ਅੱਜ ਮੋਦੀ ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨਾਲ ਕਰਨਗੇ ਮੁਲਾਕਾਤ
Thursday, Sep 26, 2019 - 01:44 PM (IST)

ਵਾਸ਼ਿੰਗਟਨ/ਨਵੀਂ ਦਿੱਲੀ (ਬਿਊਰੋ)— ਅਮਰੀਕਾ ਦੌਰੇ 'ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਵ ਵੀਰਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨਾਲ ਮੁਲਾਕਾਤ ਕਰਨਗੇ। ਅਮਰੀਕਾ ਅਤੇ ਈਰਾਨ ਵਿਚਾਲੇ ਜਾਰੀ ਤਣਾਅ ਅਤੇ ਅਮਰੀਕਾ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦੇ ਵੱਖ ਇਸ ਮੁਲਾਕਾਤ ਨੂੰ ਬਹੁਤ ਮਹੱਤਵਪੂਰਨ ਮੰੰਨਿਆ ਜਾ ਰਿਹਾ ਹੈ। ਇਸ ਮੁਲਾਕਾਤ ਦੌਰਾਨ ਅੱਤਵਾਦ ਸਮੇਤ ਕਈ ਮੁੱਦਿਆਂ 'ਤੇ ਚਰਚਾ ਹੋਵੇਗੀ।
ਇਸ ਤੋਂ ਪਹਿਲਾਂ ਪੀ.ਐੱਮ. ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੁਲਾਕਾਤ ਹੋ ਚੁੱਕੀ ਹੈ। ਇਸ ਮੁਲਾਕਾਤ ਵਿਚ ਵੀ ਅੱਤਵਾਦ ਦੇ ਇਲਾਵਾ ਕਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਹੋਈ ਸੀ। ਇਨੀਂ ਦਿਨੀਂ ਜਿੱਥੇ ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਵੱਧ ਰਿਹਾ ਹੈ ਉੱਥੇ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਨਵੀਆਂ ਉਚਾਈਆਂ ਨੂੰ ਛੂਹ ਰਹੇ ਹਨ। ਅਜਿਹੇ ਵਿਚ ਮੋਦੀ ਅਤੇ ਰੂਹਾਨੀ ਦੀ ਮੁਲਾਕਾਤ ਕਾਫੀ ਮਹੱਤਵਪੂਰਨ ਹੋਵੇਗੀ।
ਅੱਜ ਮੋਦੀ ਕਈ ਦੇਸ਼ਾਂ ਦੇ ਮੁਖੀਆਂ ਨਾਲ ਮੁਲਾਕਾਤ ਕਰਨਗੇ, ਜਿਨ੍ਹਾਂ ਵਿਚ ਈਰਾਨ ਅਤੇ ਗ੍ਰੀਸ ਦੇ ਮੁਖੀ ਸ਼ਾਮਲ ਹਨ। ਇਸ ਦੇ ਇਲਾਵਾ ਮੋਦੀ ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਅਨਾਸਤਾਸੀਦੇਸ ਅਤੇ ਗ੍ਰੀਸ ਦੇ ਪ੍ਰਧਾਨ ਮੰਤਰੀ ਮਿਤਸੋਟਾਕਿਸ ਨਾਲ ਵੀ ਮੁਲਾਕਾਤ ਕਰਨਗੇ।