ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼ ਕਿਉਂ ਉਤਰ ਰਿਹਾ ਅੰਮ੍ਰਿਤਸਰ, RP ਸਿੰਘ ਨੇ ਦੱਸੀ ਵਜ੍ਹਾ
Saturday, Feb 15, 2025 - 10:48 AM (IST)
![ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼ ਕਿਉਂ ਉਤਰ ਰਿਹਾ ਅੰਮ੍ਰਿਤਸਰ, RP ਸਿੰਘ ਨੇ ਦੱਸੀ ਵਜ੍ਹਾ](https://static.jagbani.com/multimedia/2025_2image_10_41_558559285rp.jpg)
ਨਵੀਂ ਦਿੱਲੀ- ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਵਲੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਆ ਰਹੇ ਜਹਾਜ਼ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਉਤਾਰਨ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਹਿਾ ਕਿ ਇਹ ਜਹਾਜ਼ ਭਾਰਤ ਦੇ ਕਿਸੇ ਦੂਜੇ ਸੂਬੇ 'ਚ ਕਿਉਂ ਨਹੀਂ ਉਤਾਰਿਆ ਜਾ ਰਿਹਾ। ਇਸ ਵਿਚ ਭਾਜਪਾ ਬੁਲਾਰੇ ਆਰਪੀ ਸਿੰਘ ਨੇ 'ਐਕਸ' 'ਤੇ ਪੋਸਟ ਕਰ ਕੇ ਭਗਵੰਤ ਮਾਨ 'ਤੇ ਗੰਭੀਰ ਦੋਸ਼ ਲਗਾਏ ਹਨ। ਆਰਪੀ ਸਿੰਘ ਨੇ ਪੋਸਟ ਕਰ ਕੇ ਕਿਹਾ,''ਅਮਰੀਕਾ ਤੋਂ ਭਾਰਤ 'ਚ ਪ੍ਰਵੇਸ਼ ਕਰਨ ਵਾਲੀਆਂ ਉਡਾਣਾਂ ਲਈ ਅੰਮ੍ਰਿਤਸਰ ਨਜ਼ਦੀਕੀ ਅੰਤਰਰਾਸ਼ਟਰੀ ਹਵਾਈ ਅੱਡਾ ਹੈ। ਇਸ ਲਈ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲਿਜਾ ਰਿਹਾ ਅਮਰੀਕੀ ਜਹਾਜ਼ ਉੱਥੇ ਉਤਰ ਰਿਹਾ ਹੈ। ਭਗਵੰਤ ਮਾਨ ਜੀ, ਆਪਣੇ ਗਿਆਨ ਦੀ ਘਾਟ ਕਾਰਨ ਮੁੱਦੇ ਦਾ ਸਿਆਸੀ ਕਰਨਾ ਕਰਨਾ ਅਤੇ ਯੋਜਨਾ ਦੀ ਥਿਓਰੀ ਨੂੰ ਉਤਸ਼ਾਹ ਦੇਣਾ ਬੰਦ ਕਰਨ।''
ਦੱਸਣਯੋਗ ਹੈ ਕਿ ਡੋਨਾਲਡ ਟਰੰਪ ਦੇ ਰਾਸ਼ਟਪਤੀ ਬਣਦੇ ਸਾਰ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ 'ਚੋਂ ਬਾਹਰ ਕੱਢਣ ਦਾ ਕੰਮ ਲਗਾਤਾਰ ਜਾਰੀ ਹੈ। ਹੁਣ ਅਮਰੀਕਾ ਤੋਂ 119 ਭਾਰਤੀਆਂ ਨੂੰ ਡਿਪੋਰਟ ਕੀਤਾ ਜਾਵੇਗਾ। ਇਨ੍ਹਾਂ ਨੂੰ ਅਮਰੀਕੀ ਜਹਾਜ਼ ਰਾਹੀਂ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਲਿਆਂਦਾ ਜਾਵੇਗਾ। ਸ਼ਨੀਵਾਰ ਨੂੰ ਇਹ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰੇਗਾ । ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਹਵਾਈ ਅੱਡੇ ਪਹੁੰਚਣਗੇ। ਦੱਸਿਆ ਜਾ ਰਿਹਾ ਹੈ ਕਿ 119 ਗੈਰ-ਪ੍ਰਵਾਸੀਆਂ ਵਿਚ ਪੰਜਾਬ ਦੇ 67, ਹਰਿਆਣਾ ਦੇ 33, ਗੁਜਰਾਤ ਦੇ 8, ਉੱਤਰ ਪ੍ਰਦੇਸ਼ ਦੇ 3, ਗੋਆ, ਮਹਾਰਾਸ਼ਟਰ ਅਤੇ ਰਾਜਸਥਾਨ ਦੇ 2-2 ਅਤੇ ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਦਾ ਇਕ-ਇਕ ਵਿਅਕਤੀ ਸ਼ਾਮਲ ਹੈ।
ਇਹ ਵੀ ਪੜ੍ਹੋ : ਸਕੂਲ ਬਣਿਆ ਅਖਾੜਾ, ਪ੍ਰਿੰਸੀਪਲ ਨੇ ਇਕ ਮਿੰਟ 'ਚ ਟੀਚਰ ਨੂੰ ਮਾਰੇ 18 ਥੱਪੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8