ਮਿਸ਼ਨ ਨਿਊਯਾਰਕ ''ਤੇ ਪੀ.ਐੱਮ. ਮੋਦੀ, ਜਾਣੋ ਅੱਜ ਦਾ ਪ੍ਰੋਗਰਾਮ

09/23/2019 11:14:14 AM

ਵਾਸ਼ਿੰਗਟਨ/ਨਵੀਂ ਦਿੱਲੀ (ਬਿਊਰੋ)— ਅਮਰੀਕਾ ਦੇ ਹਿਊਸਟਨ ਸ਼ਹਿਰ ਵਿਚ ਮੈਗਾ ਸ਼ੋਅ ਦੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਿਸ਼ਨ ਨਿਊਯਾਰਕ 'ਤੇ ਹਨ। ਮੋਦੀ ਅੱਜ ਸੰਯੁਕਤ ਰਾਸ਼ਟਰ ਹੈੱਡਕੁਆਰਟਰ ਜਾਣਗੇ ਅਤੇ ਜਲਵਾਯੂ ਤਬਦੀਲੀ 'ਤੇ ਆਯੋਜਿਤ ਸਿਖਰ ਸੰਮੇਲਨ ਵਿਚ ਹਿੱਸਾ ਲੈਣਗੇ। ਇਹ ਪ੍ਰੋਗਰਾਮ ਭਾਰਤੀ ਸਮੇਂ ਮੁਤਾਬਕ ਸ਼ਾਮ 7:30 ਵਜੇ ਹੋਵੇਗਾ। ਇਸ ਦੇ ਬਾਅਦ ਮੋਦੀ ਯੂਨੀਵਰਸਲ ਹੈਲਥ ਕਵਰੇਜ 'ਤੇ ਉੱਚ ਪੱਧਰੀ ਬੈਠਕ ਵਿਚ ਸ਼ਾਮਲ ਹੋਣਗੇ। 

ਸੰਯੁਕਤ ਰਾਸ਼ਟਰ ਦੀ ਬੈਠਕ ਦੇ ਬਾਅਦ ਮੋਦੀ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ, ਨਾਈਜੀਰੀਆ ਦੇ ਰਾਸ਼ਟਰਪਤੀ ਮਹਿਮੂਦੋ ਇਸੋਫੌ, ਇਟਲੀ ਦੇ ਪ੍ਰਧਾਨ ਮੰਤਰੀ ਜੂਸੇਪੇ ਕੌਂਤੇ, ਯੂਨੀਸੈਫ ਦੀ ਕਾਰਜਕਾਰੀ ਨਿਦੇਸ਼ਕ ਹੇਨਰਿਟਾ ਐੱਚ. ਫੌਰ ਨਾਲ ਮੁਲਾਕਾਤ ਕਰਨਗੇ। ਇਸ ਦੇ ਬਾਅਦ ਮੋਦੀ ਅੱਤਵਾਦੀਆਂ ਅਤੇ ਹਿੰਸਕ ਕੱਟੜਪੰਥੀਆਂ ਨੂੰ ਲੈ ਕੇ ਦੁਨੀਆ ਦੇ ਕਈ ਨੇਤਾਵਾਂ ਨਾਲ ਵਾਰਤਾ ਕਰਨਗੇ। ਇੱਥੇ ਦੱਸ ਦਈਏ ਕਿ ਮੋਦੀ ਇਕ ਹਫਤੇ ਦੇ ਅਮਰੀਕਾ ਦੌਰੇ 'ਤੇ ਹਨ। ਆਪਣੀ ਯਾਤਰਾ ਦੇ ਦੂਜੇ ਪੜਾਅ ਦੇ ਤਹਿਤ ਮੋਦੀ ਨਿਊਯਾਰਕ ਲਈ ਰਵਾਨਾ ਹੋ ਚੁੱਕੇ ਹਨ।


Vandana

Content Editor

Related News