਾਨੂੰ ਭਰੋਸਾ ਹੈ ਕਿ ਦੇਸ਼ ਦੇ ਲੋਕ ਭਾਜਪਾ ਨੂੰ 370 ਸੀਟਾਂ ਅਤੇ ਰਾਜਗ ਨੂੰ 400 ਤੋਂ ਵੱਧ ਸੀਟਾਂ 'ਤੇ ਜਿੱਤ ਦਿਵਾ ਕੇ ਆਪਣਾ ਆਸ਼ੀਰਵਾਦ ਦੇਵੇਗੀ।'' 

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ’ਤੇ ਅਮਿਤ ਸ਼ਾਹ ਦਾ ਬਿਆਨ ਆਇਆ ਸਾਹਮਣੇ

 

ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਕੀਤਾ ਜਾਵੇਗਾ ਸੀ.ਏ.ਏ.

ਉਨ੍ਹਾਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਬਾਰੇ ਪੁੱਛੇ ਜਾਣ 'ਤੇ ਕਿਹਾ ਕਿ ਨਹਿਰੂ-ਗਾਂਧੀ ਵੰਸ਼ਜ ਨੂੰ ਇਸ ਤਰ੍ਹਾਂ ਦੀ ਯਾਤਰਾ ਕਰਨ ਦਾ ਕੋਈ ਅਧਿਕਾਰ ਨਹੀਂ ਹੈ, ਕਿਉਂਕਿ 1947 'ਚ ਦੇਸ਼ ਦੀ ਵੰਡ ਲਈ ਉਨ੍ਹਾਂ ਦੀ ਪਾਰਟੀ ਜ਼ਿੰਮੇਵਾਰ ਸੀ। ਸ਼ਾਹ ਨੇ ਅਯੁੱਧਿਆ 'ਚ ਰਾਮ ਮੰਦਰ ਨੂੰ ਲੈ ਕੇ ਕਿਹਾ ਕਿ ਇਸ ਤੋਂ ਪਹਿਲਾਂ ਤੁਸ਼ਟੀਕਰਨ ਦੀ ਰਾਜਨੀਤੀ ਕਾਰਨ ਅਤੇ ਕਾਨੂੰਨ ਵਿਵਸਥਾ ਦਾ ਹਵਾਲਾ ਦੇ ਕੇ ਰਾਮ ਮੰਦਰ ਨਹੀਂ ਬਣਨ ਦਿੱਤਾ ਗਿਆ। ਸ਼ਾਹ ਨੇ ਸੋਧ ਨਾਗਰਿਕਤਾ ਕਾਨੂੰਨ (ਸੀ.ਏ.ਏ.) 'ਤੇ ਕਿਹਾ ਕਿ 2019 'ਚ ਬਣਿਆ ਕਾਨੂੰਨ ਇਸ ਸੰਬੰਧ 'ਚ ਨਿਯਮ ਜਾਰੀ ਕਰਨ ਤੋਂ ਬਾਅਦ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ,''ਸਾਡੇ ਮੁਸਲਿਮ ਭਰਾਵਾਂ ਨੂੰ (ਸੀ.ਏ.ਏ. ਖ਼ਿਲਾਫ਼) ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਭੜਕਾਇਆ ਜਾ ਰਿਹਾ ਹੈ। ਸੀ.ਏ.ਏ. ਸਿਰਫ਼ ਉਨ੍ਹਾਂ ਲੋਕਾਂ ਨੂੰ ਨਾਗਰਿਕਤਾ ਦੇਣ ਲਈ ਹੈ ਜੋ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ 'ਚ ਉਤਪੀੜਨ ਦਾ ਸਾਹਮਣਾ ਕਰਨ ਤੋਂ ਬਾਅਦ ਭਾਰਤ ਆਏ ਸਨ। ਇਹ ਕਿਸੇ ਵੀ ਭਾਰਤੀ ਨਾਗਰਿਕਤਾ ਨੂੰ ਖੋਹਣ ਲਈ ਨਹੀਂ ਹੈ।'' ਸ਼ਾਹ ਨੇ ਸਮਾਨ ਸਿਵਲ ਕੋਡ (ਯੂ.ਸੀ.ਸੀ.) 'ਤੇ ਕਿਹਾ ਕਿ ਇਹ ਇਕ ਸੰਵਿਧਾਨਕ ਏਜੰਡਾ ਹੈ, ਜਿਸ 'ਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਅਤੇ ਹੋਰ ਨੇ ਦਸਤਖ਼ਤ ਕੀਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News