ਅਮਰੀਕਾ ਨੇ ਸਫਲ ਚੋਣਾਂ ਲਈ ਭਾਰਤ ਸਰਕਾਰ ਅਤੇ ਦੇਸ਼ ਦੇ ਲੋਕਾਂ ਦੀ ਕੀਤੀ ਸ਼ਲਾਘਾ
Thursday, Jun 06, 2024 - 10:46 AM (IST)
ਵਾਸ਼ਿੰਗਟਨ (ਭਾਸ਼ਾ) - ਅਮਰੀਕਾ ਨੇ ਲੋਕ ਸਭਾ ਚੋਣਾਂ ਸਫਲਤਾਪੂਰਵਕ ਕਰਵਾਉਣ ਲਈ ਭਾਰਤ ਸਰਕਾਰ ਅਤੇ ਦੇਸ਼ ਦੇ ਲੋਕਾਂ ਦੀ ਸ਼ਲਾਘਾ ਕੀਤੀ ਹੈ। ਨੈਸ਼ਨਲ ਡੈਮੋਕ੍ਰੈਟਿਕ ਅਲਾਇੰਸ (ਐੱਨ. ਡੀ. ਏ.) ਨੇ ਲੋਕ ਸਭਾ ਲਈ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੇ ਹਨ। ਹਾਲਾਂਕਿ 3 ਹਿੰਦੀ ਬੋਲਦੇ ਸੂਬਿਆਂ ’ਚ ਭਾਜਪਾ ਨੇ ਵੱਡੀ ਗਿਣਤੀ ’ਚ ਸੀਟਾਂ ਗੁਆ ਦਿੱਤੀਆਂ ਹਨ। ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਦੇ ਸਾਰੇ 543 ਹਲਕਿਆਂ ਦੇ ਅੰਤਿਮ ਨਤੀਜੇ ਜਾਰੀ ਕਰ ਦਿੱਤੇ ਹਨ, ਜਿਸ ’ਚ ਭਾਰਤੀ ਜਨਤਾ ਪਾਰਟੀ ਨੂੰ 240 ਸੀਟਾਂ ਅਤੇ ਕਾਂਗਰਸ ਨੂੰ 99 ਸੀਟਾਂ ’ਤੇ ਜੇਤੂ ਕਰਾਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ - ਲੇਬਨਾਨ 'ਚ ਇਜ਼ਰਾਈਲੀ ਹਵਾਈ ਹਮਲਾ, ਹਿਜ਼ਬੁੱਲਾ ਦੇ ਦੋ ਮੈਂਬਰ ਮਰੇ, ਤਿੰਨ ਜ਼ਖ਼ਮੀ
ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਕਿ ਅਸੀਂ ਅਮਰੀਕਾ ਵੱਲੋਂ ਭਾਰਤ ਸਰਕਾਰ ਅਤੇ ਵੋਟਰਾਂ ਨੂੰ ਅਜਿਹੀ ਵੱਡੀ ਚੋਣ ਦਾ ਸਫਲ ਆਯੋਜਨ ਕਰਨ ਅਤੇ ਇਸ ਦਾ ਹਿੱਸਾ ਬਣਨ ਲਈ ਵਧਾਈ ਦਿੰਦੇ ਹਾਂ। ਉਹ ਭਾਰਤ ’ਚ ਲੋਕ ਸਭਾ ਚੋਣਾਂ ਸਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਨੇ ਅਮਰੀਕਾ ਸਮੇਤ ਪੱਛਮੀ ਦੇਸ਼ਾਂ ਵੱਲੋਂ ਭਾਰਤੀ ਚੋਣਾਂ ’ਚ ਦਖਲਅੰਦਾਜ਼ੀ ਸਬੰਧੀ ਸਾਰੀਆਂ ਰਿਪੋਰਟਾਂ ਦਾ ਵੀ ਖੰਡਨ ਕੀਤਾ। ਇਸ ਦੇ ਨਾਲ ਹੀ ਅਮਰੀਕਾ ’ਚ ਭਾਰਤ-ਕੇਂਦ੍ਰਿਤ ਵਪਾਰ ਅਤੇ ਕਾਰੋਬਾਰੀ ਸਮੂਹ ‘ਦ ਬੋਰਡ ਆਫ ਯੂ. ਐੱਸ.