ਅਮਰੀਕਾ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ''ਤੇ ਮੁੜ ਕੀਤੀ ਟਿੱਪਣੀ, ਵਿਦੇਸ਼ ਮੰਤਰਾਲਾ ਨੇ ਦਿੱਤੀ ਨਸੀਹਤ
Thursday, Mar 28, 2024 - 06:36 PM (IST)
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਅਮਰੀਕਾ ਵਲੋਂ ਕੀਤੀ ਗਈ ਹਾਲੀਆ ਟਿੱਪਣੀ 'ਤੇ ਵਿਦੇਸ਼ ਮੰਤਰਾਲਾ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਭਾਰਤ ਨੇ ਅਮਰੀਕੀ ਵਿਦੇਸ਼ ਵਿਭਾਗ ਦੇ ਬਿਆਨ ਨੂੰ ਸਿਰੇ ਤੋਂ ਖਾਰਜ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਬਿਆਨ ਦਾ ਕੋਈ ਮਤਲਬ ਨਹੀਂ ਹੈ। ਇਸ ਤਰ੍ਹਾਂ ਦੀ ਟਿੱਪਣੀ ਅਣਉੱਚਿਤ ਹੈ। ਸਾਡੀ ਚੋਣ ਅਤੇ ਕਾਨੂੰਨੀ ਪ੍ਰਕਿਰਿਆ 'ਤੇ ਕੋਈ ਬਾਹਰੀ ਦੋਸ਼ ਲਗਾਉਣਾ ਗਲਤ ਅਤੇ ਪੂਰੀ ਤਰ੍ਹਾਂ ਅਸਵੀਕਾਰਯੋਗ ਵੀ ਹੈ। ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲਾ ਨੇ ਬੁੱਧਵਾਰ ਨੂੰ ਅਮਰੀਕੀ ਡਿਪਲੋਮੈਟ ਨੂੰ ਤਲਬ ਕੀਤਾ ਸੀ। ਭਾਰਤ ਨੇ ਸਖ਼ਤ ਪ੍ਰਤੀਕਿਰਿਆ ਦਿਦੇ ਹੋਏ ਕਿਹਾ ਸੀ ਕਿ ਕੂਟਨੀਤੀ 'ਚ ਕਿਸੇ ਵੀ ਦੇਸ਼ ਤੋਂ ਦੂਜੇ ਦੇਸ਼ਾਂ ਦੀ ਪ੍ਰਭੂਸੱਤਾ ਅਤੇ ਅੰਦਰੂਨੀ ਮਾਮਲਿਆਂ ਦਾ ਸਨਮਾਨ ਕਰਨ ਦੀ ਉਮੀਦ ਕੀਤੀ ਜਾਂਦੀ ਹੈ। ਇਸ ਦੇ ਬਾਵਜੂਦ ਅਮਰੀਕੀ ਵਿਦੇਸ਼ ਮੰਤਰਾਲਾ ਨੇ ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਕਾਂਗਰਸ ਪਾਰਟੀ ਦੇ ਅਕਾਊਂਟ ਫ੍ਰੀਜ਼ ਕੀਤੇ ਜਾਣ ਨੂੰ ਲੈ ਕੇ ਟਿੱਪਣੀ ਕੀਤੀ ਸੀ।
ਵੀਰਵਾਰ ਨੂੰ ਆਯੋਜਿਤ ਵਿਦੇਸ਼ ਮੰਤਰਾਲਾ ਦੀ ਪ੍ਰੈੱਸ ਕਾਨਫਰੰਸ ਦੌਰਾਨ ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ,''ਅਮਰੀਕੀ ਵਿਦੇਸ਼ ਮੰਤਰਾਲਾ ਦੀ ਹਾਲੀਆ ਟਿੱਪਣੀ ਅਣਉੱਚਿਤ ਹੈ। ਸਾਡੀ ਚੋਣ ਅਤੇ ਕਾਨੂੰਨੀ ਪ੍ਰਕਿਰਿਆ ਨੂੰ ਲੈ ਕੇ ਕੀਤੀ ਗਈ ਬਾਹਰੀ ਟਿੱਪਣੀ ਮਨਜ਼ੂਰ ਨਹੀਂ ਹੈ। ਭਾਰਤ 'ਚ ਕਾਨੂੰਨੀ ਪ੍ਰਕਿਰਿਆ ਸਰਿਫ਼ ਕਾਨੂੰਨ ਨਾਲ ਚੱਲਦੀਆਂ ਹਨ। ਕੋਈ ਵੀ ਸਹਿਯੋਗੀ ਦੇਸ਼ ਅਤੇ ਖ਼ਾਸ ਕਰ ਕੇ ਲੋਕਤੰਤਰੀ ਦੇਸ਼ਾਂ ਨੂੰ ਇਸ ਪ੍ਰਕਿਰਿਆ ਦੀ ਸ਼ਲਾਘਾ ਕਰਨ 'ਚ ਕੋਈ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਭਾਰਤ ਨੂੰ ਆਪਣੇ ਆਜ਼ਾਦ ਅਤੇ ਮਜ਼ਬੂਤ ਲੋਕਤੰਤਰੀ ਸੰਸਥਾਵਾਂ 'ਤੇ ਮਾਣ ਹੈ ਅਤੇ ਅਸੀਂ ਇਨ੍ਹਾਂ ਨੂੰ ਕਿਸੇ ਵੀ ਬਾਹਰੀ ਤਾਕਤ ਦੇ ਪ੍ਰਭਾਵ ਤੋਂ ਬਚਾਉਣ ਲਈ ਵਚਨਬੱਧ ਹਾਂ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e