''ਹੁਣ ਅਮਰੀਕਾ ਹੀ ਤੈਅ ਕਰਦੈ ਕਿ ਕਿੱਥੋਂ ਤੇਲ ਖਰੀਦੇਗਾ ਭਾਰਤ..!'' US-IND ਡੀਲ 'ਤੇ ਰਾਹੁਲ ਗਾਂਧੀ ਨੇ ਘੇਰੀ ਕੇਂਦਰ ਸਰ

Wednesday, Feb 11, 2026 - 02:17 PM (IST)

''ਹੁਣ ਅਮਰੀਕਾ ਹੀ ਤੈਅ ਕਰਦੈ ਕਿ ਕਿੱਥੋਂ ਤੇਲ ਖਰੀਦੇਗਾ ਭਾਰਤ..!'' US-IND ਡੀਲ 'ਤੇ ਰਾਹੁਲ ਗਾਂਧੀ ਨੇ ਘੇਰੀ ਕੇਂਦਰ ਸਰ

ਨਵੀਂ ਦਿੱਲੀ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅਮਰੀਕਾ ਨਾਲ ਹੋਏ ਵਪਾਰਕ ਸਮਝੌਤੇ ਨੂੰ ਲੈ ਕੇ ਮੋਦੀ ਸਰਕਾਰ 'ਤੇ ਗੰਭੀਰ ਦੋਸ਼ ਲਗਾਏ ਹਨ। ਕੇਂਦਰੀ ਬਜਟ 'ਤੇ ਬਹਿਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਸਮਝੌਤਾ ਬਰਾਬਰੀ ਦੀਆਂ ਸ਼ਰਤਾਂ 'ਤੇ ਨਹੀਂ ਕੀਤਾ ਗਿਆ ਅਤੇ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਉਨ੍ਹਾਂ ਨੇ "ਭਾਰਤ ਮਾਤਾ ਨੂੰ ਵੇਚ ਦਿੱਤਾ ਹੈ"।

ਕਿਸਾਨਾਂ ਦੇ ਹਿੱਤਾਂ ਨੂੰ ਕੁਚਲਣ ਦਾ ਦੋਸ਼ 

ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ 'ਚ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਨੂੰ ਕੁਚਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਪਹਿਲਾਂ ਕਿਸੇ ਵੀ ਪ੍ਰਧਾਨ ਮੰਤਰੀ ਨੇ ਅਜਿਹਾ ਕਦਮ ਨਹੀਂ ਚੁੱਕਿਆ ਸੀ ਅਤੇ ਸਰਕਾਰ ਨੇ ਕਿਸਾਨਾਂ ਲਈ ਮੁਸੀਬਤਾਂ ਦਾ ਰਸਤਾ ਖੋਲ੍ਹ ਦਿੱਤਾ ਹੈ। ਉਨ੍ਹਾਂ ਮੁਤਾਬਕ, ਭਾਰਤੀ ਉਤਪਾਦਾਂ 'ਤੇ ਅਮਰੀਕਾ 'ਚ ਡਿਊਟੀ 3 ਫੀਸਦੀ ਤੋਂ ਵਧਾ ਕੇ 18 ਫੀਸਦੀ ਕਰ ਦਿੱਤੀ ਗਈ ਹੈ, ਜਦਕਿ ਅਮਰੀਕੀ ਉਤਪਾਦਾਂ 'ਤੇ ਭਾਰਤ 'ਚ ਡਿਊਟੀ 16 ਫੀਸਦੀ ਤੋਂ ਘਟਾ ਕੇ ਜ਼ੀਰੋ ਕਰ ਦਿੱਤੀ ਗਈ ਹੈ।

ਹੁਣ ਅਮਰੀਕਾ ਹੀ ਤੈਅ ਕਰੇਗਾ ਕਿੱਥੋਂ ਤੇਲ ਖਰੀਦੇਗਾ ਭਾਰਤ

ਕਾਂਗਰਸ ਨੇਤਾ ਨੇ ਕਿਹਾ ਕਿ ਅਮਰੀਕਾ ਨੂੰ ਮਹਾਸ਼ਕਤੀ ਬਣੇ ਰਹਿਣ ਅਤੇ ਡਾਲਰ ਦੀ ਰੱਖਿਆ ਕਰਨ ਲਈ ਭਾਰਤ ਦੇ ਡਾਟਾ ਦੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ 'ਇੰਡੀਆ' ਗਠਜੋੜ ਦੀ ਸਰਕਾਰ ਹੁੰਦੀ, ਤਾਂ ਉਹ ਅਮਰੀਕੀ ਰਾਸ਼ਟਰਪਤੀ ਨੂੰ ਸਪੱਸ਼ਟ ਕਹਿੰਦੇ ਕਿ ਅਸੀਂ ਤੁਹਾਡੇ ਨੌਕਰ ਨਹੀਂ ਹਾਂ ਅਤੇ ਬਰਾਬਰੀ ਦੇ ਆਧਾਰ 'ਤੇ ਗੱਲ ਕਰਦੇ। ਉਨ੍ਹਾਂ ਚਿੰਤਾ ਜਤਾਈ ਕਿ ਹੁਣ ਅਮਰੀਕਾ ਇਹ ਤੈਅ ਕਰੇਗਾ ਕਿ ਭਾਰਤ ਕਿਸ ਤੋਂ ਤੇਲ ਖਰੀਦੇਗਾ ਅਤੇ ਪ੍ਰਧਾਨ ਮੰਤਰੀ ਕੋਲ ਇਹ ਫੈਸਲਾ ਲੈਣ ਦੀ ਤਾਕਤ ਨਹੀਂ ਰਹੇਗੀ।

ਊਰਜਾ ਅਤੇ ਵਿੱਤ ਨੂੰ ਹਥਿਆਰ ਬਣਾਉਣ 'ਤੇ ਚਿੰਤਾ 

ਰਾਹੁਲ ਗਾਂਧੀ ਨੇ ਕਿਹਾ ਕਿ ਬਜਟ 'ਚ ਇਹ ਮੰਨਿਆ ਗਿਆ ਹੈ ਕਿ ਦੁਨੀਆ ਭਰ 'ਚ ਊਰਜਾ ਅਤੇ ਵਿੱਤ ਨੂੰ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ, ਪਰ ਸਰਕਾਰ ਨੇ ਬਜਟ ਵਿੱਚ ਇਸ ਸਬੰਧ ਵਿੱਚ ਕਿਸੇ ਕਦਮ ਦਾ ਜ਼ਿਕਰ ਨਹੀਂ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਨੂੰ ਆਪਣੇ ਲੋਕਾਂ, ਡਾਟਾ, ਭੋਜਨ ਦੀ ਸਪਲਾਈ ਅਤੇ ਊਰਜਾ ਪ੍ਰਣਾਲੀ ਦੀ ਸੁਰੱਖਿਆ ਕਰਨੀ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News