-ਇੰਡੀਆ ਸਟ੍ਰੈਟਜਿਕ ਪਾਰਟਨਰਸ਼ਿਪ ਫੋਰਮ’ (ਯੂ. ਐੱਸ. ਆਈ. ਐੱਸ. ਪੀ. ਐੱਫ.) ਨੇ ਮੰਗਲਵਾਰ ਨੂੰ ਕਿਹਾ ਕਿ ਸਾਡਾ ਸੰਗਠਨ 2024 ’ਚ ਨੈਸ਼ਨਲ ਡੈਮੋਕ੍ਰੈਟਿਕ ਅਲਾਇੰਸ (ਐੱਨ. ਡੀ. ਏ.) ਨੂੰ ਲਗਾਤਾਰ ਤੀਜੀ ਵਾਰ ਇਤਿਹਾਸਕ ਜਿੱਤ ਲਈ ਵਧਾਈ ਦਿੰਦਾ ਹੈ।
ਇਹ ਵੀ ਪੜ੍ਹੋ - ਜ਼ੁਕਾਮ ਨੂੰ ਨਜ਼ਰ-ਅੰਦਾਜ਼ ਕਰਨ ਵਾਲੇ ਸਾਵਧਾਨ! ਭਲਵਾਨ ਨੂੰ Cold ਤੋਂ ਹੋਈ ਖ਼ਤਰਨਾਕ ਬੀਮਾਰੀ, ਡਾਕਟਰ ਹੈਰਾਨ
ਨੇਤਨਯਾਹੂ ਨੇ ਮੋਦੀ ਨੂੰ ਦਿੱਤੀ ਵਧਾਈ
ਯੇਰੂਸ਼ਲਮ : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਭਾਰਤ ’ਚ ਆਮ ਚੋਣਾਂ ’ਚ ਭਾਜਪਾ ਦੀ ਜਿੱਤ ’ਤੇ ਆਪਣੇ ਹਮਰੁਤਬਾ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਭਾਰਤ-ਇਜ਼ਰਾਈਲ ਸਬੰਧ ‘ਨਵੀਆਂ ਉਚਾਈਆਂ’ ਤੱਕ ਪਹੁੰਚਣਗੇ। ਨੇਤਨਯਾਹੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਕਿਹਾ ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੋਣਾਂ ’ਚ ਉਨ੍ਹਾਂ ਦੀ ਸਫਲਤਾ ’ਤੇ ਵਧਾਈ। ਮੇਰੀ ਇੱਛਾ ਹੈ ਕਿ ਭਾਰਤ ਅਤੇ ਇਜ਼ਰਾਈਲ ਦੀ ਦੋਸਤੀ ਲਗਾਤਾਰ ਨਵੀਆਂ ਉਚਾਈਆਂ ਵੱਲ ਵਧਦੀ ਰਹੇ। ਵਧਾਈਆਂ। 1992 ’ਚ ਦੋਵਾਂ ਦੇਸ਼ਾਂ ਦੇ ਕੂਟਨੀਤਕ ਸਬੰਧਾਂ ਦੀ ਸਥਾਪਨਾ ਤੋਂ ਬਾਅਦ ਮੋਦੀ ਇਜ਼ਰਾਈਲ ਦਾ ਦੌਰਾ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਸਨ।
ਇਹ ਵੀ ਪੜ੍ਹੋ - ਮਾਲਦੀਵ ਨੇ ਇਜ਼ਰਾਈਲੀ ਨਾਗਰਿਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਗਾਜ਼ਾ ਯੁੱਧ ਨੂੰ ਲੈ ਕੇ ਮੁਈਜ਼ੂ ਸਰਕਾਰ ਦਾ ਵੱਡਾ ਕਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8